ਪੰਜਾਬ ਦੇ ਲੋਕਾਂ ਦੇ ਟੈਕਸਾਂ ਨਾਲ ਇਕੱਠੀ ਹੋਈ ਰਕਮ ਦਾ ਪੂਰਾ ਹਿਸਾਬ ਦੇਣਾ ਸਰਕਾਰ ਦੀ ਜ਼ਿੰਮੇਵਾਰੀ-ਜਥੇਦਾਰ ਮੁਕਾਰੋਂਪੁਰ
ਫ਼ਤਹਿਗੜ੍ਹ ਸਾਹਿਬ, 23 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿਹੜੀ ਆਮ ਆਦਮੀ ਪਾਰਟੀ ਸੂਬੇ ਨੂੰ ਕਰਜ਼ਾ ਮੁਕਤ ਕਰਨ ਦੇ ਦਾਅਵੇ ਕਰਦੀ ਨਹੀਂ ਥੱਕਦੀ ਸੀ ਅੱਜ ਉਹੀ ‘ਆਪ’ ਪਾਰਟੀ ਸੱਤਾ ਵਿਚ ਆਉਣ ਤੋਂ ਬਾਅਦ ਨਿੱਤ ਨਵੇਂ ਕਰਜ਼ੇ ਚੁੱਕ ਕੇ ਪੰਜਾਬ ਸਿਰ ਕਰਜ਼ੇ ਦਾ ਬੋਝ ਵਧਾ ਰਹੀ ਹੈ। ਮੁਕਾਰੋਂਪੁਰ ਨੇ ਪੰਜਾਬ ਸਰਕਾਰ ਵਲੋਂ ਲਏ ਜਾ ਰਹੇ ਕਰਜ਼ਿਆਂ ਤੇ ਸਰਕਾਰੀ ਅਦਾਰਿਆਂ ਵਲੋਂ ਬਾਂਡ ਜਾਰੀ ਕਰਨ ਦੇ ਫ਼ੈਸਲਿਆਂ ’ਤੇ ਤਿੱਖੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਇਕ ਪਾਸੇ ਪੰਜਾਬ ਸਿਰ ਕਰਜ਼ੇ ਦਾ ਬੋਝ ਲਗਾਤਾਰ ਵੱਧ ਰਿਹਾ ਹੈ ਅਤੇ ਦੂਜੇ ਪਾਸੇ ਸਰਕਾਰੀ ਅਦਾਰਿਆਂ ਨੂੰ ਆਪਣੀਆਂ ਵਿੱਤੀ ਲੋੜਾਂ ਪੂਰੀਆਂ ਕਰਨ ਲਈ ਬਾਜ਼ਾਰ ਤੋਂ ਵੱਡੀਆਂ ਰਕਮਾਂ ਇਕੱਠੀਆਂ ਕਰਨੀਆਂ ਪੈ ਰਹੀਆਂ ਹਨ।
ਫ਼ਤਹਿਗੜ੍ਹ ਸਾਹਿਬ, 23 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿਹੜੀ ਆਮ ਆਦਮੀ ਪਾਰਟੀ ਸੂਬੇ ਨੂੰ ਕਰਜ਼ਾ ਮੁਕਤ ਕਰਨ ਦੇ ਦਾਅਵੇ ਕਰਦੀ ਨਹੀਂ ਥੱਕਦੀ ਸੀ ਅੱਜ ਉਹੀ ‘ਆਪ’ ਪਾਰਟੀ ਸੱਤਾ ਵਿਚ ਆਉਣ ਤੋਂ ਬਾਅਦ ਨਿੱਤ ਨਵੇਂ ਕਰਜ਼ੇ ਚੁੱਕ ਕੇ ਪੰਜਾਬ ਸਿਰ ਕਰਜ਼ੇ ਦਾ ਬੋਝ ਵਧਾ ਰਹੀ ਹੈ। ਮੁਕਾਰੋਂਪੁਰ ਨੇ ਪੰਜਾਬ ਸਰਕਾਰ ਵਲੋਂ ਲਏ ਜਾ ਰਹੇ ਕਰਜ਼ਿਆਂ ਤੇ ਸਰਕਾਰੀ ਅਦਾਰਿਆਂ ਵਲੋਂ ਬਾਂਡ ਜਾਰੀ ਕਰਨ ਦੇ ਫ਼ੈਸਲਿਆਂ ’ਤੇ ਤਿੱਖੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਇਕ ਪਾਸੇ ਪੰਜਾਬ ਸਿਰ ਕਰਜ਼ੇ ਦਾ ਬੋਝ ਲਗਾਤਾਰ ਵੱਧ ਰਿਹਾ ਹੈ ਅਤੇ ਦੂਜੇ ਪਾਸੇ ਸਰਕਾਰੀ ਅਦਾਰਿਆਂ ਨੂੰ ਆਪਣੀਆਂ ਵਿੱਤੀ ਲੋੜਾਂ ਪੂਰੀਆਂ ਕਰਨ ਲਈ ਬਾਜ਼ਾਰ ਤੋਂ ਵੱਡੀਆਂ ਰਕਮਾਂ ਇਕੱਠੀਆਂ ਕਰਨੀਆਂ ਪੈ ਰਹੀਆਂ ਹਨ। ਅਜਿਹੇ ਹਾਲਾਤ ਵਿਚ ਸਰਕਾਰ ਨੂੰ ‘ਵਿੱਤੀ ਅਨੁਸ਼ਾਸਨ’ ਅਤੇ ‘ਪੰਜਾਬ ਦੇ ਹਿਤ’ ਬਾਰੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ। ਜਥੇਦਾਰ ਮੁਕਾਰੋਂਪੁਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਟੈਕਸਾਂ ਨਾਲ ਇਕੱਠੀ ਹੋਈ ਹਰ ਰੁਪਏ ਦੀ ਰਕਮ ਦਾ ਪੂਰਾ ਹਿਸਾਬ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬਾਂਡਾਂ ਰਾਹੀਂ ਇਕੱਠੇ ਕੀਤੇ ਜਾਣ ਵਾਲੇ ਪੈਸੇ, ਉਨ੍ਹਾਂ ਦੀ ਲਾਗਤ, ਫ਼ੀਸ ਤੇ ਭਵਿੱਖ ਦੇ ਵਿੱਤੀ ਬੋਝ ਬਾਰੇ ਵਾਈਟ ਪੇਪਰ ਜਾਰੀ ਕਰਕੇ ਪੂਰੀ ਜਾਣਕਾਰੀ ਜਨਤਕ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਹਰ ਵਿੱਤੀ ਫ਼ੈਸਲੇ ਦਾ ਹਿਸਾਬ ਮੰਗ ਰਹੇ ਹਨ ਅਤੇ ਸਰਕਾਰ ਨੂੰ ਇਸ ਦਾ ਜਵਾਬ ਦੇਣਾ ਪਵੇਗਾ।