24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸੁਖਬੀਰ ਸਿੰਘ ਬਾਦਲ ਜਲਦ ਸਿਹਤਯਾਬ ਹੋ ਕੇ ਅਕਾਲੀ ਦਲ ਦੀਆਂ ਰੈਲੀਆਂ ’ਚ ਹੋਣਗੇ ਸ਼ਾਮਿਲ-ਸ਼ਿਵਦਾਸਪੁਰ, ਕਲੌੜ

ਬਸੀ ਪਠਾਣਾਂ, 23 ਅਗਸਤ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਹੁਤ ਜਲਦ ਸਿਹਤਯਾਬ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ’ਚ ਸ਼ਾਮਿਲ ਹੋਣਗੇ ਤੇ ਪਾਰਟੀ ਵਰਕਰਾਂ ’ਚ ਪਹਿਲਾਂ ਨਾਲੋਂ ਵੀ ਵਧੇਰੇ ਜੋਸ਼ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਰਗਰਮ ਹੋਣਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਸਕੱਤਰ ਜਨਰਲ ਸਵਰਨ ਸਿੰਘ ਸ਼ਿਵਦਾਸਪੁਰ ਤੇ ਸੀਨੀਅਰ ਟਕਸਾਲੀ ਅਕਾਲੀ ਆਗੂ ਜਥੇਦਾਰ ਪ੍ਰਦੀਪ ਸਿੰਘ ਕਲੌੜ ਨੇ ਸਾਂਝੇ ਬਿਆਨ ’ਚ ਕਰਦਿਆਂ ਕੀਤਾ।

ਅਜੀਤ ਡੈਸਕ 24-08-2026
ਬਸੀ ਪਠਾਣਾਂ, 23 ਅਗਸਤ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਹੁਤ ਜਲਦ ਸਿਹਤਯਾਬ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ’ਚ ਸ਼ਾਮਿਲ ਹੋਣਗੇ ਤੇ ਪਾਰਟੀ ਵਰਕਰਾਂ ’ਚ ਪਹਿਲਾਂ ਨਾਲੋਂ ਵੀ ਵਧੇਰੇ ਜੋਸ਼ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਰਗਰਮ ਹੋਣਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਸਕੱਤਰ ਜਨਰਲ ਸਵਰਨ ਸਿੰਘ ਸ਼ਿਵਦਾਸਪੁਰ ਤੇ ਸੀਨੀਅਰ ਟਕਸਾਲੀ ਅਕਾਲੀ ਆਗੂ ਜਥੇਦਾਰ ਪ੍ਰਦੀਪ ਸਿੰਘ ਕਲੌੜ ਨੇ ਸਾਂਝੇ ਬਿਆਨ ’ਚ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਘਰ ’ਚ ਨਤਮਸਤਕ ਹੋਣ ਗਏ ਸੁਖਬੀਰ ਸਿੰਘ ਬਾਦਲ ’ਤੇ ਧੋਖੇ ਨਾਲ ਕੀਤਾ ਗਿਆ ਹਮਲਾ ਬੇਹੱਦ ਨਿੰਦਣਯੋਗ ਘਟਨਾ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪਾਰਟੀ ਦੇ ਵਰਕਰਾਂ ਦੇ ਹੌਸਲੇ ਨੂੰ ਡਗਮਗਾ ਨਹੀਂ ਸਕਦੀਆਂ। ਉਨ੍ਹਾਂ ਦਾਅਵਾ ਕੀਤਾ ਕਿ ਵਿਰੋਧੀਆਂ ਵਲੋਂ ਪਹਿਲਾਂ ਅਕਾਲੀ ਦਲ ਨੂੰ ਨਿਸ਼ਾਨਾ ਬਣਾਉਣ ਲਈ ਵੱਖ-ਵੱਖ ਤਰ੍ਹਾਂ ਦੇ ਇਲਜ਼ਾਮ ਲਗਾ ਕੇ ਪਾਰਟੀ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪਹਿਲਾਂ ਵੀ ਹਮਲਿਆਂ ਤੋਂ ਸੁਰੱਖਿਅਤ ਬਚੇ ਹਨ ਤੇ ਹੁਣ ਉਹ ਸਿਹਤਯਾਬ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਹੋਰ ਵੀ ਦ੍ਰਿੜ੍ਹਤਾ ਨਾਲ ਕੰਮ ਕਰਨਗੇ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜ਼ਮੀਨੀ ਪੱਧਰ ਦੇ ਵਰਕਰਾਂ ’ਚ ਭਾਰੀ ਉਤਸ਼ਾਹ ਹੈ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰ ਪੂਰੀ ਤਨਦੇਹੀ ਨਾਲ ਸਰਗਰਮ ਹੋ ਰਹੇ ਹਨ।
ਪਿਛਲੀ ਖ਼ਬਰ ਹਰਿਆਵਲੇ ਭਵਿੱਖ ਵੱਲ ਸੰਤ ਨਿਰੰਕਾਰੀ ਮਿਸ਼ਨ ਦਾ ਜਨ-ਅੰਦੋਲਨ ਅਗਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਗਊਸ਼ਾਲਾ ਅਮਲੋਹ ’ਚ ਗਊ ਪੂਜਾ ਸਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।