24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਇਕਬਾਲ ਸਿੰਘ ਰਾਏ ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਨਿਯੁਕਤ

ਅਮਲੋਹ, 23 ਅਗਸਤ (ਕੇਵਲ ਸਿੰਘ)-ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਇਕਬਾਲ ਸਿੰਘ ਰਾਏ ਨੂੰ ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਅਮਲੋਹ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ, ਨਜ਼ਦੀਕੀਆਂ, ਪਾਰਟੀ ਵਰਕਰਾਂ ਤੇ ਸਮਰਥਕਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।

ਅਜੀਤ ਡੈਸਕ 24-08-2026
ਅਮਲੋਹ, 23 ਅਗਸਤ (ਕੇਵਲ ਸਿੰਘ)-ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਇਕਬਾਲ ਸਿੰਘ ਰਾਏ ਨੂੰ ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਅਮਲੋਹ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ, ਨਜ਼ਦੀਕੀਆਂ, ਪਾਰਟੀ ਵਰਕਰਾਂ ਤੇ ਸਮਰਥਕਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਇਕਬਾਲ ਸਿੰਘ ਰਾਏ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਤੇ ਪਾਰਟੀ ਹਾਈਕਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਤੇ ਨਿਰਪੱਖਤਾ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਅਮਲੋਹ ਨਾਲ ਸੰਬੰਧਿਤ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਕਬਾਲ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਤੇ ਆਮ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਮਾਰਕੀਟ ਕਮੇਟੀ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਤੇ ਲੋਕਾਂ ਨੂੰ ਸੁਚੱਜੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਰਹਿਣਗੇ।
ਪਿਛਲੀ ਖ਼ਬਰ ਸੜਕ ਦੀ ਮਾੜੀ ਹਾਲਤ ਤੋਂ ਅੱਕੇ ਲੋਕਾਂ ਨੇ ਖ਼ੁਦ ਪੈਸੇ ਇਕੱਠੇ ਕਰ ਕੇ ਸੜਕ ’ਤੇ ਕੇਰੀ ਪਾਉਣ ਦਾ ਕੰਮ ਕੀਤਾ ਸ਼ੁਰੂ ਅਗਲੀ ਖ਼ਬਰ ਘਰੇਲੂ ਤੇ ਨਿੱਜੀ ਕਾਰਨਾਂ ਕਰਕੇ ਸੁਖਚੈਨ ਸਿੰਘ ਦੀਵਾ ਨੇ ‘ਆਪ’ ਤੋਂ ਦਿੱਤਾ ਅਸਤੀਫ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।