22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਤੇ ਪੰਜਾਬ ਸਰਕਾਰ ਤਾਲਮੇਲ ਬਣਾ ਕੇ ਤੁਰੰਤ ਕਦਮ ਚੁੱਕਣ-ਥਾਬਲ, ਧਾਲੀਵਾਲ

ਬਸੀ ਪਠਾਣਾਂ, 21 ਅਗਸਤ (ਰਾਜਿੰਦਰ ਸ਼ਰਮਾ)-ਬੰਦੀ ਸਿੰਘਾਂ ਦੀ ਰਿਹਾਈ ਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਜੇਲ੍ਹਾਂ ਤੋਂ ਤੁਰੰਤ ਰਿਹਾਅ ਕਰਵਾਉਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਆਪਸੀ ਤਾਲਮੇਲ ਬਣਾ ਕੇ ਜਲਦੀ ਕੋਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਇਹ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਥਾਬਲਾਂ ਤੇ ਸੀਨੀਅਰ ਅਕਾਲੀ ਆਗੂ ਗੁਰਮੀਤ ਸਿੰਘ ਧਾਲੀਵਾਲ ਨੇ ਗੱਲਬਾਤ ਦੌਰਾਨ ਕੀਤਾ।

ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਥਾਬਲਾਂ ਤੇ ਸੀਨੀਅਰ ਅਕਾਲੀ ਆਗੂ ਗੁਰਮੀਤ ਸਿੰਘ ਧਾਲੀਵਾਲ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ 22-08-2026
ਬਸੀ ਪਠਾਣਾਂ, 21 ਅਗਸਤ (ਰਾਜਿੰਦਰ ਸ਼ਰਮਾ)-ਬੰਦੀ ਸਿੰਘਾਂ ਦੀ ਰਿਹਾਈ ਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਜੇਲ੍ਹਾਂ ਤੋਂ ਤੁਰੰਤ ਰਿਹਾਅ ਕਰਵਾਉਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਆਪਸੀ ਤਾਲਮੇਲ ਬਣਾ ਕੇ ਜਲਦੀ ਕੋਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਇਹ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਥਾਬਲਾਂ ਤੇ ਸੀਨੀਅਰ ਅਕਾਲੀ ਆਗੂ ਗੁਰਮੀਤ ਸਿੰਘ ਧਾਲੀਵਾਲ ਨੇ ਗੱਲਬਾਤ ਦੌਰਾਨ ਕੀਤਾ। ਆਗੂਆਂ ਨੇ ਕਿਹਾ ਕਿ ਜਿਹੜੇ ਕੈਦੀ ਕਾਨੂੰਨ ਅਨੁਸਾਰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਲੰਮਾ ਸਮਾਂ ਜੇਲ੍ਹਾਂ ’ਚ ਬੰਦ ਰੱਖਣਾ ਨਿਆਂ ਤੇ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਗੰਭੀਰ ਮਸਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਸ ਮਾਮਲੇ ਨੂੰ ਸਿਰਫ਼ ਸਿਆਸੀ ਜਾਂ ਫਾਈਲਾਂ ਤੱਕ ਸੀਮਤ ਰੱਖਣ ਦੀ ਬਜਾਏ ਮਨੁੱਖੀ ਅਤੇ ਕਾਨੂੰਨੀ ਪੱਖੋਂ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਚਾਹੀਦਾ ਹੈ। ਇਸ ਲਈ ਕੇਂਦਰ ਸਰਕਾਰ ਨੂੰ ਪੰਜਾਬ ਸਰਕਾਰ ਨਾਲ ਗੰਭੀਰਤਾ ਨਾਲ ਗੱਲਬਾਤ ਕਰਕੇ ਅਜਿਹਾ ਰਾਹ ਲੱਭਣਾ ਚਾਹੀਦਾ ਹੈ, ਜਿਸ ਨਾਲ ਲੰਬੇ ਸਮੇਂ ਤੋਂ ਪੰਜਾਬ ਦੀਆਂ ਪੰਥਕ ਧਿਰਾਂ ਅਤੇ ਨੌਜਵਾਨਾਂ ਦੇ ਵੱਡੇ ਵਰਗ ’ਚ ਚੱਲ ਰਹੀ ਬੇਚੈਨੀ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਇਸ ਸੰਵੇਦਨਸ਼ੀਲ ਮਾਮਲੇ ਨੂੰ ਹੋਰ ਲਟਕਾਇਆ ਅਤੇ ਬੰਦੀ ਸਿੱਖ ਕੈਦੀਆਂ ਦੀ ਰਿਹਾਈ ਲਈ ਕੋਈ ਪਹਿਲ ਨਾ ਕੀਤੀ ਤਾਂ ਭਵਿੱਖ ’ਚ ਸੂਬੇ ਦੇ ਹਾਲਾਤ ਵਿਗੜਨ ਦਾ ਖ਼ਦਸ਼ਾ ਬਣਿਆ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਮਾਜਿਕ ਮਾਹੌਲ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ ਕਿ ਇਸ ਮਸਲੇ ਦਾ ਸੰਵਾਦ, ਕਾਨੂੰਨ ਅਤੇ ਇਨਸਾਫ਼ ਰਾਹੀਂ ਹੱਲ ਕੱਢਿਆ ਜਾਵੇ। ਸ. ਥਾਬਲ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਯੋਗ ਕੈਦੀਆਂ ਦੇ ਮਾਮਲਿਆਂ ਦੀ ਤੁਰੰਤ ਸਮੀਖਿਆ ਕਰਕੇ ਰਿਹਾਈ ਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ।
ਪਿਛਲੀ ਖ਼ਬਰ ‘ ਪੰਜਾਬ ਬੰਦ ’ ਦੇ ਸੱਦੇ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਬਸੀ ਪਠਾਣਾਂ ਰਿਹਾ ਮੁਕੰਮਲ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।