20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

‘ ਆਪ’ ਸਰਕਾਰ ਨੇ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਦੀ ਬਜਾਏ ਹੋਰ ਕਰਜ਼ਾਈ ਕੀਤਾ-ਰਣਦੀਪ ਸਿੰਘ ਨਾਭਾ

ਅਮਲੋਹ, 18 ਅਗਸਤ (ਕੇਵਲ ਸਿੰਘ)-ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸੂਬੇ ਨੂੰ ਕਰਜ਼ਾ ਮੁਕਤ ਕੀਤਾ ਜਾਵੇਗਾ, ਪਰ ‘ਆਪ’ ਸਰਕਾਰ ਨੂੰ ਸੱਤਾ ਵਿਚ ਆਏ ਸਾਢੇ ਚਾਰ ਸਾਲ ਹੋਣ ਵਾਲੇ ਹਨ ਅਤੇ ਪੰਜਾਬ ਸਿਰ ਕਰਜ਼ੇ ਦੀ ਪੰਡ ਪਹਿਲਾਂ ਨਾਲੋਂ ਹੋਰ ਭਾਰੀ ਹੋ ਗਈ ਹੈ। ਇਹ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ ਵੱਡਾ ਧੋਖਾ ਹੈ।

ਅਜੀਤ ਡੈਸਕ 19-08-2026
ਅਮਲੋਹ, 18 ਅਗਸਤ (ਕੇਵਲ ਸਿੰਘ)-ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸੂਬੇ ਨੂੰ ਕਰਜ਼ਾ ਮੁਕਤ ਕੀਤਾ ਜਾਵੇਗਾ, ਪਰ ‘ਆਪ’ ਸਰਕਾਰ ਨੂੰ ਸੱਤਾ ਵਿਚ ਆਏ ਸਾਢੇ ਚਾਰ ਸਾਲ ਹੋਣ ਵਾਲੇ ਹਨ ਅਤੇ ਪੰਜਾਬ ਸਿਰ ਕਰਜ਼ੇ ਦੀ ਪੰਡ ਪਹਿਲਾਂ ਨਾਲੋਂ ਹੋਰ ਭਾਰੀ ਹੋ ਗਈ ਹੈ। ਇਹ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ ਵੱਡਾ ਧੋਖਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਰਜ਼ਾ ਘਟਾਉਣ ਦੀ ਬਜਾਏ ਪੰਜਾਬ ਨੂੰ ਹੋਰ ਕਰਜ਼ਾਈ ਕਰ ਦਿੱਤਾ ਹੈ, ਜਿਸ ਦਾ ਜਵਾਬ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਜ਼ਰੂਰ ਮੰਗਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਸਰਕਾਰ ਵਲੋਂ ਕੀਤੇ ਦਾਅਵੇ ਜ਼ਮੀਨੀ ਪੱਧਰ ’ਤੇ ਖਰੇ ਨਹੀਂ ਉਤਰ ਰਹੇ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਮੀਟਿੰਗਾਂ ਵਿਚ ਹੋ ਰਹੇ ਵੱਡੇ ਇਕੱਠ 2027 ਵਿਚ ਕਾਂਗਰਸ ਦੀ ਸਰਕਾਰ ਬਣਨ ਦੇ ਸੰਕੇਤ ਹਨ। ਲੋਕਾਂ ਵਿਚ ਵੀ ਕਾਂਗਰਸ ਨੂੰ ਸੱਤਾ ਵਿਚ ਲਿਆਉਣ ਲਈ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਬਲਾਕ ਪ੍ਰਧਾਨ ਜਗਬੀਰ ਸਿੰਘ ਸਲਾਣਾ, ਸਾਬਕਾ ਚੇਅਰਮੈਨ ਜਗਜੀਤ ਸਿੰਘ ਮਛਰਾਏ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ, ਹੈਪੀ ਪਜਨੀ, ਗੁਰਬਚਨ ਸਿੰਘ ਕਾਹਨਪੁਰਾ, ਹਰਨੈਲ ਸਿੰਘ ਰਾਮਗੜ੍ਹ, ਬਿੱਕਰ ਸਿੰਘ ਦੀਵਾ, ਅਰਸ਼ਪ੍ਰੀਤ ਸਿੰਘ ਮਛਰਾਏ, ਜੱਗਾ ਸਮਸ਼ਪੁਰ, ਹਰਵਿੰਦਰ ਸਿੰਘ ਧੂੰਮੀ, ਰਾਜਵਿੰਦਰ ਸਿੰਘ ਘੁਟੀਡ, ਜੱਗੀ ਬੜੈਚਾਂ ਅਤੇ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਨੇ ਲਗਾਏ 50 ਨਿੰਮ ਦੇ ਬੂਟੇ ਅਗਲੀ ਖ਼ਬਰ ਸਨਸਿਟੀ ਕਾਲੋਨੀ ਦੀਆਂ ਔਰਤਾਂ ਨੇ ਉਤਸ਼ਾਹ ਨਾਲ ਮਨਾਇਆ ਤੀਜ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।