24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਨਰੇਸ਼ ਕੁਮਾਰ ਸਰਹਿੰਦ ਨੂੰ ਵਪਾਰ ਵਿੰਗ ਦਾ ਪ੍ਰਧਾਨ ਥਾਪਿਆ

ਫ਼ਤਹਿਗੜ੍ਹ ਸਾਹਿਬ, 23 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੂੰ ਸਰਹਿੰਦ ਸ਼ਹਿਰ ਵਿਚ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਕੁਝ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।

ਅਜੀਤ ਡੈਸਕ 24-08-2026
ਫ਼ਤਹਿਗੜ੍ਹ ਸਾਹਿਬ, 23 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੂੰ ਸਰਹਿੰਦ ਸ਼ਹਿਰ ਵਿਚ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਕੁਝ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨਰੇਸ਼ ਕੁਮਾਰ, ਸੰਦੀਪ ਕੁਮਾਰ, ਰਿੰਕੂ, ਰੂਪ ਨਰੇਸ਼, ਮੋਹਨ ਲਾਲ, ਰਾਜਨ ਸੂਦ, ਰਾਜੀਵ ਕੁਮਾਰ, ਕਿਰਨ, ਬਲਵੰਤ, ਰਾਣੀ, ਸਪਨਾ ਰਾਣੀ, ਇਸਾਨ ਅਰੋੜਾ ਤੇ ਰਾਜ ਮਿਗਲਾਨੀ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਹੜੀਆਂ ਉਮੀਦਾਂ ਨਾਲ ‘ਆਪ’ ਦੀ ਸਰਕਾਰ ਬਣਾਈ ਸੀ, ਸਰਕਾਰ ਉਨ੍ਹਾਂ ’ਤੇ ਖਰਾ ਨਹੀਂ ਉਤਰ ਸਕੀ। ਜਿਸ ਕਰਕੇ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਵਿਸ਼ਵਾਸ ਭੰਗ ਹੋ ਚੁੱਕਾ ਹੈ ਤੇ ਲੋਕ ‘ਆਪ’ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਬਣਾਉਣ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ ਭੁੱਟਾ ਨੇ ਕਿਹਾ ਕਿ ਪੰਜਾਬ ਦੇ ਭਖ਼ਦੇ ਮਸਲਿਆਂ ਦਾ ਹੱਲ ਤੇ ਸਰਬਪੱਖੀ ਵਿਕਾਸ ਕੇਵਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਕਰਵਾ ਸਕਦੀ ਹੈ ਜਿਸ ਲਈ ਲੋਕ ਹੁਣ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ। ਭੁੱਟਾ ਨੇ ਕਿਹਾ ਕਿ ‘ਆਪ’ ਨੇ ਪੰਜਾਬ ਦੇ ਲੋਕਾਂ ਨਾਲ ਜੋ ਝੂਠੇ ਵਾਅਦੇ ਕੀਤੇ ਹਨ ਉਨ੍ਹਾਂ ਦਾ ਖ਼ਮਿਆਜ਼ਾ ‘ਆਪ’ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਇਸ ਮੌਕੇ ਸ. ਭੁੱਟਾ ਨੇ ਨਰੇਸ਼ ਕੁਮਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਸਰਹਿੰਦ ਸ਼ਹਿਰ ਦੇ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪੀ। ਇਸ ਮੌਕੇ ਬਲਜੀਤ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ ਸੀਨੀਅਰ ਆਗੂ, ਮੰਗਾਂ ਕੈਂਚੀਆਂ ਵਾਲਾ, ਅੰਮ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ ਪ੍ਰਧਾਨ, ਹਰਮਨ ਪ੍ਰੀਤ ਸਿੰਘ ਜਨਰਲ ਸਕੱਤਰ, ਗੁਰਤੇਜ ਸਿੰਘ ਗਿੱਲ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ ਮਾਨ ਮੀਤ ਪ੍ਰਧਾਨ ਐਸ. ਸੀ. ਵਿੰਗ, ਹਰਪ੍ਰੀਤ ਸਿੰਘ ਤਲਾਣੀਆਂ, ਇਕਬਾਲ ਸਿੰਘ, ਤਜਿੰਦਰ ਸਿੰਘ ਸੌਂਢਾ ਤੇ ਵਿਸ਼ਵਜੀਤ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ-ਜਥੇ. ਮੁਕਾਰੋਂਪੁਰ ਅਗਲੀ ਖ਼ਬਰ ਰਾਜੂ ਖੰਨਾ ਦੀ ਮਿਹਨਤ ਸਦਕਾ ਹਲਕਾ ਅਮਲੋਹ ’ਚ ਅਕਾਲੀ ਦਲ ਹੋਰ ਮਜ਼ਬੂਤ ਹੋ ਰਿਹਾ-ਜਸਵੰਤ, ਰੇਸ਼ਮ, ਅਮਨਿੰਦਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।