26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਵਿਖੇ ਗੁਰਮਤਿ ਸਮਾਗਮ ਕਰਵਾਇਆ

ਅਮਲੋਹ, 25 ਅਗਸਤ (ਕੇਵਲ ਸਿੰਘ)-ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਮਤਿ ਸਮਾਗਮ ਵਿਚ ਹਾਜ਼ਰੀਆਂ ਭਰੀਆਂ।

ਅਜੀਤ ਡੈਸਕ 26-08-2026
ਅਮਲੋਹ, 25 ਅਗਸਤ (ਕੇਵਲ ਸਿੰਘ)-ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਮਤਿ ਸਮਾਗਮ ਵਿਚ ਹਾਜ਼ਰੀਆਂ ਭਰੀਆਂ। ਸਮਾਗਮ ਦੌਰਾਨ ਭਾਈ ਸਿਮਰਨਜੀਤ ਸਿੰਘ ਟੋਹਾਣਾ ਨੇ ਕਥਾ ਤੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸੰਗਤਾਂ ਨੂੰ ਨਾਮ ਸਿਮਰਨ, ਸੇਵਾ ਤੇ ਸਦਾਚਾਰ ਦੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਇਸ ਦੌਰਾਨ ਸੰਗਤਾਂ ਨੇ ਸ਼ਰਧਾ ਨਾਲ ਕਥਾ ਤੇ ਸਿਮਰਨ ਸਰਵਣ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਤੇ ਮੈਂਬਰਾਂ ਵਲੋਂ ਭਾਈ ਸਿਮਰਨਜੀਤ ਸਿੰਘ ਟੋਹਾਣਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਕਮੇਟੀ ਮੈਂਬਰਾਂ ਨੇ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਮਰਿੰਦਰ ਸਿੰਘ ਮੰਡੋਫ਼ਲ ਦਾ ਕੌਂਸਲਰ ਦਵਿੰਦਰ ਕੌਰ ਤੇ ਵਾਰਡ ਵਾਸੀਆਂ ਵਲੋਂ ਸਨਮਾਨ ਅਗਲੀ ਖ਼ਬਰ ਗੁਰਧਿਆਨ ਸਿੰਘ ਭਾਨਰੀ ਦੇ ਪੀ. ਏ. ਸੀ. ਮੈਂਬਰ ਬਣਨ ’ਤੇ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।