ਕੇਂਦਰ ਵਲੋਂ ਮਾਈਨਿੰਗ ਤੇ ਖਣਿਜ ਪਦਾਰਥਾਂ ’ਤੇ ਲਿਆਂਦਾ ਬਿੱਲ ਸੂਬਿਆਂ ਦੇ ਅਧਿਕਾਰਾਂ ਤੇ ਵਿੱਤੀ ਖ਼ੁਦਮੁਖ਼ਤਿਆਰੀ ’ਤੇ ਸਿੱਧੀ ਸੱਟ-ਸਪੀਕਰ ਸੰਧਵਾਂ
ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਾਈਨਿੰਗ ਤੇ ਖਣਿਜ ਪਦਾਰਥਾਂ ’ਤੇ ਲਿਆਂਦਾ ਬਿੱਲ ਸੂਬਿਆਂ ਦੇ ਅਧਿਕਾਰਾਂ ਤੇ ਵਿੱਤੀ ਖ਼ੁਦਮੁਖ਼ਤਿਆਰੀ ’ਤੇ ਸਿੱਧੀ ਸੱਟ ਹੈ। ਉਨ੍ਹਾਂ ਕਿਹਾ ਕਿ ਮਾਈਨਿੰਗ ਨਾਲ ਜੁੜੇ ਮਾਮਲਿਆਂ ਵਿਚ ਰਾਜਾਂ ਦੇ ਹੱਕਾਂ ਨੂੰ ਕਮਜ਼ੋਰ ਕਰਨਾ ਸੰਵਿਧਾਨਕ ਢਾਂਚੇ ਦੀ ਭਾਵਨਾ ਦੇ ਉਲਟ ਹੈ, ਇਸ ਲਈ ਕੇਂਦਰ ਸਰਕਾਰ ਨੂੰ ਸੂਬਿਆਂ ਦੇ ਸੰਵਿਧਾਨਕ ਹੱਕਾਂ ਦਾ ਸਨਮਾਨ ਕਰਦਿਆਂ ਅਜਿਹੇ ਇਕ ਪਾਸੜ ਫ਼ੈਸਲੇ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਅਜੀਤ ਡੈਸਕ
17-08-2026