ਕਲੈਰੀਕਲ ਸਟਾਫ਼ ਸਬ ਡਵੀਜ਼ਨ ਖਮਾਣੋਂ ਦੇ ਜਸਪਾਲ ਸਿੰਘ ਪ੍ਰਧਾਨ ਬਣੇ ਨਵੀਂ ਕਮੇਟੀ ਦੀ ਕੀਤੀ ਗਈ ਚੋਣ
ਖਮਾਣੋਂ, 20 ਅਗਸਤ (ਮਨਮੋਹਣ ਸਿੰਘ ਕਲੇਰ)-ਕਲੈਰੀਕਲ ਸਟਾਫ਼ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ, ਜਿਸ ’ਚ ਸਰਬਸੰਮਤੀ ਨਾਲ ਨਵੀਂ ਕਮੇਟੀ/ਇਕਾਈ ਕਲੈਰੀਕਲ ਸਟਾਫ਼ ਸਬ ਡਵੀਜ਼ਨ ਖਮਾਣੋਂ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਮੀਟਿੰਗ ਦੌਰਾਨ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਮੁਲਾਜ਼ਮਾਂ ਦੇ ਹਿਤਾਂ ਦੀ ਰਾਖੀ ਲਈ ਵੱਖ-ਵੱਖ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਅਜੀਤ ਡੈਸਕ
21-08-2026