26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪੰਜਾਬ ਦੇ ਆਰਥਿਕ ਸੰਕਟ ਲਈ ਸਰਕਾਰ ਦੀਆਂ ਗ਼ਲਤ ਨੀਤੀਆਂ ਜ਼ਿੰਮੇਵਾਰ- ਗੁਰਸ਼ਰਨ ਸਿੰਘ ਬਾਜਵਾ

ਫ਼ਤਹਿਗੜ੍ਹ ਸਾਹਿਬ, 25 ਅਗਸਤ (ਬਲਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸਰਗਰਮ ਆਗੂ ਤੇ ਪਾਰਟੀ ਟਿਕਟ ਦੇ ਦਾਅਵੇਦਾਰ ਗੁਰਸ਼ਰਨ ਸਿੰਘ ਬਾਜਵਾ ਨੇ ਹਲਕੇ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਹੋਰ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਉਨ੍ਹਾਂ ਪਿੰਡ ਰਜਿੰਦਰਗੜ੍ਹ ਵਿਖੇ ਪਾਰਟੀ ਆਗੂਆਂ, ਵਰਕਰਾਂ ਤੇ ਪਿੰਡ ਵਾਸੀਆਂ ਨਾਲ ਇਕ ਮੀਟਿੰਗ ਕੀਤੀ।

ਅਜੀਤ ਡੈਸਕ 26-08-2026
ਫ਼ਤਹਿਗੜ੍ਹ ਸਾਹਿਬ, 25 ਅਗਸਤ (ਬਲਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸਰਗਰਮ ਆਗੂ ਤੇ ਪਾਰਟੀ ਟਿਕਟ ਦੇ ਦਾਅਵੇਦਾਰ ਗੁਰਸ਼ਰਨ ਸਿੰਘ ਬਾਜਵਾ ਨੇ ਹਲਕੇ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਹੋਰ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਉਨ੍ਹਾਂ ਪਿੰਡ ਰਜਿੰਦਰਗੜ੍ਹ ਵਿਖੇ ਪਾਰਟੀ ਆਗੂਆਂ, ਵਰਕਰਾਂ ਤੇ ਪਿੰਡ ਵਾਸੀਆਂ ਨਾਲ ਇਕ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਸ਼ਰਨ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਇਸ ਵੇਲੇ ਗੰਭੀਰ ਆਰਥਿਕ ਸੰਕਟ ਵੱਲ ਨੂੰ ਵੱਧ ਰਿਹਾ ਹੈ ਅਤੇ ਇਸ ਸਥਿਤੀ ਲਈ ਸਰਕਾਰ ਦੀਆਂ ਨੀਤੀਆਂ ਅਤੇ ਲੋਕਾਂ ਦੇ ਟੈਕਸਾਂ ਦੇ ਪੈਸੇ ਦੀ ਸਹੀ ਵਰਤੋਂ ਨਾ ਹੋਣਾ ਵੀ ਇਕ ਵੱਡਾ ਕਾਰਨ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਲੋਕਾਂ ਪਾਸੋਂ ਟੈਕਸਾਂ ਦੇ ਰੂਪ ਵਿਚ ਇਕੱਠੀ ਕੀਤੀ ਜਾਂਦੀ ਰਕਮ ਦਾ ਵੱਡਾ ਹਿੱਸਾ ਇਸ਼ਤਿਹਾਰਬਾਜ਼ੀ ਅਤੇ ਪ੍ਰਚਾਰ ’ਤੇ ਖ਼ਰਚ ਕੀਤਾ ਜਾ ਰਿਹਾ ਹੈ, ਜਦਕਿ ਪੰਜਾਬ ਦੇ ਬੁਨਿਆਦੀ ਤੇ ਲੋਕ ਹਿਤ ਨਾਲ ਸੰਬੰਧਿਤ ਮੁੱਦਿਆਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਸਰਕਾਰ ਨੂੰ ਲੋਕਾਂ ਦੇ ਪੈਸੇ ਦੀ ਪਾਰਦਰਸ਼ੀ ਅਤੇ ਜ਼ਿੰਮੇਵਾਰ ਤਰੀਕੇ ਨਾਲ ਵਰਤੋਂ ਕਰਨੀ ਚਾਹੀਦੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਿਆਸੀ ਪ੍ਰਬੰਧ ਤੋਂ ਨਿਰਾਸ਼ ਹਨ ਅਤੇ ਲੋਕਾਂ ਦਾ ਝੁਕਾਅ ਲਗਾਤਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲ ਵਧ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸਰਕਾਰ ਬਣਨ ਉਪਰੰਤ ਲੰਮੇ ਸਮੇਂ ਤੋਂ ਲਟਕ ਰਹੇ ਪੰਥਕ, ਸਮਾਜਿਕ ਤੇ ਲੋਕ ਹਿਤ ਨਾਲ ਸੰਬੰਧਿਤ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯਤਨ ਕੀਤੇ ਜਾਣਗੇ। ਮੀਟਿੰਗ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਨੇ ਗੁਰਸ਼ਰਨ ਸਿੰਘ ਬਾਜਵਾ ਨੂੰ ਹਲਕੇ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਹੋਰ ਤੇਜ਼ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਪਿੰਡ ਦੇ ਮੁਹਤਬਰ ਵਿਅਕਤੀਆਂ ਵਲੋਂ ਗੁਰਸ਼ਰਨ ਸਿੰਘ ਬਾਜਵਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਮੀਟਿੰਗ ਵਿਚ ਹਰਕੀਰਤ ਸਿੰਘ , ਭਗਤ ਸਿੰਘ, ਪਰਮਿੰਦਰ ਸਿੰਘ, ਜਸਕਰਨ ਸਿੰਘ, ਜਸਪਾਲ ਸਿੰਘ, ਹਰਜੀਤ ਸਿੰਘ, ਅਮਰਜੋਤ ਸਿੰਘ, ਸੁਖਵਿੰਦਰ ਸਿੰਘ, ਨਿਰਭੈ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਸ਼ਾਮਿਲ ਸਨ।
ਪਿਛਲੀ ਖ਼ਬਰ ਧੜੱਲੇ ਨਾਲ ਵਿਕ ਰਹੀ ਗੈਰ-ਮਿਆਰੀ ਮਠਿਆਈ ਤੇ ਹੋਰ ਸਾਮਾਨ ਅਗਲੀ ਖ਼ਬਰ ਗ੍ਰੈਪਲਿੰਗ ਰੈਸਲਿੰਗ ’ਚ ਕਾਂਸੀ ਦਾ ਤਗਮਾ ਜਿੱਤ ਕੇ ਹਰਵੀਰ ਸਿੰਘ ਨੇ ਰੌਸ਼ਨ ਕੀਤਾ ਹਲਕੇ ਦਾ ਨਾਂਅ-ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।