21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਮੌਕੇ ਵਿਸ਼ਵ ਯੂਨੀਵਰਸਿਟੀ ਵਿਖੇ ਬੂਟੇ ਲਗਾਏ

ਫ਼ਤਹਿਗੜ੍ਹ ਸਾਹਿਬ, 20 ਅਗਸਤ (ਪੱਤਰ ਪ੍ਰੇਰਕ)-‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਉੁਪ ਦਫ਼ਤਰ ਫ਼ਤਹਿਗੜ੍ਹ ਸਾਹਿਬ ਦੀ ਟੀਮ ਵਲੋਂ ਯੂਨੀਵਰਸਿਟੀ ਪ੍ਰਬੰਧਕਾਂ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ।

ਅਜੀਤ ਡੈਸਕ 21-08-2026
ਫ਼ਤਹਿਗੜ੍ਹ ਸਾਹਿਬ, 20 ਅਗਸਤ (ਪੱਤਰ ਪ੍ਰੇਰਕ)-‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਉੁਪ ਦਫ਼ਤਰ ਫ਼ਤਹਿਗੜ੍ਹ ਸਾਹਿਬ ਦੀ ਟੀਮ ਵਲੋਂ ਯੂਨੀਵਰਸਿਟੀ ਪ੍ਰਬੰਧਕਾਂ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਤੇ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਬੂਟਾ ਲਗਾ ਕੇ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ ਨੇ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਜਨਮ ਦਿਨ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਵਾਤਾਵਰਨ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ, ਜਿਸ ਦੇ ਮੱਦੇਨਜ਼ਰ ਵਾਤਾਵਰਨ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸ. ਗੁਰੂ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਨਾਲ-ਨਾਲ, ਲਗਾਏ ਗਏ ਬੂਟਿਆਂ ਦੀ ਸੰਭਾਲ ਵੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਡਾ. ਹਮਦਰਦ ਵਲੋਂ ਹਰਿਆਵਲ ਲਹਿਰ ਤਹਿਤ ਵੱਡੀ ਪੱਧਰ ’ਤੇ ਬੂਟੇ ਲਗਾ ਕੇ ਸਮਾਜ ਨੂੰ ਵਾਤਾਵਰਨ ਦੀ ਸੰਭਾਲ ਦਾ ਮਹੱਤਵਪੂਰਨ ਸੁਨੇਹਾ ਦਿੱਤਾ ਤੇ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਮੌਕੇ ਬੂਟੇ ਲਗਾਉਣ ਦੀ ਇਹ ਪਹਿਲਕਦਮੀ ਉਨ੍ਹਾਂ ਦੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਸੋਚ ਨੂੰ ਸਮਰਪਿਤ ਇਕ ਸਾਰਥਿਕ ਉਪਰਾਲਾ ਹੈ। ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਤੇ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਕਿਹਾ ਕਿ ਰੁੱਖ ਮਨੁੱਖੀ ਜੀਵਨ ਲਈ ਬੇਹੱਦ ਮਹੱਤਵਪੂਰਨ ਹਨ ਅਤੇ ਇਹ ਸਾਨੂੰ ਸਾਫ਼ ਹਵਾ, ਛਾਂ ਤੇ ਵਾਤਾਵਰਨ ਦਾ ਸੰਤੁਲਨ ਬਣਾਈ ਰੱਖਣ ਵਿਚ ਅਹਿਮ ਯੋਗਦਾਨ ਪਾਉਂਦੇ ਹਨ। ਇਸ ਲਈ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿਚ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ। ਇਸ ਮੌਕੇ ਜਥੇਦਾਰ ਪਿਆਰਾ ਸਿੰਘ ਮਾਨਪੁਰ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਨਿਰਮਲ ਸਿੰਘ ਗੁਰੂ, ਡਾ. ਤੇਜਵੀਰ ਸਿੰਘ ਰਜਿਸਟਰਾਰ ਡਾ. ਅੰਕਦੀਪ ਕੌਰ ਅਟਵਾਲ ਡਾਇਰੈਕਟਰ ਆਈ. ਕਿਊ. ਏ. ਸੀ., ਡਾ. ਸਿਕੰਦਰ ਸਿੰਘ ਡੀਨ ਵਿਦਿਆਰਥੀ ਭਲਾਈ, ਡਾ. ਹਰਦੇਵ ਸਿੰਘ ਕਨਵੀਨਰ, ਪੀ.ਆਰ.ਓ ਜਸਪ੍ਰੀਤ ਕੌਰ, ਡੀਨ ਫੈਕਲਟੀਜ਼, ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
ਪਿਛਲੀ ਖ਼ਬਰ ਸਤਿੰਦਰ ਜੈਨ ਦੀ ਮੁੜ ਗ੍ਰਿਫ਼ਤਾਰੀ ਇਮਾਨਦਾਰ ‘ਆਪ’ ਸਰਕਾਰ ਦੇ ਦਾਅਵਿਆਂ ’ਤੇ ਵੱਡਾ ਸਵਾਲ-ਮੁਕਾਰੋਂਪੁਰ ਅਗਲੀ ਖ਼ਬਰ ਐਸ. ਆਈ. ਆਰ. 2026 ਤਹਿਤ ਅਨਾਮਲੀ ਤੇ ਅਨਮੈਪ ਵੋਟਰਾਂ ਨੂੰ ਨੋਟਿਸ ਜਾਰੀ ਕਰਨ ਦਾ ਕੰਮ ਸ਼ੁਰੂ-ਜ਼ਿਲ੍ਹਾ ਚੋਣ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।