24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪੰਜਾਬ ’ਤੇ ਰਾਜ ਕਰਨ ਵਾਲੀਆਂ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਪੰਥਕ ਤੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ਦਾ ਸਥਾਈ ਹੱਲ ਨਹੀਂ ਕੀਤਾ-ਤਰਸੇਮ ਸਿੰਘ

ਫ਼ਤਹਿਗੜ੍ਹ ਸਾਹਿਬ, 23 ਅਗਸਤ (ਬਲਜਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਕਾਰਜਕਾਰੀ ਪ੍ਰਧਾਨ ਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਰਗਰਮ ਆਗੂ ਅਮਰਇੰਦਰ ਸਿੰਘ ਲਿਬੜਾ ਦੇ ਅਤਿ ਨਜ਼ਦੀਕੀ ਪ੍ਰੀਤਮ ਸਿੰਘ ਨਾਗਰਾ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਜਿਥੇ ਉਨ੍ਹਾਂ ਦਾ ਸਥਾਨਕ ਆਗੂਆਂ ਤੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ।

ਅਜੀਤ ਡੈਸਕ 24-08-2026
ਫ਼ਤਹਿਗੜ੍ਹ ਸਾਹਿਬ, 23 ਅਗਸਤ (ਬਲਜਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਕਾਰਜਕਾਰੀ ਪ੍ਰਧਾਨ ਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਰਗਰਮ ਆਗੂ ਅਮਰਇੰਦਰ ਸਿੰਘ ਲਿਬੜਾ ਦੇ ਅਤਿ ਨਜ਼ਦੀਕੀ ਪ੍ਰੀਤਮ ਸਿੰਘ ਨਾਗਰਾ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਜਿਥੇ ਉਨ੍ਹਾਂ ਦਾ ਸਥਾਨਕ ਆਗੂਆਂ ਤੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ। ਇਸ ਮੌਕੇ ਤਰਸੇਮ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ’ਤੇ ਰਾਜ ਕਰਨ ਵਾਲੀਆਂ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਪੰਥਕ ਤੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ਦਾ ਸਥਾਈ ਹੱਲ ਨਹੀਂ ਕੀਤਾ ਪਰ ਉਨ੍ਹਾਂ ਮੁੱਦਿਆਂ ਨੂੰ ਆਧਾਰ ਬਣਾ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾਂਦਾ ਰਿਹਾ ਹੈ, ਜਿਸ ਕਰਕੇ ਅੱਜ ਵੀ ਕਈ ਅਹਿਮ ਮਸਲੇ ਜਿਉਂ ਦੇ ਤਿਉਂ ਖੜ੍ਹੇ ਹਨ। ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਤੇ ਪੰਥ ਦੇ ਬਿਹਤਰ ਭਵਿੱਖ ਲਈ ਸੂਬੇ ਦੇ ਲੋਕਾਂ ਨੂੰ ਇਕ ਮਜ਼ਬੂਤ ਅਤੇ ਲੋਕ ਹਿਤਾਂ ਦੀ ਰਾਖੀ ਕਰਨ ਵਾਲੀ ਸਰਕਾਰ ਦੀ ਚੋਣ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾ ਰਿਹਾ ਹੈ ਤੇ ਹੁਣ ਪਾਰਟੀ ਦੇ ਵਰਕਰਾਂ ਨੂੰ ਪਿੰਡ-ਪਿੰਡ ਅਤੇ ਘਰ-ਘਰ ਪਹੁੰਚ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਦੀ ਲੋੜ ਹੈ। ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਨੇ ਤਰਸੇਮ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਹਾਈਕਮਾਨ ਦੇ ਦਿਸ਼ਾ ਨਿਰਦੇਸ਼ ਹੇਠ ਪਿੰਡਾਂ ਤੇ ਸ਼ਹਿਰਾਂ ਵਿਚ ਨੁੱਕੜ ਮੀਟਿੰਗਾਂ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਭਵਿੱਖੀ ਯੋਜਨਾ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਪਾਸੋਂ ਵੀ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਜਸਪਾਲ ਸਿੰਘ ਦਾਦੂ ਮਾਜਰਾ, ਬਲਵਿੰਦਰ ਸਿੰਘ ਸੋਹੀ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਸਵਰਨ ਸਿੰਘ ਬਾਠ, ਕਿਰਪਾਲ ਸਿੰਘ, ਅਮਰਜੀਤ ਸਿੰਘ ਚੀਮਾ, ਜਸਪਾਲ ਸਿੰਘ ਚੀਮਾ ਮਾਤਾ ਗੁਜਰੀ ਕਲੋਨੀ, ਨਵਤੇਜ ਸਿੰਘ ਚੀਮਾ, ਕੁਲਦੀਪ ਸਿੰਘ ਸੈਣੀ, ਅਮਰਜੀਤ ਸਿੰਘ ਨੰਬਰਦਾਰ, ਜਸਵੀਰ ਸਿੰਘ ਲੋਹਾ ਖੇੜੀ, ਸਿਮਰਨਜੀਤ ਸਿੰਘ ਬਧੌਛੀ, ਬਲਕਾਰ ਸਿੰਘ ਸੀੜਾ, ਗੁਰਬਿੰਦਰ ਸਿੰਘ ਸੈਫਲਪੁਰ, ਨਰੇਸ਼ ਦੱਤਾ, ਮਨਦੀਪ ਸਿੰਘ ਸਰਹਿੰਦ, ਹਰਸ਼ਪਿੰਦਰ ਸਿੰਘ ਚੀਮਾ, ਪਰਗਟ ਸਿੰਘ ਚੀਮਾ, ਸੁਖਦੇਵ ਸਿੰਘ ਸੰਧੂ ਜਿਊਣਪੁਰਾ, ਜਸਵੀਰ ਸਿੰਘ ਮੰਡ ਲਹੌਰੀਆ, ਭੁਪਿੰਦਰ ਸਿੰਘ ਸੈਣੀ, ਪਰਮਜੀਤ ਕੌਰ, ਸੁਰਿੰਦਰਜੀਤ ਕੌਰ ਮੰਡੋਫ਼ਲ, ਬਲਵਿੰਦਰ ਕੌਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਭਵਨ ਦੇ ਨਿਰਮਾਣ ਕਾਰਜਾਂ ਦਾ ਡਾ. ਅਮਰ ਸਿੰਘ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਚੌਲਾਂ ਦੀਆਂ ਬੋਰੀਆਂ ਨਾਲ ਭਰਿਆ ਟਰੱਕ ਸੂਏ ’ਚ ਡਿੱਗਿਆ, ਲੱਖਾਂ ਰੁਪਏ ਦੇ ਚੌਲ ਖ਼ਰਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।