22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

‘ ਗੋ ਗਰੀਨ ਡਰਾਈਵ’ ਤਹਿਤ ਅੱਜ ਤੋਂ ਚੱਲੇਗੀ ਦੋ ਰੋਜ਼ਾ ਵਾਤਾਵਰਨ ਜਾਗਰੂਕਤਾ ਮੁਹਿੰਮ ਮੰਡੀ ਗੋਬਿੰਦਗੜ੍ਹ ਤੋਂ ਹੋਵੇਗੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ

ਮੰਡੀ ਗੋਬਿੰਦਗੜ੍ਹ, 21 ਅਗਸਤ (ਰਾਜੇਸ਼ ਸ਼ਰਮਾ)-ਪੰਜਾਬ ਵਿਚ ਵਾਤਾਵਰਨ ਦੀ ਸੰਭਾਲ ਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ 22 ਤੇ 23 ਅਗਸਤ ਨੂੰ ਦੋ ਰੋਜ਼ਾ ‘ਗੋ ਗਰੀਨ ਡਰਾਈਵ’ ਮੁਹਿੰਮ ਚਲਾਈ ਜਾਵੇਗੀ। ਜ਼ਿਲ੍ਹਾ ਪੱਧਰ ’ਤੇ ਇਸ ਮੁਹਿੰਮ ਦੀ ਸ਼ੁਰੂਆਤ ਮੰਡੀ ਗੋਬਿੰਦਗੜ੍ਹ ਤੋਂ ਕੀਤੀ ਜਾਵੇਗੀ, ਇਹ ਜਾਣਕਾਰੀ ਸਮਾਜਿਕ ਨਿਆਂ ਕਮਿਸ਼ਨ ਦੇ ਚੇਅਰਮੈਨ ਰਿਤਿਕ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ।

ਰਿਤਿਕ ਅਰੋੜਾ ਸਮਾਜਿਕ ਨਿਆਂ ਕਮਿਸ਼ਨ ਦੇ ਚੇਅਰਮੈਨ। ਅਜੀਤ ਤਸਵੀਰ 22-08-2026
ਮੰਡੀ ਗੋਬਿੰਦਗੜ੍ਹ, 21 ਅਗਸਤ (ਰਾਜੇਸ਼ ਸ਼ਰਮਾ)-ਪੰਜਾਬ ਵਿਚ ਵਾਤਾਵਰਨ ਦੀ ਸੰਭਾਲ ਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ 22 ਤੇ 23 ਅਗਸਤ ਨੂੰ ਦੋ ਰੋਜ਼ਾ ‘ਗੋ ਗਰੀਨ ਡਰਾਈਵ’ ਮੁਹਿੰਮ ਚਲਾਈ ਜਾਵੇਗੀ। ਜ਼ਿਲ੍ਹਾ ਪੱਧਰ ’ਤੇ ਇਸ ਮੁਹਿੰਮ ਦੀ ਸ਼ੁਰੂਆਤ ਮੰਡੀ ਗੋਬਿੰਦਗੜ੍ਹ ਤੋਂ ਕੀਤੀ ਜਾਵੇਗੀ, ਇਹ ਜਾਣਕਾਰੀ ਸਮਾਜਿਕ ਨਿਆਂ ਕਮਿਸ਼ਨ ਦੇ ਚੇਅਰਮੈਨ ਰਿਤਿਕ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਰਿਤਿਕ ਅਰੋੜਾ ਨੇ ਕਿਹਾ ਕਿ ਇਸ ਤੋਂ ਇਲਾਵਾ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਤੇ ਮੋਗਾ ਸਮੇਤ ਸੂਬੇ ਦੇ ਵੱਖ-ਵੱਖ ਜ਼ਿਲਿ੍ਆਂ ਵਿਚ ਵੀ ਵਾਤਾਵਰਨ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਮੁਹਿੰਮ ਦਾ ਮਕਸਦ ਕੇਵਲ ਬੂਟੇ ਲਗਾਉਣਾ ਨਹੀਂ, ਸਗੋਂ ਲਗਾਏ ਗਏ ਬੂਟਿਆਂ ਦੀ ਨਿਰੰਤਰ ਸੰਭਾਲ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਕਿਸੇ ਇਕ ਵਿਅਕਤੀ ਜਾਂ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮੂਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਬੂਟੇ ਲਗਾਉਣ ਦੇ ਨਾਲ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ, ਜਿਨ੍ਹਾਂ ਵਿਚ ਸਥਾਨਕ ਲੋਕਾਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ‘ਗੋ ਗ੍ਰੀਨ ਡਰਾਈਵ’ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਕੇ ਹਰਿਆ - ਭਰਿਆ ਤੇ ਸਾਫ਼-ਸੁਥਰਾ ਵਾਤਾਵਰਨ ਸਿਰਜਣ ਦਾ ਸੰਦੇਸ਼ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਮਾਤਾ ਨੈਣਾਂ ਦੇਵੀ ਦਰਬਾਰ ਵਿਖੇ 9 ਰੋਜ਼ਾ ਲੰਗਰ ਲਗਾਇਆ ਅਗਲੀ ਖ਼ਬਰ ਪੰਜਾਬ ਦੀ ਖ਼ੁਸ਼ਹਾਲੀ ਤੇ ਪੰਜਾਬੀਅਤ ਦੀ ਮਜ਼ਬੂਤੀ ਲਈ ਅਕਾਲੀ ਦਲ ਨੂੰ ਮੁੜ ਸੱਤਾ ’ਚ ਲਿਆਉਣ ਦੀ ਲੋੜ-ਮਕਾਰੋਂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।