ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਵਿਚ ਡਟ ਕੇ ਸਾਥ ਦੇਵਾਂਗੇ-ਕਿਸਾਨ ਆਗੂ
ਅਮਲੋਹ, 16 ਅਗਸਤ (ਕੇਵਲ ਸਿੰਘ)-ਕੌਮੀ ਇਨਸਾਫ਼ ਮੋਰਚਾ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਏ ਜਾ ਰਹੇ ਸੰਘਰਸ਼ ਤਹਿਤ 15 ਅਗਸਤ ਨੂੰ ਅਮਲੋਹ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਜਥਾ ਮੁਹਾਲੀ ਲਈ ਰਵਾਨਾ ਹੋਇਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਰਾਜਪਾਲ ਦੇ ਘਿਰਾਓ ਵਿਚ ਸ਼ਮੂਲੀਅਤ ਕਰਨ ਲਈ ਜਾ ਰਹੇ ਹਨ।
ਅਜੀਤ ਡੈਸਕ
17-08-2026