15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਗੁਰ ਸ਼ਕਤੀ ਸਕੂਲ ਖਮਾਣੋਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਖਮਾਣੋਂ, 14 ਅਗਸਤ (ਜੋਗਿੰਦਰ ਪਾਲ)-ਗੁਰ ਸ਼ਕਤੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ ਤੀਆਂ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵਿਆਂ ਵਿਚ ਸ਼ਿਰਕਤ ਕੀਤੀ।

ਅਜੀਤ ਡੈਸਕ 15-08-2026
ਖਮਾਣੋਂ, 14 ਅਗਸਤ (ਜੋਗਿੰਦਰ ਪਾਲ)-ਗੁਰ ਸ਼ਕਤੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ ਤੀਆਂ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵਿਆਂ ਵਿਚ ਸ਼ਿਰਕਤ ਕੀਤੀ। ਉਨ੍ਹਾਂ ਵਲੋਂ ਗਿੱਧਾ, ਬੋਲੀਆਂ, ਫੁਲਕਾਰੀ, ਮਹਿੰਦੀ ਤੇ ਪੰਜਾਬੀ ਸਭਿਆਚਾਰ ਦੀਆਂ ਰੰਗਾਂ ਰੰਗ ਪੇਸ਼ਕਾਰੀਆਂ ਦਿੱਤੀਆਂ। ਸਕੂਲ ਦੇ ਵਿਦਿਆਰਥੀ ਮਾਨਸ ਭੰਗੂ ਵਲੋਂ ਗੀਤ ਗਾ ਕੇ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ। ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਪ੍ਰਦੀਪ ਸ਼ੁਕਲਾ ਨੇ ਤੀਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਤੀਆਂ ਸਿਰਫ਼ ਤਿਉਹਾਰ ਨਹੀਂ ਸਗੋਂ, ਰਿਸ਼ਤਿਆਂ ਤੇ ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਸਕੂਲ ਵਿਖੇ ਤੀਆਂ ਨੂੰ ਵਧੀਆ ਢੰਗ ਨਾਲ ਮਨਾਉਣ ਲਈ ਉਨ੍ਹਾਂ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਦਾ ਧੰਨਵਾਦ ਵੀ ਕੀਤਾ।
ਪਿਛਲੀ ਖ਼ਬਰ ਨਿਹੰਗ ਜਸਪਾਲ ਸਿੰਘ ਦਾ 11 ਦਿਨ ਦਾ ਪੁਲਿਸ ਰਿਮਾਂਡ ਅਗਲੀ ਖ਼ਬਰ ਮਾਤਾ ਨੈਣਾਂ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਲੰਗਰ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।