17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ 80ਵਾਂ ਆਜ਼ਾਦੀ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ ,16 ਅਗਸਤ (ਇਕਬਾਲਦੀਪ ਸੰਧੂ)-ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ 80ਵਾਂ ਆਜ਼ਾਦੀ ਦਿਵਸ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ। ਇਸ ਮੌਕੇ ਮੁੱਖ ਅਧਿਆਪਕਾ ਸਰਿਤਾ ਸਿੰਗਲਾ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।

ਅਜੀਤ ਡੈਸਕ 17-08-2026
ਮੰਡੀ ਗੋਬਿੰਦਗੜ੍ਹ ,16 ਅਗਸਤ (ਇਕਬਾਲਦੀਪ ਸੰਧੂ)-ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ 80ਵਾਂ ਆਜ਼ਾਦੀ ਦਿਵਸ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ। ਇਸ ਮੌਕੇ ਮੁੱਖ ਅਧਿਆਪਕਾ ਸਰਿਤਾ ਸਿੰਗਲਾ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਕੈਨਰਾ ਬੈਂਕ-ਬਰਾਂਚ ਡਡਹੇੜੀ ਵਲੋਂ ਨੌਵੀਂ ਤੇ ਦਸਵੀਂ ਜਮਾਤ ਦੀ ਇਕ-ਇਕ ਵਿਦਿਆਰਥਣ ਨੂੰ 5,000 ਰੁਪਏ ਅਤੇ ਛੇਵੀਂ, ਸੱਤਵੀਂ ਤੇ ਅੱਠਵੀਂ ਜਮਾਤ ਦੀਆਂ ਇਕ-ਇਕ ਵਿਦਿਆਰਥਣ ਨੂੰ 3,000-3,000 ਰੁਪਏ ਦੀ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ। ਵਿਦਿਆਰਥੀਆਂ ਵਲੋਂ ਆਜ਼ਾਦੀ ਦਿਵਸ ਨਾਲ ਸੰਬੰਧਿਤ ਦੇਸ਼ ਭਗਤੀ ਦੇ ਗੀਤ, ਸਕਿੱਟਾਂ, ਗਰੁੱਪ ਡਾਂਸ ਆਦਿ ਪੇਸ਼ ਕਰਕੇ ਸਮਾਗਮ ਨੂੰ ਰੰਗਾਰੰਗ ਬਣਾਇਆ ਗਿਆ। ਅੰਤ ਵਿਚ ਵਿਦਿਆਰਥੀਆਂ ਨੂੰ ਲੱਡੂ ਵੰਡ ਕੇ ਆਜ਼ਾਦੀ ਦਿਵਸ ਦੀ ਖ਼ੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਸਮੂਹ ਸਕੂਲ ਸਟਾਫ਼ ਤੋਂ ਬਿਨਾਂ ਐਸ. ਐਮ. ਸੀ. ਕਮੇਟੀ ਦੇ ਚੇਅਰਮੈਨ ਮੇਜਰ ਸਿੰਘ ਤੇ ਸਮੂਹ ਕਮੇਟੀ ਮੈਂਬਰ ਹਾਜ਼ਰ ਹੋਏ।
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਮੌਕੇ ਵਿਧਾਇਕ ਗੈਰੀ ਬੜਿੰਗ ਤੇ ਕੌਂਸਲ ਪ੍ਰਧਾਨ ਹਰਪ੍ਰੀਤ ਪ੍ਰਿੰਸ ਨੇ ਲਹਿਰਾਇਆ ਤਿਰੰਗਾ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਵਿਚ ਡਟ ਕੇ ਸਾਥ ਦੇਵਾਂਗੇ-ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।