21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੈਸੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਚੇਅਰਮੈਨ ਰਸ਼ਪਿੰਦਰ ਰਾਜਾ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਨੇੜਲੇ ਪਿੰਡ ਬਲਾੜੀ ਕਲਾਂ ਵਿਖੇ ਸਥਿਤ ਭਗਵਾਨ ਵਾਲਮੀਕੀ ਮੰਦਿਰ ਦੇ ਨੇੜੇ ਸ਼ੈੱਡ ਦਾ ਨਿਰਮਾਣ ਕਰਵਾਉਣ ਲਈ ਗਰਾਮ ਪੰਚਾਇਤ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਜਿਸ ਸਬੰਧੀ ਪੰਚਾਇਤ ਪਾਸ ਵਿਕਾਸ ਫ਼ੰਡਾਂ ਦੀ ਘਾਟ ਹੋਣ ਕਰਕੇ ਪਿੰਡ ਦੀ ਪੰਚਾਇਤ ਨੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਦੇ ਨਾਮ ਇਕ ਮਤਾ ਪਾਸ ਕਰਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੂੰ ਮੰਗ ਪੱਤਰ ਸਮੇਤ ਸੌਂਪਿਆ।

ਅਜੀਤ ਡੈਸਕ 20-08-2026
ਫ਼ਤਹਿਗੜ੍ਹ ਸਾਹਿਬ, 19 ਅਗਸਤ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਨੇੜਲੇ ਪਿੰਡ ਬਲਾੜੀ ਕਲਾਂ ਵਿਖੇ ਸਥਿਤ ਭਗਵਾਨ ਵਾਲਮੀਕੀ ਮੰਦਿਰ ਦੇ ਨੇੜੇ ਸ਼ੈੱਡ ਦਾ ਨਿਰਮਾਣ ਕਰਵਾਉਣ ਲਈ ਗਰਾਮ ਪੰਚਾਇਤ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਜਿਸ ਸਬੰਧੀ ਪੰਚਾਇਤ ਪਾਸ ਵਿਕਾਸ ਫ਼ੰਡਾਂ ਦੀ ਘਾਟ ਹੋਣ ਕਰਕੇ ਪਿੰਡ ਦੀ ਪੰਚਾਇਤ ਨੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਦੇ ਨਾਮ ਇਕ ਮਤਾ ਪਾਸ ਕਰਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੂੰ ਮੰਗ ਪੱਤਰ ਸਮੇਤ ਸੌਂਪਿਆ। ਜਾਣਕਾਰੀ ਸਾਂਝੀ ਕਰਦਿਆਂ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਪਿੰਡ ਬਲਾੜੀ ਕਲਾਂ ਦੀ ਪੰਚਾਇਤ ਵਲੋਂ ਦਿੱਤੇ ਗਏ ਮੰਗ ਪੱਤਰ ਅਨੁਸਾਰ ਮੰਦਿਰ ਦੇ ਨੇੜੇ ਸ਼ੈੱਡ ਪਾਉਣ ਲਈ ਲਗਭਗ 3 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਯੋਜਨਾ ਬੋਰਡ ਅਤੇ ਪੰਜਾਬ ਸਰਕਾਰ ਤੋਂ ਹਰ ਸੰਭਵ ਵਿੱਤੀ ਸਹਾਇਤਾ ਪਿੰਡ ਵਾਸੀਆਂ ਨੂੰ ਜਲਦ ਦੁਆਈ ਜਾਵੇਗੀ। ਚੇਅਰਮੈਨ ਰਾਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅੱਜ ਸੂਬੇ ਦੇ ਪਿੰਡਾਂ ਵਿਚ ਵਿਕਾਸ ਹੋ ਰਿਹਾ ਹੈ, ਉਹ ਚਾਹੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ ਹੋਵੇ, ਬਿਜਲੀ ਦੀਆਂ ਤਾਰਾਂ ਨੂੰ ਅੰਡਰਗਰਾੳਂੂਡ ਕਰਨਾ ਹੋਵੇ, ਜਾਂ 300 ਯੂਨਿਟ ਮੁਫ਼ਤ ਬਿਜਲੀ ਦੇਣੀ ਹੋਵੇ, ਅਜਿਹੀਆਂ ਅਨੇਕਾਂ ਜਨ-ਹਿਤੂ ਸਕੀਮਾਂ ਨਾਲ ਪਾਰਟੀ ਨੇ ਪਿੰਡਾਂ ਦੀ ਨੁਹਾਰ ਬਦਲਣ ਵਿਚ ਵੱਡਾ ਯੋਗਦਾਨ ਪਾਇਆ ਹੈ। ਚੇਅਰਮੈਨ ਰਾਜਾ ਨੇ ਕਿਹਾ ਕਿ ਪਿੰਡਾਂ ਵਿਚ ਧਾਰਮਿਕ ਅਤੇ ਸਮਾਜਿਕ ਸਥਾਨਾਂ ਦੇ ਸੁਧਾਰਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਸਰਪੰਚ ਸ਼ਮਸ਼ੇਰ ਸਿੰਘ, ਬਹਾਦਰ ਸਿੰਘ, ਸੰਦੀਪ ਸਿੰਘ, ਰਵੀ ਕੁਮਾਰ ਅਤੇ ਸੁਰਜੀਤ ਸਿੰਘ ਬੁੱਚੜੇ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਜਾਵੇਗਾ-ਮੁਕਾਰੋਂਪੁਰ ਅਗਲੀ ਖ਼ਬਰ ਜ਼ਿਲੇ ’ਚ ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ-ਡਾ. ਲਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।