24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਰਾਜੂ ਖੰਨਾ ਦੀ ਮਿਹਨਤ ਸਦਕਾ ਹਲਕਾ ਅਮਲੋਹ ’ਚ ਅਕਾਲੀ ਦਲ ਹੋਰ ਮਜ਼ਬੂਤ ਹੋ ਰਿਹਾ-ਜਸਵੰਤ, ਰੇਸ਼ਮ, ਅਮਨਿੰਦਰ

ਅਮਲੋਹ, 23 ਅਗਸਤ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਹਲਕੇ ਅੰਦਰ ਦਿਨ-ਰਾਤ ਕੀਤੀ ਜਾ ਰਹੀ ਮਿਹਨਤ ਸਦਕਾ ਪਾਰਟੀ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋ ਰਹੀ ਹੈ। ਰਾਜੂ ਖੰਨਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਹੋ ਰਹੇ ਵੱਡੇ ਇਕੱਠ ਇਸ ਗੱਲ ਦਾ ਸਬੂਤ ਹਨ ਕਿ ਲੋਕਾਂ ਵਿਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਮੁੜ ਵਿਸ਼ਵਾਸ ਪੈਦਾ ਹੋ ਰਿਹਾ ਹੈ।

ਅਜੀਤ ਡੈਸਕ 24-08-2026
ਅਮਲੋਹ, 23 ਅਗਸਤ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਹਲਕੇ ਅੰਦਰ ਦਿਨ-ਰਾਤ ਕੀਤੀ ਜਾ ਰਹੀ ਮਿਹਨਤ ਸਦਕਾ ਪਾਰਟੀ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋ ਰਹੀ ਹੈ। ਰਾਜੂ ਖੰਨਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਹੋ ਰਹੇ ਵੱਡੇ ਇਕੱਠ ਇਸ ਗੱਲ ਦਾ ਸਬੂਤ ਹਨ ਕਿ ਲੋਕਾਂ ਵਿਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਮੁੜ ਵਿਸ਼ਵਾਸ ਪੈਦਾ ਹੋ ਰਿਹਾ ਹੈ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਜਸਵੰਤ ਸਿੰਘ ਅਲਾਦਾਦਪੁਰ, ਯੂਥ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਰੇਸ਼ਮ ਸਿੰਘ ਵਿਰਕ ਅਤੇ ਨੌਜਵਾਨ ਆਗੂ ਅਮਨਿੰਦਰ ਸਿੰਘ ਬਿਲਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਹੋਵੇਗੀ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰਾ ਉੱਤਰਨ ਵਿਚ ਅਸਫਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਚੋਣਾਂ ਵਿਚ ‘ਆਪ’ ਨੂੰ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਆਗੂ ਤੇ ਵਰਕਰ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕਰਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣਗੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜ ਕੇ ਰਾਜੂ ਖੰਨਾ ਦੇ ਹੱਥ ਹੋਰ ਮਜ਼ਬੂਤ ਕੀਤੇ ਜਾਣਗੇ।
ਪਿਛਲੀ ਖ਼ਬਰ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਨਰੇਸ਼ ਕੁਮਾਰ ਸਰਹਿੰਦ ਨੂੰ ਵਪਾਰ... ਅਗਲੀ ਖ਼ਬਰ ਚੰਡੀਗੜ੍ਹ ਧਰਨੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।