25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਿੱਖ ਨਸਲਕੁਸ਼ੀ ਲਈ ਜ਼ਿੰਮੇਵਾਰ ਵਿਅਕਤੀ ਨੂੰ ਰੋਲ ਮਾਡਲ ਕਹਿਣਾ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ-ਚੁੰਨੀ

ਫ਼ਤਹਿਗੜ੍ਹ ਸਾਹਿਬ, 24 ਅਗਸਤ (ਬਲਜਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਿਹਾਰ ਸਿੰਘ ਚੁੰਨੀ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੀ ਜੇਲ੍ਹ ਵਿਚ ਹੋਈ ਮੌਤ ਤੋਂ ਬਾਅਦ ਇਕ ਸਿਆਸੀ ਆਗੂ ਵਲੋਂ ਉਸ ਨੂੰ ਰੋਲ ਮਾਡਲ ਕਹੇ ਜਾਣ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਜਿਹੇ ਵਿਅਕਤੀ ਨੂੰ ਰੋਲ ਮਾਡਲ ਕਹਿਣਾ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਬਿਆਨ ਹੈ ਕਿਉਂਕਿ ਸੱਜਣ ਕੁਮਾਰ ਨੇ ਸਿੱਖ ਨਸਲਕੁਸ਼ੀ ਵਿਚ ਮੁੱਖ ਭੂਮਿਕਾ ਨਿਭਾਈ ਸੀ। ਆਪਣੇ ਦਫ਼ਤਰ ਵਿਖੇ ਚੋਣਵੇਂ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਬਲਿਹਾਰ ਸਿੰਘ ਚੁੰਨੀ ਨੇ ਕਿਹਾ ਕਿ ਭਾਵੇਂ ਕਿਸੇ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੇ ਔਗੁਣਾਂ ਨੂੰ ਨਹੀਂ ਚਿਤਾਰਿਆ ਜਾਣਾ ਚਾਹੀਦਾ ਪਰ ਜਿਹੜੇ ਸੱਜਣ ਕੁਮਾਰ ਵਲੋਂ ਨਿਰਦੋਸ਼ ਲੋਕਾਂ ਖਾਸਕਰ ਸਰਬਤ ਦਾ ਭਲਾ ਲੋਚਣ ਵਾਲੀ ਸਿੱਖ ਕੌਮ ’ਤੇ ਜ਼ੁਲਮ ਕੀਤਾ ਹੋਵੇ, ਉਨ੍ਹਾਂ ਨੂੰ ਨਾ ਤਾਂ ਇਤਿਹਾਸ ਵਿਚ ਸਨਮਾਨ ਨਾਲ ਯਾਦ ਕੀਤਾ ਜਾਵੇਗਾ ਅਤੇ ਨਾ ਹੀ ਕਦੇ ਸਿੱਖ ਕੌਮ ਉਸ ਨੂੰ ਮੁਆਫ਼ ਕਰੇਗੀ।

ਅਜੀਤ ਡੈਸਕ 25-08-2026
ਫ਼ਤਹਿਗੜ੍ਹ ਸਾਹਿਬ, 24 ਅਗਸਤ (ਬਲਜਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਿਹਾਰ ਸਿੰਘ ਚੁੰਨੀ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੀ ਜੇਲ੍ਹ ਵਿਚ ਹੋਈ ਮੌਤ ਤੋਂ ਬਾਅਦ ਇਕ ਸਿਆਸੀ ਆਗੂ ਵਲੋਂ ਉਸ ਨੂੰ ਰੋਲ ਮਾਡਲ ਕਹੇ ਜਾਣ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਜਿਹੇ ਵਿਅਕਤੀ ਨੂੰ ਰੋਲ ਮਾਡਲ ਕਹਿਣਾ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਬਿਆਨ ਹੈ ਕਿਉਂਕਿ ਸੱਜਣ ਕੁਮਾਰ ਨੇ ਸਿੱਖ ਨਸਲਕੁਸ਼ੀ ਵਿਚ ਮੁੱਖ ਭੂਮਿਕਾ ਨਿਭਾਈ ਸੀ। ਆਪਣੇ ਦਫ਼ਤਰ ਵਿਖੇ ਚੋਣਵੇਂ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਬਲਿਹਾਰ ਸਿੰਘ ਚੁੰਨੀ ਨੇ ਕਿਹਾ ਕਿ ਭਾਵੇਂ ਕਿਸੇ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੇ ਔਗੁਣਾਂ ਨੂੰ ਨਹੀਂ ਚਿਤਾਰਿਆ ਜਾਣਾ ਚਾਹੀਦਾ ਪਰ ਜਿਹੜੇ ਸੱਜਣ ਕੁਮਾਰ ਵਲੋਂ ਨਿਰਦੋਸ਼ ਲੋਕਾਂ ਖਾਸਕਰ ਸਰਬਤ ਦਾ ਭਲਾ ਲੋਚਣ ਵਾਲੀ ਸਿੱਖ ਕੌਮ ’ਤੇ ਜ਼ੁਲਮ ਕੀਤਾ ਹੋਵੇ, ਉਨ੍ਹਾਂ ਨੂੰ ਨਾ ਤਾਂ ਇਤਿਹਾਸ ਵਿਚ ਸਨਮਾਨ ਨਾਲ ਯਾਦ ਕੀਤਾ ਜਾਵੇਗਾ ਅਤੇ ਨਾ ਹੀ ਕਦੇ ਸਿੱਖ ਕੌਮ ਉਸ ਨੂੰ ਮੁਆਫ਼ ਕਰੇਗੀ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਨਸਲਕੁਸ਼ੀ ਦੇ ਮਾਮਲੇ ਨੂੰ ਲੈ ਕੇ ਅੱਜ ਸਿੱਖਾਂ ਦੇ ਮਨਾਂ ਵਿਚ ਵੱਡਾ ਰੋਸ ਹੈ, ਇਸ ਲਈ ਸਾਨੂੰ ਉਨ੍ਹਾਂ ਦੇ ਜ਼ਖ਼ਮਾਂ ’ਤੇ ਮਲ੍ਹਮ ਲਾਉਣ ਦੇ ਯਤਨ ਕਰਨੇ ਚਾਹੀਦੇ ਹਨ ਨਾ ਕਿ ਸਿੱਖ ਨਸਲਕੁਸ਼ੀ ਲਈ ਜ਼ਿੰਮੇਵਾਰ ਸੱਜਣ ਕੁਮਾਰ ਵਰਗੇ ਵਿਅਕਤੀ ਨੂੰ ਰੋਲ ਮਾਡਲ ਕਹਿ ਕੇ ਸਿੱਖਾਂ ਦੇ ਜ਼ਖ਼ਮਾਂ ਨੂੰ ਕੁਰੇਦਿਆ ਜਾਵੇ। ਇਸ ਮੌਕੇ ਅਜੈਬ ਸਿੰਘ ਬਡਾਲੀ, ਹਰਵਿੰਦਰ ਸਿੰਘ ਬਲ੍ਹਾੜੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਲੈਫ਼ਟੀਨੈਂਟ ਜਨਰਲ ਹਰਜੀਤ ਸਿੰਘ ਸਾਹੀ ਦਾ ਵਿਸ਼ੇਸ਼ ਸਨਮਾਨ ਭਾਰਤੀ ਫੌਜ ਦੇਸ਼ ਦੀਆਂ ਸਰਹੱਦਾ... ਅਗਲੀ ਖ਼ਬਰ ਰਣਜੋਧ ਸਿੰਘ ਹਡਾਣਾ ਵਲੋਂ ਭੁੱਨਰਹੇੜੀ ’ਚ ਖੇਡ ਮੈਦਾਨ ਦੇ ਨਵੀਨੀਕਰਨ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।