22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ ਸਦਭਾਵਨਾ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 21 ਅਗਸਤ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ ਸਦਭਾਵਨਾ ਦਿਵਸ ਮਨਾਇਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ.

ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ ਸਦਭਾਵਨਾ ਦਿਵਸ ਦੌਰਾਨ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਡਾ. ਮਨਦੀਪ ਸਿੰਘ ਬੱਚਿਆਂ ਨੂੰ ਸਹੁੰ ਚੁਕਾਉਂਦੇ। ਅਜੀਤ ਤਸਵੀਰਾਂ। 22-08-2026
ਮੰਡੀ ਗੋਬਿੰਦਗੜ੍ਹ, 21 ਅਗਸਤ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ ਸਦਭਾਵਨਾ ਦਿਵਸ ਮਨਾਇਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ, ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਡਾ. ਮਨਦੀਪ ਸਿੰਘ ਤੇ ਪ੍ਰੋ. ਜੈਸਮੀਨ ਸੱਗੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਵਿਦਿਆਰਥੀਆਂ ਨੇ ਵਿਚਾਰ-ਚਰਚਾ ਵਿਚ ਉਤਸ਼ਾਹ ਨਾਲ ਭਾਗ ਲਿਆ। ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਨੇ ਕਿਹਾ ਕਿ ਸਦਭਾਵਨਾ ਦਿਵਸ ਸਾਨੂੰ ਆਪਸੀ ਪਿਆਰ, ਸਤਿਕਾਰ, ਏਕਤਾ ਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸਮਾਜ ਵਿਚ ਸ਼ਾਂਤੀ ਅਤੇ ਸਦਭਾਵਨਾ ਕਾਇਮ ਕਰਨ ਵਿਚ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਡਾ. ਮਨਦੀਪ ਸਿੰਘ ਨੇ ਕਿਹਾ ਕਿ ਸਦਭਾਵਨਾ ਸਿਰਫ਼ ਇਕ ਦਿਨ ਮਨਾਉਣ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਇਸ ਨੂੰ ਆਪਣੇ ਰੋਜ਼ਾਨਾ ਜੀਵਨ ਅਤੇ ਵਿਹਾਰ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਸੀ ਸਤਿਕਾਰ, ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਜ਼ਿਲ੍ਹੇ ’ਚ ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ 269 ਮਹਿਲਾਵਾਂ ਨੂੰ 8 ਲੱਖ 43 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ-... ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਦੇ ਡਾ. ਅਜੈ ਸਿੰਘ ਦੀ ਪੁਸਤਕ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।