21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਤਿੰਦਰ ਜੈਨ ਦੀ ਮੁੜ ਗ੍ਰਿਫ਼ਤਾਰੀ ਇਮਾਨਦਾਰ ‘ਆਪ’ ਸਰਕਾਰ ਦੇ ਦਾਅਵਿਆਂ ’ਤੇ ਵੱਡਾ ਸਵਾਲ-ਮੁਕਾਰੋਂਪੁਰ

ਫ਼ਤਹਿਗੜ੍ਹ ਸਾਹਿਬ, 20 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਦਿੱਲੀ ਦੇ ਸਾਬਕਾ ਮੰਤਰੀ ਸਤਿੰਦਰ ਜੈਨ ਦੀ ਕਥਿਤ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਮਾਮਲੇ ਵਿਚ ਮੁੜ ਹੋਈ ਗ੍ਰਿਫ਼ਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਆਪਣੇ ਆਪ ਨੂੰ ‘ਕੱਟੜ ਇਮਾਨਦਾਰ’ ਦੱਸਣ ਵਾਲੀ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਹੁਣ ਆਪਣੇ ਦਾਅਵਿਆਂ ਅਤੇ ਸਾਹਮਣੇ ਆ ਰਹੀਆਂ ਕਾਰਵਾਈਆਂ ਬਾਰੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ। ਸੇਖੋਂ ਪ੍ਰਾਪਰਟੀ ਡੀਲਰ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਮੁਕਾਰੋਂਪੁਰ ਨੇ ਕਿਹਾ ਕਿ ਸਤਿੰਦਰ ਜੈਨ ਖ਼ਿਲਾਫ਼ ਜਾਂਚ ਏਜੰਸੀ ਵਲੋਂ ਟੈਂਡਰਾਂ ਵਿਚ ਕਥਿਤ ਹੇਰਾਫੇਰੀ, ਸਾਜ਼ਿਸ਼ ਅਤੇ ਹੋਰ ਗੰਭੀਰ ਬੇਨਿਯਮੀਆਂ ਸੰਬੰਧੀ ਦੋਸ਼ ਲਗਾਏ ਗਏ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੂੰ ਵੱਖ-ਵੱਖ ਥਾਵਾਂ ’ਤੇ ਸਨਮਾਨਿਤ ਕੀਤੇ ਜਾਣ ਦੇ ਦ੍ਰਿਸ਼। ਅਜੀਤ ਤਸਵੀਰਾਂ 21-08-2026
ਫ਼ਤਹਿਗੜ੍ਹ ਸਾਹਿਬ, 20 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਦਿੱਲੀ ਦੇ ਸਾਬਕਾ ਮੰਤਰੀ ਸਤਿੰਦਰ ਜੈਨ ਦੀ ਕਥਿਤ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਮਾਮਲੇ ਵਿਚ ਮੁੜ ਹੋਈ ਗ੍ਰਿਫ਼ਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਆਪਣੇ ਆਪ ਨੂੰ ‘ਕੱਟੜ ਇਮਾਨਦਾਰ’ ਦੱਸਣ ਵਾਲੀ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਹੁਣ ਆਪਣੇ ਦਾਅਵਿਆਂ ਅਤੇ ਸਾਹਮਣੇ ਆ ਰਹੀਆਂ ਕਾਰਵਾਈਆਂ ਬਾਰੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ। ਸੇਖੋਂ ਪ੍ਰਾਪਰਟੀ ਡੀਲਰ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਮੁਕਾਰੋਂਪੁਰ ਨੇ ਕਿਹਾ ਕਿ ਸਤਿੰਦਰ ਜੈਨ ਖ਼ਿਲਾਫ਼ ਜਾਂਚ ਏਜੰਸੀ ਵਲੋਂ ਟੈਂਡਰਾਂ ਵਿਚ ਕਥਿਤ ਹੇਰਾਫੇਰੀ, ਸਾਜ਼ਿਸ਼ ਅਤੇ ਹੋਰ ਗੰਭੀਰ ਬੇਨਿਯਮੀਆਂ ਸੰਬੰਧੀ ਦੋਸ਼ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਮਾਮਲਾ ਜਾਂਚ ਤੇ ਕਾਨੂੰਨੀ ਪ੍ਰਕਿਰਿਆ ਅਧੀਨ ਹੈ, ਇਸ ਲਈ ਇਸ ਦੀ ਪੂਰੀ ਸੱਚਾਈ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਾਹਮਣੇ ਆਵੇਗੀ, ਪਰ ‘ਆਪ’ ਨੂੰ ਹਰ ਜਾਂਚ ਜਾਂ ਕਾਰਵਾਈ ਨੂੰ ਤੁਰੰਤ ਸਿਆਸੀ ਬਦਲਾਖੋਰੀ ਕਰਾਰ ਦੇਣ ਦੀ ਬਜਾਏ ਕਾਨੂੰਨੀ ਪ੍ਰਕਿਰਿਆ ’ਤੇ ਭਰੋਸਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਆਮ ਆਦਮੀ ਪਾਰਟੀ ਨਾਲ ਜੁੜੇ ਕਿਸੇ ਆਗੂ ਖ਼ਿਲਾਫ਼ ਜਾਂਚ ਏਜੰਸੀ ਵਲੋਂ ਕਾਰਵਾਈ ਕੀਤੀ ਜਾਂਦੀ ਹੈ ਤਾਂ ਪਾਰਟੀ ਵਲੋਂ ਇਸ ਨੂੰ ਰਾਜਨੀਤਿਕ ਬਦਲਾਖੋਰੀ ਦੱਸਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਜੇਕਰ ਆਗੂ ਬੇਕਸੂਰ ਹਨ ਤਾਂ ਉਨ੍ਹਾਂ ਨੂੰ ਕਾਨੂੰਨੀ ਮੰਚ ’ਤੇ ਆਪਣਾ ਪੱਖ ਰੱਖਣਾ ਚਾਹੀਦਾ ਹੈ। ਮੁਕਾਰੋਂਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਜੇ ਵੀ ਇਹ ਸਮਝ ਰਹੇ ਹਨ ਕਿ ਸਿਆਸੀ ਬਿਆਨਾਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਹਰ ਵਾਰ ਗੁੰਮਰਾਹ ਕੀਤਾ ਜਾ ਸਕਦਾ ਹੈ, ਪਰ ਹੁਣ ਲੋਕ ਸਰਕਾਰਾਂ ਦੇ ਦਾਅਵਿਆਂ ਦੀ ਬਜਾਏ ਉਨ੍ਹਾਂ ਦੇ ਕੰਮ ਅਤੇ ਜਵਾਬਦੇਹੀ ਨੂੰ ਦੇਖ ਰਹੇ ਹਨ। ਇਸ ਮੌਕੇ ਜਗਜੀਤ ਸਿੰਘ ਸੇਖੋਂ, ਦਲਬੀਰ ਸਿੰਘ ਭਾਸ਼ਾ, ਗੁਰਪ੍ਰੀਤ ਸਿੰਘ ਨੰਬਰਦਾਰ, ਰਾਜੂ ਬਰਗਾੜੀ, ਕੁਲਜੀਤ ਸਿੰਘ, ਗਗਨਜੋਤ ਸਿੰਘ ਗੈਰੀ, ਗੁਰਮੀਤ ਸਿੰਘ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਜਥੇਦਾਰ ਮੁਕਾਰੋਂਪੁਰ ਨੇ ਪਿੰਡ ਮੈਣ ਮਾਜਰੀ ਵਿਖੇ ਵਰਕਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਬਲਜੀਤ ਸਿੰਘ ਪ੍ਰਧਾਨ, ਜਸਵੰਤ ਸਿੰਘ, ਹਰਵਿੰਦਰ ਸਿੰਘ, ਦਿਲਬਾਗ ਸਿੰਘ, ਸੁਰਮੁੱਖ ਸਿੰਘ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ, ਸੁਦਾਗਰ ਸਿੰਘ, ਦਲਜੀਤ ਸਿੰਘ, ਕੁਲਵੰਤ ਸਿੰਘ, ਪਰਵਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਦੀ ਵਿਦਿਆਰਥਣ ਨੂੰ ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲੇ ’ਚ ਰਾਜ ਪੱਧਰੀ ਮੁਕਾਬਲੇ ਲਈ ਚੁਣਿਆ ਅਗਲੀ ਖ਼ਬਰ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਮੌਕੇ ਵਿਸ਼ਵ ਯੂਨੀਵਰਸਿਟੀ ਵਿਖੇ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।