26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਪਿੰਡ ਮਾਨਪੁਰ ਵਿਖੇ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ

ਸੰਘੋਲ, 25 ਅਗਸਤ (ਗੁਰਨਾਮ ਸਿੰਘ ਚੀਨਾ)-ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਹਲਕਾ ਬਸੀ ਪਠਾਣਾਂ ਦੇ ਪਿੰਡ ਫਿਰੋਜਪੁਰ, ਲੁਹਾਰੀ ਕਲਾਂ ਤੇ ਮਾਨਪੁਰ ਵਿਖੇ ਬਣੇ ਆਧੁਨਿਕ ਖੇਡ ਮੈਦਾਨ ਲਾਹੇਵੰਦ ਸਾਬਤ ਹੋਣਗੇ। ਇਹ ਪ੍ਰਗਟਾਵਾ ਹਲਕਾ ਵਿਧਾਇਕ ਬਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ ਨੇ ਪਿੰਡ ਮਾਨਪੁਰ ਦੇ ਆਧੁਨਿਕ ਖੇਡ ਸਟੇਡੀਅਮ ਦਾ ਰਸਮੀ ਉਦਘਾਟਨ ਕਰਨ ਮੌਕੇ ਕੀਤਾ।

ਅਜੀਤ ਡੈਸਕ 26-08-2026
ਸੰਘੋਲ, 25 ਅਗਸਤ (ਗੁਰਨਾਮ ਸਿੰਘ ਚੀਨਾ)-ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਹਲਕਾ ਬਸੀ ਪਠਾਣਾਂ ਦੇ ਪਿੰਡ ਫਿਰੋਜਪੁਰ, ਲੁਹਾਰੀ ਕਲਾਂ ਤੇ ਮਾਨਪੁਰ ਵਿਖੇ ਬਣੇ ਆਧੁਨਿਕ ਖੇਡ ਮੈਦਾਨ ਲਾਹੇਵੰਦ ਸਾਬਤ ਹੋਣਗੇ। ਇਹ ਪ੍ਰਗਟਾਵਾ ਹਲਕਾ ਵਿਧਾਇਕ ਬਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ ਨੇ ਪਿੰਡ ਮਾਨਪੁਰ ਦੇ ਆਧੁਨਿਕ ਖੇਡ ਸਟੇਡੀਅਮ ਦਾ ਰਸਮੀ ਉਦਘਾਟਨ ਕਰਨ ਮੌਕੇ ਕੀਤਾ। ਵਿਧਾਇਕ ਨੇ ਕਿਹਾ ਕਿ ਪਿੰਡਾਂ ਵਿਚ ਖੇਡ ਮੈਦਾਨ ਬਣਨ ਨਾਲ ਨੌਜਵਾਨਾਂ ਨੂੰ ਆਪਣੀ ਊਰਜਾ ਨੂੰ ਉਸਾਰੂ ਦਿਸ਼ਾ ਵਿਚ ਲਗਾਉਣ ਦਾ ਮੌਕਾ ਮਿਲੇਗਾ ਅਤੇ ਉਹ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਖੇਡ ਪ੍ਰਤਿਭਾ ਮੌਜੂਦ ਹੈ, ਜਿਸ ਨੂੰ ਉਚਿਤ ਮੰਚ ਤੇ ਸਹੂਲਤਾਂ ਦੀ ਲੋੜ ਹੈ। ਇਹ ਖੇਡ ਮੈਦਾਨ ਪਿੰਡਾਂ ਦੇ ਲੁਕਵੇਂ ਟੇਲੈਂਟ ਨੂੰ ਅੱਗੇ ਲਿਆਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਇਸ ਦੇ ਨਾਲ ਹੀ ਬੱਚਿਆਂ ਤੇ ਨੌਜਵਾਨਾਂ ਦੇ ਨਾਲ-ਨਾਲ ਹਰ ਉਮਰ ਵਰਗ ਦੇ ਲੋਕ ਇਨ੍ਹਾਂ ਖੇਡ ਮੈਦਾਨਾਂ ਦਾ ਲਾਭ ਲੈ ਕੇ ਸਿਹਤਮੰਦ ਜੀਵਨ ਵੱਲ ਵੱਧ ਸਕਣਗੇ। ਵਿਧਾਇਕ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਲਈ ਵੱਡੇ ਪੱਧਰ ‘ਤੇ ਕਦਮ ਚੁੱਕ ਰਹੀ ਹੈ। ਇਸ ਮੌਕੇ ਪਿੰਡ ਦੇ ਸਰਪੰਚ ਪ੍ਰਭਦੀਪ ਸਿੰਘ ਤੇ ਪੰਚਾਇਤ ਮੈਂਬਰਾਂ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ ।
ਪਿਛਲੀ ਖ਼ਬਰ ਪੀ. ਆਈ. ਐਮ. ਟੀ. ’ਚ ਵਿਦਿਆਰਥੀਆਂ ਲਈ ਏ. ਸੀ. ਸੀ. ਏ. ਤੇ ਗਲੋਬਲ ਫਾਈਨੈਂਸ ਤੇ ਵੈਬੀਨਰ ਕਰਵਾਇਆ ਅਗਲੀ ਖ਼ਬਰ ਵਿਧਾਇਕ ਲਖਵੀਰ ਰਾਏ ਵਲੋਂ ਪਿੰਡ ਨਲੀਨੀ ਦੇ ਆਧੁਨਿਕ ਪੇਂਡੂ ਖੇਡ ਮੈਦਾਨ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।