21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਜਾਅਲੀ ਬਿੱਲ ਤਿਆਰ ਕਰ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ’ਚ ਤਿੰਨ ਵਿਅਕਤੀ ਨਾਮਜ਼ਦ, ਇਕ ਗ੍ਰਿਫ਼ਤਾਰ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਮਨਪ੍ਰੀਤ ਸਿੰਘ)-ਥਾਣਾ ਸਰਹਿੰਦ ਪੁਲਿਸ ਨੇ ਕਥਿਤ ਜਾਅਲੀ ਫ਼ਰਮਾਂ ਅਤੇ ਜਾਅਲ੍ਹੀ ਬਿਲ ਤਿਆਰ ਕਰਕੇ ਕਰੋੜਾਂ ਰੁਪਏ ਦੀ ਵੱਡੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਦਕਿ ਉਸ ਦੇ ਦੋ ਹੋਰ ਸਾਥੀ ਹਾਲੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਤਿਲਕ ਰਾਜ ਨੇ ਦੱਸਿਆ ਕਿ ਪੀੜਤ ਮੁਕੇਸ਼ ਕੁਮਾਰ ਵਲੋਂ ਦਰਜ ਕਰਵਾਏ ਬਿਆਨਾਂ ਅਤੇ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ।

ਅਜੀਤ ਡੈਸਕ 20-08-2026
ਫ਼ਤਹਿਗੜ੍ਹ ਸਾਹਿਬ, 19 ਅਗਸਤ (ਮਨਪ੍ਰੀਤ ਸਿੰਘ)-ਥਾਣਾ ਸਰਹਿੰਦ ਪੁਲਿਸ ਨੇ ਕਥਿਤ ਜਾਅਲੀ ਫ਼ਰਮਾਂ ਅਤੇ ਜਾਅਲ੍ਹੀ ਬਿਲ ਤਿਆਰ ਕਰਕੇ ਕਰੋੜਾਂ ਰੁਪਏ ਦੀ ਵੱਡੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਦਕਿ ਉਸ ਦੇ ਦੋ ਹੋਰ ਸਾਥੀ ਹਾਲੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਤਿਲਕ ਰਾਜ ਨੇ ਦੱਸਿਆ ਕਿ ਪੀੜਤ ਮੁਕੇਸ਼ ਕੁਮਾਰ ਵਲੋਂ ਦਰਜ ਕਰਵਾਏ ਬਿਆਨਾਂ ਅਤੇ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਪੁਲਿਸ ਨੇ ਪਿੰਡ ਭੱਟ ਮਾਜਰਾ ਦੇ ਰਹਿਣ ਵਾਲੇ ਤਿੰਨ ਵਿਅਕਤੀਆਂ ਦਵਿੰਦਰ ਕੁਮਾਰ, ਜੁਗਲ ਕਿਸ਼ੋਰ ਅਤੇ ਸ਼ਿਵ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਕਾਰਵਾਈ ਕਰਦਿਆਂ ਪੁਲਿਸ ਨੇ ਨਾਮਜ਼ਦ ਮੁਲਜ਼ਮਾਂ ਵਿਚੋਂ ਦਵਿੰਦਰ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਹਾਇਕ ਥਾਣੇਦਾਰ ਤਿਲਕ ਰਾਜ ਨੇ ਦੱਸਿਆ ਕਿ ਪੁਲਿਸ ਵਲੋਂ ਕੀਤੀ ਗਈ ਸ਼ੁਰੂਆਤੀ ਪੜਤਾਲ ਦੌਰਾਨ ਹੀ ਕਰੋੜਾਂ ਰੁਪਏ ਦੀ ਵੱਡੀ ਹੇਰਾਫੇਰੀ ਦਾ ਖ਼ੁਲਾਸਾ ਹੋਇਆ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ ਤਾਂ ਜੋ ਠੱਗੀ ਦੇ ਪੂਰੇ ਨੈੱਟਵਰਕ ਅਤੇ ਹੋਰ ਖ਼ੁਲਾਸਿਆਂ ਤੱਕ ਪਹੁੰਚਿਆ ਜਾ ਸਕੇ। ਪੁਲਿਸ ਅਧਿਕਾਰੀ ਨੇ ਦਾਅਵਾ ਕੀਤਾ ਕਿ ਫ਼ਰਾਰ ਚੱਲ ਰਹੇ ਬਾਕੀ ਦੋ ਮੁਲਜ਼ਮਾਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਨੂੰ ਸੰਗਤਾਂ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਸਮਰਥਨ ਦੇਣ-ਜਥੇਦਾਰ ਰਿਆ ਅਗਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਜਾਵੇਗਾ-ਮੁਕਾਰੋਂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।