28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮਹਾਂ ਹੜਤਾਲ ਦੇ ਸਮਰਥਨ ਵਿਚ ਵੱਖ-ਵੱਖ ਯੂਨੀਅਨਾਂ ਵਲੋਂ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਮੁੱਖ ਗੇਟ ਮੂਹਰੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 27 ਅਗਸਤ (ਬਲਜਿੰਦਰ ਸਿੰਘ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਮੁਲਾਜ਼ਮ ਵਰਗ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ ਅੱਜ ਮਹਾਂ ਹੜਤਾਲ ਦੇ ਦਿੱਤੇ ਸੱਦੇ ਤਹਿਤ ਮਿਊਂਸੀਪਲ ਇੰਪਲਾਈਜ਼ ਯੂਨੀਅਨ ਨਗਰ ਕੌਂਸਲ ਸਰਹਿੰਦ-ਫਤਹਿਗੜ੍ਹ ਸਾਹਿਬ, ਮਿਉਂਸੀਪਲ ਰਿਟਾਇਰਡ ਕਰਮਚਾਰੀ ਯੂਨੀਅਨ, ਸਫ਼ਾਈ ਕਰਮਚਾਰੀ ਯੂਨੀਅਨ, ਆਊਟਸੋਰਸਿਜ਼ ਤੇ ਕੰਟਰੈਕਟ ਯੂਨੀਅਨ ਦੇ ਸਮੂਹ ਕਰਮਚਾਰੀਆਂ ਵਲੋਂ ਇਕੱਠੇ ਹੋ ਕੇ ਸਮੂਹਿਕ ਛੁੱਟੀ ਤਹਿਤ ਦਫ਼ਤਰੀ ਕੰਮਕਾਜ ਮੁਕੰਮਲ ਠੱਪ ਰੱਖ ਕੇ ਨਗਰ ਕੌਂਸਲ ਸਰਹਿੰਦ ਦੇ ਬਾਹਰ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਜ਼ਬਰਦਸਤ ਰੋਹ ਭਰਿਆ ਪ੍ਰਦਰਸ਼ਨ ਕੀਤਾ। ਇਸ ਮੌਕੇ ਹੰਸ ਰਾਜ ਤਲਾਣੀਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਜਿਸ ਕਰਕੇ ਮੁਲਾਜ਼ਮਾਂ ਵਿਚ ‘ਆਪ’ ਸਰਕਾਰ ਖ਼ਿਲਾਫ਼ ਗ਼ੁੱਸਾ ਤੇ ਰੋਸ ਦੀ ਲਹਿਰ ਪਾਈ ਜਾ ਰਹੀ ਹੈ।

ਅਜੀਤ ਡੈਸਕ 28-08-2026
ਫ਼ਤਹਿਗੜ੍ਹ ਸਾਹਿਬ, 27 ਅਗਸਤ (ਬਲਜਿੰਦਰ ਸਿੰਘ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਮੁਲਾਜ਼ਮ ਵਰਗ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ ਅੱਜ ਮਹਾਂ ਹੜਤਾਲ ਦੇ ਦਿੱਤੇ ਸੱਦੇ ਤਹਿਤ ਮਿਊਂਸੀਪਲ ਇੰਪਲਾਈਜ਼ ਯੂਨੀਅਨ ਨਗਰ ਕੌਂਸਲ ਸਰਹਿੰਦ-ਫਤਹਿਗੜ੍ਹ ਸਾਹਿਬ, ਮਿਉਂਸੀਪਲ ਰਿਟਾਇਰਡ ਕਰਮਚਾਰੀ ਯੂਨੀਅਨ, ਸਫ਼ਾਈ ਕਰਮਚਾਰੀ ਯੂਨੀਅਨ, ਆਊਟਸੋਰਸਿਜ਼ ਤੇ ਕੰਟਰੈਕਟ ਯੂਨੀਅਨ ਦੇ ਸਮੂਹ ਕਰਮਚਾਰੀਆਂ ਵਲੋਂ ਇਕੱਠੇ ਹੋ ਕੇ ਸਮੂਹਿਕ ਛੁੱਟੀ ਤਹਿਤ ਦਫ਼ਤਰੀ ਕੰਮਕਾਜ ਮੁਕੰਮਲ ਠੱਪ ਰੱਖ ਕੇ ਨਗਰ ਕੌਂਸਲ ਸਰਹਿੰਦ ਦੇ ਬਾਹਰ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਜ਼ਬਰਦਸਤ ਰੋਹ ਭਰਿਆ ਪ੍ਰਦਰਸ਼ਨ ਕੀਤਾ। ਇਸ ਮੌਕੇ ਹੰਸ ਰਾਜ ਤਲਾਣੀਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਜਿਸ ਕਰਕੇ ਮੁਲਾਜ਼ਮਾਂ ਵਿਚ ‘ਆਪ’ ਸਰਕਾਰ ਖ਼ਿਲਾਫ਼ ਗ਼ੁੱਸਾ ਤੇ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੇਅ ਕਮਿਸ਼ਨ ਦਾ ਬਕਾਇਆ, ਡੀ.ਏ ਦੀ ਰਹਿੰਦੀਆਂ ਕਿਸ਼ਤਾਂ ਜਾਰੀ ਕਰਨਾ, ਕੱਚੇ ਮੁਲਾਜ਼ਮ ਪੱਕੇ ਕਰਨਾ, ਮੁਲਾਜ਼ਮਾਂ ’ਤੇ ਪਏ ਵਾਧੂ ਬੋਝ ਨੂੰ ਹਟਾਉਣ ਲਈ ਨਵੀਂ ਭਰਤੀ ਕਰਨਾ ਨੂੰ ਸਰਕਾਰ ਵਲੋਂ ਲਗਾਤਾਰ ਅਣਡਿੱਠ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਉਕਤ ਮੰਗਾਂ ਦਾ ਨਿਪਟਾਰਾ ਕਰਨ ਦਾ ਵਾਅਦਾ ਕੀਤਾ ਸੀ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ‘ਆਪ’ ਆਗੂ ਆਪਣੀਆਂ ਸਟੇਜ਼ਾਂ ਤੋਂ ਇਹ ਐਲਾਨ ਕਰਦੇ ਸਨ ਕਿ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਆਉਣ ’ਤੇ ਕਿਸੇ ਵੀ ਮੁਲਾਜ਼ਮ ਨੂੰ ਧਰਨੇ ਅਤੇ ਰੋਡ ਜਾਮ ਕਰਨ ਦੀ ਲੋੜ ਨਹੀਂ ਪਵੇਗੀ। ਪ੍ਰੰਤੂ ਸਰਕਾਰ ਆਪਣੇ ਕਾਰਜਕਾਲ ਦੇ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਵੀ ਮੁਲਾਜ਼ਮਾਂ ਦੀ ਮੰਗਾਂ ਮੰਨਣ ਦੀ ਬਜਾਏ ਟਾਲ ਮਟੋਲ ਕਰਕੇ ਸਮਾਂ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆਂ ਤਾਂ ਸਰਕਾਰ ਨੂੰ ਇਸ ਦਾ ਨਤੀਜਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਇਸ ਮੌਕੇ ’ਤੇ ਇੰਦਰਜੀਤ ਢੰਡ ਪ੍ਰਧਾਨ, ਸਤਪਾਲ, ਦਵਿੰਦਰ ਸਿੰਘ, ਮਹਿੰਦਰ ਪਾਲ, ਨਾਇਬ ਸਿੰਘ, ਦਲੀਪ ਕੁਮਾਰ, ਜੀਤ ਸਿੰਘ, ਰਾਜੇਸ਼ ਕੁਮਾਰ, ਹਰਪ੍ਰੀਤ ਸਿੰਘ, ਲੱਖਾ ਸਿੰਘ, ਹਰਵਿੰਦਰ ਸਿੰਘ, ਗੁਰਵਿੰਦਰ ਸਿੰਘ, ਕੁਲਜੀਤ ਸਿੰਘ, ਸੁਖਪਾਲ ਸਿੰਘ, ਪਰਵਿੰਦਰ ਸਿੰਘ, ਸੰਦੀਪ ਸਿੰਘ ਭੁੱਲਰ, ਰਾਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਯੂਨੀਅਨ ਦੇ ਆਗੂ ਤੇ ਕਰਮਚਾਰੀ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਫ਼ਤਹਿਗੜ੍ਹ ਸਾਹਿਬ ਵਿਖੇ ਕੀਤਾ ਜਾਵੇਗਾ ਸ਼ਾਨਦਾਰ ਸਵਾਗਤ- ਭੁੱਟਾ ਅਗਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ ਵਿਸ਼ਾਲ ਰੈਲੀ ਤੇ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।