25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਅਜੀਤ, ਜਲੰਧਰ ਮਾਤਾ ਗੁਜਰੀ ਕਾਲਜ ਵਿਖੇ ਪੋਸਟਰ ਬਣਾਉਣ ਤੇ ਸਲੋਗਨ ਲੇਖਣ ਮੁਕਾਬਲਿਆਂ ਦਾ ਸਫ਼ਲ ਆਯੋਜਨ

ਫ਼ਤਹਿਗੜ੍ਹ ਸਾਹਿਬ, 24 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੀ ਇੰਗਲਿਸ਼ ਲਿਟਰੇਰੀ ਸੁਸਾਇਟੀ ਵਲੋਂ ਫਾਈਨ ਆਰਟਸ ਵਿਭਾਗ ਦੇ ਸਹਿਯੋਗ ਨਾਲ ‘ਰੈਗਿੰਗ ਵਿਰੁੱਧ ਜਾਗਰੂਕਤਾ’ ਥੀਮ ਦੇ ਤਹਿਤ ਪੋਸਟਰ ਬਣਾਉਣ ਤੇ ਸਲੋਗਨ ਲੇਖਣ ਮੁਕਾਬਲਿਆਂ ਦਾ ਆਯੋਜਨ ਕਰਵਾਇਆ, ਜਿਸ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਕੁੱਲ 75 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਰੈਗਿੰਗ ਵਿਰੁੱਧ ਡਟ ਕੇ ਖੜ੍ਹੇ ਹੋਣ, ਆਪਸੀ ਸਤਿਕਾਰ, ਬਰਾਬਰੀ ਤੇ ਅਨੁਸ਼ਾਸਨ ਵਰਗੀਆਂ ਉੱਚ ਕਦਰਾਂ ਨੂੰ ਸਦਾ ਕਾਇਮ ਰੱਖਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।

ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ, ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਭਾਈ ਰਵਿੰਦਰ ਸਿੰਘ ਖ਼ਾਲਸਾ ਤੇੇ ਹੋਰ। ਅਜੀਤ ਤਸਵੀਰ 25-08-2026
ਫ਼ਤਹਿਗੜ੍ਹ ਸਾਹਿਬ, 24 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੀ ਇੰਗਲਿਸ਼ ਲਿਟਰੇਰੀ ਸੁਸਾਇਟੀ ਵਲੋਂ ਫਾਈਨ ਆਰਟਸ ਵਿਭਾਗ ਦੇ ਸਹਿਯੋਗ ਨਾਲ ‘ਰੈਗਿੰਗ ਵਿਰੁੱਧ ਜਾਗਰੂਕਤਾ’ ਥੀਮ ਦੇ ਤਹਿਤ ਪੋਸਟਰ ਬਣਾਉਣ ਤੇ ਸਲੋਗਨ ਲੇਖਣ ਮੁਕਾਬਲਿਆਂ ਦਾ ਆਯੋਜਨ ਕਰਵਾਇਆ, ਜਿਸ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਕੁੱਲ 75 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਰੈਗਿੰਗ ਵਿਰੁੱਧ ਡਟ ਕੇ ਖੜ੍ਹੇ ਹੋਣ, ਆਪਸੀ ਸਤਿਕਾਰ, ਬਰਾਬਰੀ ਤੇ ਅਨੁਸ਼ਾਸਨ ਵਰਗੀਆਂ ਉੱਚ ਕਦਰਾਂ ਨੂੰ ਸਦਾ ਕਾਇਮ ਰੱਖਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਮਾਤਾ ਗੁਜਰੀ ਕਾਲਜ ਦਾ ਕੈਂਪਸ ਰੈਗਿੰਗ ਮੁਕਤ ਕੈਂਪਸ ਹੈ ਤੇ ਕਾਲਜ ਵਿਦਿਆਰਥੀਆਂ ਨੂੰ ਇਕ ਸ਼ਾਂਤ ਤੇ ਸੁਰੱਖਿਆਤਮਿਕ ਅਕਾਦਮਿਕ ਵਾਤਾਵਰਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਗੌਰੀ ਹਾਂਡਾ ਨੇ ਰੈਗਿੰਗ-ਮੁਕਤ ਕੈਂਪਸ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ’ਤੇ ਚਾਨਣਾ ਪਾਇਆ। ਇਨ੍ਹਾਂ ਮੁਕਾਬਲਿਆਂ ’ਚ ਜੱਜਾਂ ਦੀ ਭੂਮਿਕਾ ਕਾਲਜ ਦੇ ਡੀਨ ਅਕਾਦਮਿਕ ਡਾ. ਕਮਲਪ੍ਰੀਤ ਕੌਰ ਅਤੇ ਬਾਟਨੀ ਤੇ ਵਾਤਾਵਰਨ ਵਿਗਿਆਨ ਵਿਭਾਗ ਦੇ ਮੁਖੀ ਡਾ. ਲਵਨੀਤ ਕੌਰ ਦੁਆਰਾ ਨਿਭਾਈ ਗਈ। ਉਪਰੋਕਤ ਮੁਕਾਬਲਿਆਂ ਵਿਚ ਬੀ. ਏ. ਭਾਗ ਤੀਸਰਾ ਦੀ ਹਰਪ੍ਰੀਤ ਕੌਰ ਨੇ ਪਹਿਲਾ, ਬੀ. ਏ. ਭਾਗ ਤੀਸਰਾ ਦੀ ਜਸਨੂਰ ਕੌਰ ਨੇ ਦੂਜਾ, ਬੀ. ਏ. ਭਾਗ ਤੀਸਰਾ ਦੀ ਜਸਲੀਨ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਬੀ. ਏ. ਭਾਗ ਦੂਜਾ ਦੇ ਨਵਦੀਪ ਸਿੰਘ ਨੇ ਕੰਸੋਲੇਸ਼ਨ ਇਨਾਮ ਪ੍ਰਾਪਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ, ਡੀਨ ਅਕਾਦਮਿਕ ਡਾ. ਕਮਲਪ੍ਰੀਤ ਕੌਰ, ਫਾਈਨ ਆਰਟਸ ਵਿਭਾਗ ਦੇ ਮੁਖੀ ਡਾ. ਅਵਨੀਤ ਕੌਰ, ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਕਨਵੀਨਰ ਡਾ. ਮਨਿੰਦਰ ਕੈਂਥ, ਅੰਗਰੇਜ਼ੀ ਵਿਭਾਗ ਤੋਂ ਪ੍ਰੋ. ਹਰਬੀਰ ਕੌਰ ਅਤੇ ਫਾਈਨ ਆਰਟਸ ਵਿਭਾਗ ਤੋਂ ਪ੍ਰੋ. ਬਨਿੰਦਰ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਰਣਜੋਧ ਸਿੰਘ ਹਡਾਣਾ ਵਲੋਂ ਭੁੱਨਰਹੇੜੀ ’ਚ ਖੇਡ ਮੈਦਾਨ ਦੇ ਨਵੀਨੀਕਰਨ ਦਾ ਉਦਘਾਟਨ ਅਗਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਛੇ ਵਿਦਿਆਰਥੀਆਂ ਦੀ ਰਾਜ ਪੱਧਰੀ ਖੇਡਾਂ ਲਈ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।