24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਬੱਚਿਆਂ ਦੀ ਮਾਨਸਿਕ ਸਿਹਤ ਸੰਬੰਧੀ ਜਾਗਰੂਕਤਾ ਪ੍ਰਾਜੈਕਟ ਕਰਵਾਇਆ

ਮੰਡੀ ਗੋਬਿੰਦਗੜ੍ਹ, 23 ਅਗਸਤ (ਰਾਜੇਸ਼ ਸ਼ਰਮਾ)-ਲਾਇਨਜ਼ ਇੰਟਰਨੈਸ਼ਨਲ ਜ਼ਿਲ੍ਹਾ 321-ਐਫ ਦੀ ਅਗਵਾਈ ਹੇਠ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਕਲੱਬ ਪ੍ਰਧਾਨ ਸੰਚਿਤ ਸਿੰਗਲਾ ਦੀ ਅਗਵਾਈ ਹੇਠ ਲਾਇਨਜ਼ ਮਾਡਲ ਸਕੂਲ, ਗੁਰਮੁਖ ਸਿੰਘ ਕਾਲੋਨੀ ਵਿਖੇ ਬੱਚਿਆਂ ਦੀ ਮਾਨਸਿਕ ਸਿਹਤ ਸੰਬੰਧੀ ਜਾਗਰੂਕਤਾ ਪ੍ਰਾਜੈਕਟ ਕਰਵਾਇਆ। ਇਸ ਪ੍ਰਾਜੈਕਟ ਵਿਚ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਕਵੀਨਜ਼ ਵਲੋਂ ਸਹਿਯੋਗ ਦਿੱਤਾ।

ਅਜੀਤ ਡੈਸਕ 24-08-2026
ਮੰਡੀ ਗੋਬਿੰਦਗੜ੍ਹ, 23 ਅਗਸਤ (ਰਾਜੇਸ਼ ਸ਼ਰਮਾ)-ਲਾਇਨਜ਼ ਇੰਟਰਨੈਸ਼ਨਲ ਜ਼ਿਲ੍ਹਾ 321-ਐਫ ਦੀ ਅਗਵਾਈ ਹੇਠ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਕਲੱਬ ਪ੍ਰਧਾਨ ਸੰਚਿਤ ਸਿੰਗਲਾ ਦੀ ਅਗਵਾਈ ਹੇਠ ਲਾਇਨਜ਼ ਮਾਡਲ ਸਕੂਲ, ਗੁਰਮੁਖ ਸਿੰਘ ਕਾਲੋਨੀ ਵਿਖੇ ਬੱਚਿਆਂ ਦੀ ਮਾਨਸਿਕ ਸਿਹਤ ਸੰਬੰਧੀ ਜਾਗਰੂਕਤਾ ਪ੍ਰਾਜੈਕਟ ਕਰਵਾਇਆ। ਇਸ ਪ੍ਰਾਜੈਕਟ ਵਿਚ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਕਵੀਨਜ਼ ਵਲੋਂ ਸਹਿਯੋਗ ਦਿੱਤਾ। ਇਸ ਮੌਕੇ ਬੱਚਿਆਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ, ਆਤਮ-ਵਿਸ਼ਵਾਸ, ਸਕਾਰਾਤਮਿਕ ਸੋਚ ਤੇ ਸਿਹਤਮੰਦ ਜੀਵਨ ਸੰਬੰਧੀ ਜਾਗਰੂਕ ਕੀਤਾ। ਪ੍ਰਾਜੈਕਟ ਬਾਰੇ ਕਲੱਬ ਦੇ ਪੀ. ਆਰ. ਓ. ਸੁਰਿੰਦਰ ਕੁਮਾਰ ਨੇ ਕਿਹਾ ਕਿ ਬੱਚਿਆਂ ਦੀ ਮਾਨਸਿਕ ਸਿਹਤ ਨੂੰ ਉਨ੍ਹਾਂ ਦੀ ਸਰੀਰਕ ਸਿਹਤ ਦੇ ਬਰਾਬਰ ਤਰਜੀਹ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਚਪਨ ਤੋਂ ਹੀ ਬੱਚਿਆਂ ਵਿਚ ਆਤਮ-ਵਿਸ਼ਵਾਸ ਤੇ ਸਕਾਰਾਤਮਿਕ ਸੋਚ ਪੈਦਾ ਕਰਨ ਨਾਲ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ। ਇਸ ਮੌਕੇ ਸੁਰੇਸ਼ ਗੁਪਤਾ, ਸਾਬਕਾ ਪ੍ਰਧਾਨ ਤੇ ਕਲੱਬ ਸਕੱਤਰ ਓ. ਪੀ. ਵਰਮਾ, ਖ਼ਜ਼ਾਨਚੀ ਗੋਪਾਲ ਕ੍ਰਿਸ਼ਨ ਬਾਂਸਲ, ਕਮਲ ਸਿੰਘੀ, ਸਾਬਕਾ ਪ੍ਰਧਾਨ ਵਿਨੋਦ ਗੋਇਲ, ਸੁਮਿਤ ਗਰਗ, ਸੰਦੀਪ ਗੋਇਲ, ਸੰਜੀਵ ਸ਼ਰਮਾ ਅਤੇ ਹੋਰ ਕਲੱਬ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ 2 ਸਤੰਬਰ ਨੂੰ ਮੰਡੀ ਗੋਬਿੰਦਗੜ੍ਹ ’ਚ ਹੋਵੇਗਾ ਵਿਸ਼ਾਲ ‘ਹਰੇ ਕ੍ਰਿਸ਼ਨ ਮਹੋਤਸਵ’ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਖੰਟ-ਮਾਨਪੁਰ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।