21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਮਾਤਾ ਗੁਜਰੀ ਕਾਲਜ ਵਿਖੇ ਉੱਚਕੋਟੀ ਦੀਆਂ ਵਿੱਦਿਅਕ ਸਹੂਲਤਾਂ ਉਪਲਬਧ-ਇੰਜੀ. ਸੁਖਮਿੰਦਰ ਸਿੰਘ

ਫ਼ਤਹਿਗੜ੍ਹ ਸਾਹਿਬ, 20 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ ਨੇ ਕਾਲਜ ਦੇ ਦਾਖ਼ਲਾ ਸੈੱਲ, ਲਾਇਬ੍ਰੇਰੀ ਤੇ ਕੈਂਪਸ ਦਾ ਵਿਸ਼ੇਸ਼ ਦੌਰਾ ਕੀਤਾ।

ਕਾਲਜ ਦੇ ਦਾਖ਼ਲਾ ਸੈੱਲ ਅਤੇ ਲਾਇਬ੍ਰੇਰੀ ਵਿਚ ਸਹੂਲਤਾਂ ਦਾ ਜਾਇਜ਼ਾ ਲੈਂਦੇ ਹੋਏ ਇੰਜੀ. ਸੁਖਮਿੰਦਰ ਸਿੰਘ ਅਤੇ ਹੋਰ। ਅਜੀਤ ਤਸਵੀਰ 21-08-2026
ਫ਼ਤਹਿਗੜ੍ਹ ਸਾਹਿਬ, 20 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ ਨੇ ਕਾਲਜ ਦੇ ਦਾਖ਼ਲਾ ਸੈੱਲ, ਲਾਇਬ੍ਰੇਰੀ ਤੇ ਕੈਂਪਸ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਲਈ ਕਾਲਜ ਵਿਚ ਉਪਲਬਧ ਵਿੱਦਿਅਕ ਤੇ ਹੋਰ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਨਵੇਂ ਅਕਾਦਮਿਕ ਵਰ੍ਹੇ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਦਾਖਲਾ ਸੈੱਲ ਤੇ ਲਾਇਬ੍ਰੇਰੀ ਦੀਆਂ ਸਹੂਲਤਾਂ ਨੂੰ ਹੋਰ ਸੁਚਾਰੂ, ਆਧੁਨਿਕ ਤੇ ਵਿਦਿਆਰਥੀ-ਕੇਂਦਰਿਤ ਬਣਾਉਣ ਲਈ ਵਡਮੁੱਲੇ ਸੁਝਾਅ ਵੀ ਦਿੱਤੇ। ਇੰਜੀ. ਸੁਖਮਿੰਦਰ ਸਿੰਘ ਨੇ ਵਿੱਦਿਅਕ ਸੈਸ਼ਨ 2026-27 ਦੌਰਾਨ ਕਾਲਜ ਵਿਚ ਵਿਦਿਆਰਥੀਆਂ ਦੇ ਦਾਖ਼ਲਿਆਂ ਵਿਚ ਹੋਏ ਵਾਧੇ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਕਾਲਜ ਵਲੋਂ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਸਿੱਖਿਆ ਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਨਿਰੰਤਰ ਉਪਰਾਲਿਆਂ ਵਿਚ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਾਲਜ ਦੀਆਂ ਸ਼ਾਨਦਾਰ ਉਪਲਬਧੀਆਂ ’ਤੇ ਤਸੱਲੀ ਪ੍ਰਗਟਾਉਂਦਿਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਨਿਰੰਤਰ ਤੇ ਪ੍ਰਭਾਵਸ਼ਾਲੀ ਯਤਨਾਂ ’ਤੇ ਤਸੱਲੀ ਵੀ ਪ੍ਰਗਟਾਈ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਸੈਸ਼ਨ 2026-27 ਦੇ ਦਾਖ਼ਲਿਆਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਕਾਲਜ ਦੇ ਵਿਦਿਆਰਥੀਆਂ ਦੀ ਟਰੇਨਿੰਗ ਤੇ ਪਲੇਸਮੈਂਟ ਸੈੱਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਲੋੜੀਂਦੇ ਢਾਂਚੇ ਅਤੇ ਸਹੂਲਤਾਂ ਉਪਲਬਧ ਕਰਵਾਉਣ ਸਬੰਧੀ ਇੰਜੀ. ਸੁਖਮਿੰਦਰ ਸਿੰਘ ਨਾਲ ਵਿਚਾਰ-ਵਟਾਂਦਰਾ ਕੀਤਾ। ਸਕੱਤਰ ਵਿੱਦਿਆ ਨੇ ਕਾਲਜ ਦੇ ਵਿਕਾਸ ਅਤੇ ਤਰੱਕੀ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ, ਪ੍ਰੋ. ਨਮਿਤਾ ਬੇਰੀ, ਡੀਨ ਸਭਿਆਚਾਰਕ ਮਾਮਲੇ ਡਾ. ਰਾਸ਼ਿਦ ਰਸ਼ੀਦ, ਡੀਨ ਅਕਾਦਮਿਕ ਡਾ. ਕਮਲਪ੍ਰੀਤ ਕੌਰ, ਅਸਿਸਟੈਂਟ ਲਾਇਬੇ੍ਰਰੀਅਨ ਜਸਵਿੰਦਰ ਕੌਰ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਇੰਸਪੈਕਟਰ ਖ਼ੁਰਾਕ ਸਪਲਾਈ ਵਿਭਾਗ ਯੂਨੀਅਨ ਵਲੋਂ ਮੰਗਾਂ ਨਾ ਮੰਨੇ ਜਾਣ ਤੱਕ ਅਣਮਿੱਥੇ ਸਮੇਂ ਲਈ ਕੰਮ ਛੋੜ ਹੜਤਾਲ ਸ਼ੁਰੂ ਅਗਲੀ ਖ਼ਬਰ ਪੁਲਿਸ ਨੇ 1 ਕਰੋੜ ਰੁਪਏ ਦੀ ਕੀਮਤ ’ਤੇ 500 ਗੁਆਚੇ ਜਾਂ ਚੋਰੀ ਹੋਏ ਮੋਬਾਈਲ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।