ਸਾਂਝਾ ਫ਼ਰੰਟ ਆਮ ਆਦਮੀ ਕਲੀਨਿਕ ਪੰਜਾਬ ਵਲੋਂ ਹੜਤਾਲ ਕਰ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਦੀ ਅਪੀਲ ਅੱਜ ਕੀਤੇ ਜਾਣ ਵਾਲੇ ਸੰਘਰਸ਼ ਨੂੰ ਪੂਰਨ ਹਮਾਇਤ ਦਿੱਤੀ ਜਾਵੇਗੀ-ਆਗੂ
ਫ਼ਤਹਿਗੜ੍ਹ ਸਾਹਿਬ, 26 ਅਗਸਤ (ਮਨਪ੍ਰੀਤ ਸਿੰਘ)-ਅੱਜ ਸਾਂਝਾ ਫ਼ਰੰਟ ਆਮ ਆਦਮੀ ਕਲੀਨਿਕ ਦੇ ਮੁਲਾਜ਼ਮਾਂ ਵਲੋਂ ਹੜਤਾਲ ਕਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ 27 ਜੁਲਾਈ ਨੂੰ ਕੀਤੀ ਗਈ ਹੜਤਾਲ ਉਪਰੰਤ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਫ਼ਰੰਟ ਦੀਆ ਮੰਗਾਂ ਨੂੰ ਮੰਨਿਆ ਨਹੀਂ ਗਿਆ।
ਅਜੀਤ ਡੈਸਕ
27-08-2026