27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪੰਜਾਬ ’ਚ ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਸਰਕਾਰ ਬਣੇਗੀ- ਪ੍ਰੋ. ਸਤਨਾਮ ਕੌਰ

ਭਾਦਸੋਂ, 26 ਅਗਸਤ (ਪ੍ਰਦੀਪ ਦੰਦਰਾਲਾ)- ਪੰਜਾਬ ਵਿਚ ਹੋ ਰਹੇ ਵੱਡੇ ਇਕੱਠ ਤੇ ਵੱਖ-ਵੱਖ ਪਾਰਟੀਆਂ ਤੋਂ ਵੱਡੀ ਗਿਣਤੀ ਵਿਚ ਆਗੂ ਤੇ ਵਰਕਰਾਂ ਦੇ ਸ਼ਾਮਲ ਹੋਣ ਕਰਕੇ ਪਾਰਟੀ ਦਿਨੋ-ਦਿਨ ਸਰਕਾਰ ਬਣਾਉਣ ਵੱਲ ਵੱਧ ਰਹੀ ਹੈ ਤੇ ਪੰਜਾਬ ਦਾ ਸਿਆਸੀ ਮਾਹੌਲ ਦਿਨ ਬ ਦਿਨ ਬਦਲ ਰਿਹਾ ਹੈ। ਸਰਕਾਰ ਬਣਦੇ ਹੀ ਸੂਬੇ ਵਿਚ ਨਸ਼ੇ ਖਤਮ ਕਰਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣਗੇ ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਾਰਟੀ ਦੇ ਮੁੱਖ ਬੁਲਾਰੇ ਪ੍ਰੋ.

ਅਜੀਤ ਡੈਸਕ 27-08-2026
ਭਾਦਸੋਂ, 26 ਅਗਸਤ (ਪ੍ਰਦੀਪ ਦੰਦਰਾਲਾ)- ਪੰਜਾਬ ਵਿਚ ਹੋ ਰਹੇ ਵੱਡੇ ਇਕੱਠ ਤੇ ਵੱਖ-ਵੱਖ ਪਾਰਟੀਆਂ ਤੋਂ ਵੱਡੀ ਗਿਣਤੀ ਵਿਚ ਆਗੂ ਤੇ ਵਰਕਰਾਂ ਦੇ ਸ਼ਾਮਲ ਹੋਣ ਕਰਕੇ ਪਾਰਟੀ ਦਿਨੋ-ਦਿਨ ਸਰਕਾਰ ਬਣਾਉਣ ਵੱਲ ਵੱਧ ਰਹੀ ਹੈ ਤੇ ਪੰਜਾਬ ਦਾ ਸਿਆਸੀ ਮਾਹੌਲ ਦਿਨ ਬ ਦਿਨ ਬਦਲ ਰਿਹਾ ਹੈ। ਸਰਕਾਰ ਬਣਦੇ ਹੀ ਸੂਬੇ ਵਿਚ ਨਸ਼ੇ ਖਤਮ ਕਰਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣਗੇ ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਾਰਟੀ ਦੇ ਮੁੱਖ ਬੁਲਾਰੇ ਪ੍ਰੋ. ਬੀਬੀ ਸਤਨਾਮ ਕੌਰ ਮੱਲੀ ਵਲੋਂ ਪਟਿਆਲਾ ਦਿਹਾਤੀ ਦੇ ਪਿੰਡ ਲੌਟ ਵਿਖੇ ਪਾਰਟੀ ਦੇ ਸੀਨੀਅਰ ਆਗੂ ਲਖਵੀਰ ਸਿੰਘ ਲੌਟ ਨੂੰ ਅਸ਼ੀਰਵਾਦ ਦੇਣ ਲਈ ਪਿੰਡ ਵਾਸੀਆਂ ਵਲੋਂ ਰੱਖੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤਾ। ਇਸ ਸਮੇਂ ਲਖਵੀਰ ਸਿੰਘ ਲੌਟ ਨੇ ਨਗਰ ਨਿਵਾਸੀਆਂ ਧੰਨਵਾਦ ਕਰਦਿਆਂ ਆਖਿਆ ਕਿ ਹੁਣ ਸੂਬੇ ਵਿਚ ਨਸਲਾਂ ਤੇ ਫ਼ਸਲਾਂ ਨੂੰ ਬਚਾਉਣ ਦਾ ਸਮਾਂ ਆ ਗਿਆ ਹੈ ਇਸ ਲਈ ਪੰਜਾਬ ਤੇ ਪੰਥ ਦੀ ਚੜ੍ਹਦੀਕਲਾ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਵਾਰਿਸ ਪੰਜਾਬ ਦੇ’ ਹੱਥ ਮਜ਼ਬੂਤ ਕਰੀਏ।
ਪਿਛਲੀ ਖ਼ਬਰ ਕੰਬਾਈਨ ਵੈੱਲਫੇਅਰ ਸੁਸਾਇਟੀ ਨੇ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਲੜਕਿਆਂ ਦੇ ਸ਼ਤਰੰਜ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।