21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਭਾਖੜਾ ਇਨਕਲੇਵ ਵਾਸੀਆਂ ਨੇ ਰੱਖੀਆਂ ਸਮੱਸਿਆਵਾਂ, ਸੁਰਜੀਤ ਸਿੰਘ ਰੱਖੜਾ ਨੇ ਜਲਦ ਹੱਲ ਦਾ ਦਿੱਤਾ ਭਰੋਸਾ

ਪਟਿਆਲਾ, 20 ਅਗਸਤ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਮਾਣਾ ਤੋਂ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਭਾਖੜਾ ਇਨਕਲੇਵ ਪਟਿਆਲਾ ਵਿਖੇ ਪੁੱਜੇ, ਜਿਥੇ ਇਲਾਕਾ ਨਿਵਾਸੀਆਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਭਾਖੜਾ ਇਨਕਲੇਵ ਤੇ ਨੇੜਲੇ ਪਿੰਡ ਮੱਲੋਮਾਜਰਾ ਦੇ ਵਸਨੀਕਾਂ ਨੇ ਸ.

ਅਜੀਤ ਡੈਸਕ 21-08-2026
ਪਟਿਆਲਾ, 20 ਅਗਸਤ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਮਾਣਾ ਤੋਂ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਭਾਖੜਾ ਇਨਕਲੇਵ ਪਟਿਆਲਾ ਵਿਖੇ ਪੁੱਜੇ, ਜਿਥੇ ਇਲਾਕਾ ਨਿਵਾਸੀਆਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਭਾਖੜਾ ਇਨਕਲੇਵ ਤੇ ਨੇੜਲੇ ਪਿੰਡ ਮੱਲੋਮਾਜਰਾ ਦੇ ਵਸਨੀਕਾਂ ਨੇ ਸ. ਰੱਖੜਾ ਨਾਲ ਮੁਲਾਕਾਤ ਕਰਕੇ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਤੇ ਮੰਗਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ। ਇਲਾਕਾ ਵਾਸੀਆਂ ਨੇ ਦੱਸਿਆ ਕਿ ਭਾਖੜਾ ਇਨਕਲੇਵ ਵਿਚ ਨਿਕਾਸੀ ਪ੍ਰਬੰਧ ਦੀ ਵੱਡੀ ਸਮੱਸਿਆ ਬਣੀ ਹੋਈ ਹੈ, ਜਿਸ ਕਾਰਨ ਬਰਸਾਤ ਦੇ ਦਿਨਾਂ ਵਿਚ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਇਲਾਕੇ ਵਿਚ ਇਕ ਪਾਰਕ ਬਣਾਉਣ, ਕੁਝ ਕੱਚੀਆਂ ਗਲੀਆਂ ਨੂੰ ਪੱਕਾ ਕਰਨ, ਸਟਰੀਟ ਲਾਈਟਾਂ ਲਗਾਉਣ ਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸੰਬੰਧਿਤ ਮਸਲੇ ਵੀ ਸ. ਰੱਖੜਾ ਅੱਗੇ ਰੱਖੇ ਗਏ। ਸੁਰਜੀਤ ਸਿੰਘ ਰੱਖੜਾ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਇਨ੍ਹਾਂ ਕੰਮਾਂ ਸੰਬੰਧੀ ਜਲਦ ਹੀ ਪ੍ਰਪੋਜ਼ਲ ਤਿਆਰ ਕਰਵਾ ਕੇ ਸੰਬੰਧਿਤ ਵਿਭਾਗਾਂ ਰਾਹੀਂ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਤੇ ਇਲਾਕੇ ਦੀਆਂ ਜਾਇਜ਼ ਮੰਗਾਂ ਨੂੰ ਵਿਸ਼ੇਸ਼ ਤਵੱਜੋ ਦਿੱਤੀ ਜਾਵੇਗੀ। ਇਸ ਮੌਕੇ ਸ. ਰੱਖੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਮੁਫ਼ਤ ਬਿਜਲੀ ਸਮੇਤ ਵੱਖ-ਵੱਖ ਲੋਕ ਭਲਾਈ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਖੜਾ ਇਨਕਲੇਵ ਤੇ ਮੱਲੋਮਾਜਰਾ ਦੇ ਵਸਨੀਕਾਂ ਵਲੋਂ ਰੱਖੀਆਂ ਗਈਆਂ ਮੰਗਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਇਲਾਕਾ ਵਾਸੀਆਂ ਨੇ ਸ. ਰੱਖੜਾ ਦਾ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਤੇ ਜਲਦ ਹੱਲ ਦਾ ਭਰੋਸਾ ਦੇਣ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸੁਣੀਆਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ 76 ਵੀਆਂ ਜ਼ੋਨਲ ਖੇਡਾਂ ਰਿਆੜਕੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ 80 ਤਮਗਿਆਂ ਦੀ ਝੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।