27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਡਾ. ਬੀ. ਐਸ. ਸੰਧੂ ਸਕੂਲ ਦੇ ਲੜਕਿਆਂ ਨੇ ਰੱਸਾਕਸ਼ੀ ਖੇਡ ਮੁਕਾਬਲੇ ’ਚ ਕੀਤਾ ਪਹਿਲਾ ਸਥਾਨ ਹਾਸਿਲ

ਦੇਵੀਗੜ੍ਹ, 26 ਅਗਸਤ (ਰਾਜਿੰਦਰ ਸਿੰਘ ਮੌਜੀ)- ਡਾ. ਬੀ.

ਅਜੀਤ ਡੈਸਕ 27-08-2026
ਦੇਵੀਗੜ੍ਹ, 26 ਅਗਸਤ (ਰਾਜਿੰਦਰ ਸਿੰਘ ਮੌਜੀ)- ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਵਿਦਿਆਰਥੀਆਂ ਨੇ 70ਵੀਆਂ ਜ਼ੋਨ ਪੱਧਰੀ ਰੱਸਾਕਸ਼ੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਭੁੰਨਰਹੇੜੀ ਜ਼ੋਨ ਦੇ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਰੱਸਾਕਸ਼ੀ ਮੁਕਾਬਲੇ ਵਿੱਚ ਉਤਸ਼ਾਹ ਨਾਲ ਭਾਗ ਲਿਆ। ਰੱਸਾਕਸ਼ੀ ਦੇ ਅੰਡਰ-19 ਵਰਗ ਵਿੱਚ ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਅੰਡਰ-17 ਵਰਗ ਵਿੱਚ ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਰਾਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਸ੍ਰੀਮਤੀ ਤਰਨਦੀਪ ਕੌਰ ਅਰੋੜਾ ਨੇ ਜੇਤੂ ਵਿਦਿਆਰਥੀਆਂ, ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਅਤੇ ਡੀ. ਪੀ. ਈ . ਜਸਵੰਤ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਮਹਾਂ ਹੜਤਾਲ ਦਾ ਪੂਰਨ ਸਮਰਥਨ ਅਗਲੀ ਖ਼ਬਰ ਪੰਜਰਥ ਦੀ ਅਗਵਾਈ ਹੇਠ ਅਮਰੀਕਾ ਦੀ ਧਰਤੀ ਮਿਲਵਾਕੀ ਵਿਖੇ ਗੁਰੂ ਲਾਧੋ ਰੇ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।