ਪੁਲਿਸ ’ਚ ਭਰਤੀ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੇ ਨਾਂਅ ਚੇਅਰਮੈਨ ਢਿੱਲੋਂ ਨੂੰ ਸੌਂਪਿਆ ਮੰਗ ਪੱਤਰ
ਫ਼ਤਹਿਗੜ੍ਹ ਸਾਹਿਬ, 14 ਅਗਸਤ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ 2025 ਵਿਚ 1746 ਅਸਾਮੀਆਂ ਰਾਹੀਂ ਪੰਜਾਬ ਪੁਲਿਸ ਭਰਤੀ ਪ੍ਰਕ੍ਰਿਆ ਰਾਹੀਂ ਚੁਣੇ ਗਏ, ਉਮੀਦਵਾਰਾਂ ਦੁਆਰਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਸੂਬਾ ਸਪੋਕਸਪਰਸਨ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂਅ ਮੰਗ ਪੱਤਰ ਸੌਂਪ ਮੰਗ ਕੀਤੀ ਗਈ ਕਿ ਸਰਕਾਰ ਦੁਆਰਾ ਭਰਤੀ ਪ੍ਰਕ੍ਰਿਆ ਪੂਰੀ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਸੌਂਪੇ ਗਏ, ਜਿਸ ਕਾਰਨ ਨੌਜਵਾਨ ਲੜਕੇ ਲੜਕੀਆਂ ਵਿਚ ਰੋਸ ਹੈ, ਇਸ ਲਈ ਉਹ ਮੰਗ ਕਰਦੇ ਹਨ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਨੌਜਵਾਨ ਲੜਕੇ ਲੜਕੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਪਹਿਲ ਦੇ ਆਧਾਰ ’ਤੇ ਉਨ੍ਹਾਂ ਦਾ ਮੰਗ-ਪੱਤਰ ਮੁੱਖ ਮੰਤਰੀ ਦਫ਼ਤਰ ਪਹੁੰਚਾਉਣਗੇ ਤੇ ਅਸਾਮੀਆਂ ਦੇ ਨਿਯੁਕਤੀ ਪੱਤਰਾਂ ਸਬੰਧੀ ਗੱਲਬਾਤ ਕਰਨਗੇ।
ਫ਼ਤਹਿਗੜ੍ਹ ਸਾਹਿਬ, 14 ਅਗਸਤ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ 2025 ਵਿਚ 1746 ਅਸਾਮੀਆਂ ਰਾਹੀਂ ਪੰਜਾਬ ਪੁਲਿਸ ਭਰਤੀ ਪ੍ਰਕ੍ਰਿਆ ਰਾਹੀਂ ਚੁਣੇ ਗਏ, ਉਮੀਦਵਾਰਾਂ ਦੁਆਰਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਸੂਬਾ ਸਪੋਕਸਪਰਸਨ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂਅ ਮੰਗ ਪੱਤਰ ਸੌਂਪ ਮੰਗ ਕੀਤੀ ਗਈ ਕਿ ਸਰਕਾਰ ਦੁਆਰਾ ਭਰਤੀ ਪ੍ਰਕ੍ਰਿਆ ਪੂਰੀ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਸੌਂਪੇ ਗਏ, ਜਿਸ ਕਾਰਨ ਨੌਜਵਾਨ ਲੜਕੇ ਲੜਕੀਆਂ ਵਿਚ ਰੋਸ ਹੈ, ਇਸ ਲਈ ਉਹ ਮੰਗ ਕਰਦੇ ਹਨ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਨੌਜਵਾਨ ਲੜਕੇ ਲੜਕੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਪਹਿਲ ਦੇ ਆਧਾਰ ’ਤੇ ਉਨ੍ਹਾਂ ਦਾ ਮੰਗ-ਪੱਤਰ ਮੁੱਖ ਮੰਤਰੀ ਦਫ਼ਤਰ ਪਹੁੰਚਾਉਣਗੇ ਤੇ ਅਸਾਮੀਆਂ ਦੇ ਨਿਯੁਕਤੀ ਪੱਤਰਾਂ ਸਬੰਧੀ ਗੱਲਬਾਤ ਕਰਨਗੇ। ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਦੁਆਰਾ ਚੰਡੀਗੜ੍ਹ ਵਿਖੇ ਪੂਰੀ ਗੱਲਬਾਤ ਕਰ ਲਈ ਗਈ ਹੈ ਤੇ ਸੰਬੰਧਿਤ ਅਧਿਕਾਰੀਆਂ ਦੁਆਰਾ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਜਲਦ ਹੀ ਪੁਲਿਸ ਭਰਤੀ ਲਈ ਚੁਣੇ ਗਏ, ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਪਹਿਲ ਦੇ ਆਧਾਰ ਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕਿਸੇ ਅੜਚਣ ਕਾਰਨ ਉਕਤ ਨਿਯੁਕਤੀਆਂ ਰੁਕੀਆਂ ਹੋਈਆਂ ਸਨ, ਪਰ ਹੁਣ ਜਲਦ ਹੀ ਉਕਤ ਨੌਜਵਾਨ ਲੜਕੇ ਤੇ ਲੜਕੀਆਂ ਦੀ ਮੰਗ ਪਹਿਲ ਦੇ ਆਧਾਰ ’ਤੇ ਪੂਰੀ ਕੀਤੀ ਜਾਵੇਗੀ।