ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਫ਼ਤਹਿਗੜ੍ਹ ਸਾਹਿਬ ਵਿਖੇ ਕੀਤਾ ਜਾਵੇਗਾ ਸ਼ਾਨਦਾਰ ਸਵਾਗਤ- ਭੁੱਟਾ
ਫ਼ਤਹਿਗੜ੍ਹ ਸਾਹਿਬ, 27 ਅਗਸਤ (ਬਲਜਿੰਦਰ ਸਿੰਘ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੋਂ 23 ਅਗਸਤ ਨੂੰ ਸ਼ੁਰੂ ਹੋਇਆ ‘ਮੀਰੀ ਪੀਰੀ ਖ਼ਾਲਸਾ’ ਮਾਰਚ 30 ਅਗਸਤ ਦੀ ਸ਼ਾਮ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜੇਗਾ ਅਤੇ ਸੰਗਤਾਂ ਵਲੋਂ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਨਿੱਘਾ ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਪਾਰਟੀ ਦੀ ਵਿਸ਼ੇਸ਼ ਮੀਟਿੰਗ ਹੋਈ।
ਸ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ। ਤਸਵੀਰ: ਕਰਨ
28-08-2026
ਫ਼ਤਹਿਗੜ੍ਹ ਸਾਹਿਬ, 27 ਅਗਸਤ (ਬਲਜਿੰਦਰ ਸਿੰਘ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੋਂ 23 ਅਗਸਤ ਨੂੰ ਸ਼ੁਰੂ ਹੋਇਆ ‘ਮੀਰੀ ਪੀਰੀ ਖ਼ਾਲਸਾ’ ਮਾਰਚ 30 ਅਗਸਤ ਦੀ ਸ਼ਾਮ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜੇਗਾ ਅਤੇ ਸੰਗਤਾਂ ਵਲੋਂ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਨਿੱਘਾ ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਪਾਰਟੀ ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਜੀਤ ਸਿੰਘ ਭੁੱਟਾ ਨੇ ਦੱਸਿਆ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਹਲਕੇ ਦੀ ਅਕਾਲੀ ਲੀਡਰਸ਼ਿਪ ਅਤੇ ਸੰਗਤਾਂ ਵਲੋਂ ਧਾਰਮਿਕ ਰਿਵਾਇਤਾਂ ਅਨੁਸਾਰ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਮੀਰੀ ਪੀਰੀ ਖ਼ਾਲਸਾ ਮਾਰਚ ਵਿਚ ਉਤਸ਼ਾਹ ਨਾਲ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸ. ਭੁੱਟਾ ਨੇ ਆਗਾਮੀ 15 ਸਤੰਬਰ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਣ ਵਾਲੀ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਸਬੰਧੀ ਵੀ ਵਰਕਰਾਂ ਨੂੰ ਸਰਗਰਮ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕਲੌਤੀ ਅਜਿਹੀ ਪਾਰਟੀ ਹੈ, ਜੋ ਪੰਜਾਬ ਨੂੰ ਮੁੜ ਤੋਂ ਵਿਕਾਸ ਦੀਆਂ ਬੁਲੰਦੀਆਂ ਤੇ ਪਹੁੰਚਾਉਣ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਢੇ 4 ਸਾਲਾਂ ਅੰਦਰ ਪੰਜਾਬ ਨੂੰ ਨਿਘਾਰ ਵੱਲ ਧੱਕ ਦਿੱਤਾ ਹੈ ਜਿਸ ਕਰਕੇ ਅੱਜ ਪੰਜਾਬ ਦੇ ਹਰੇਕ ਵਰਗ ਵਿਚ ਸਰਕਾਰ ਖ਼ਿਲਾਫ਼ ਰੋਸ ਤੇ ਗ਼ੁੱਸਾ ਸਾਫ਼ ਝਲਕ ਰਿਹਾ ਹੈ ਅਤੇ ਲੋਕ ‘ ਆਪ’ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣ ਲਈ ਤਿਆਰ ਬੈਠੇ ਹਨ। ਮੀਟਿੰਗ ਦੌਰਾਨ ਦਵਿੰਦਰ ਸਿੰਘ ਛੰਨਾ ਬੈਂ, ਗੁਰਸੇਵ ਸਿੰਘ ਤੇ ਮਨਦੀਪ ਸਿੰਘ ਨੀਵਾਂ ਰਿਉਣਾ ਅਕਾਲੀ ਦਲ ਵਿਚ ਸ਼ਾਮਿਲ ਹੋਏ। ਜਦੋਂਕਿ ਰਮਨਦੀਪ ਸਿੰਘ ਗਹੀਰ ਨੂੰ ਬੀ.ਸੀ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਹਰਵਿੰਦਰ ਸਿੰਘ ਬੱਬਲ ਨੇ ਨਿਭਾਈ। ਮੀਟਿੰਗ ਵਿਚ ਗੁਰਦੁਆਰਾ ਮੈਨੇਜਰ ਗੁਰਦੀਪ ਸਿੰਘ ਕੰਗ, ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਹਰਭਜਨ ਸਿੰਘ ਚਨਾਰਥਲ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਦਿਲਬਾਗ ਸਿੰਘ ਬਾਘਾ, ਜਤਿੰਦਰ ਸਿੰਘ ਬੱਬੂ ਭੈਣੀ, ਕੁਲਦੀਪ ਸਿੰਘ ਪੋਲਾ, ਰਜਿੰਦਰ ਸਿੰਘ ਬੱਤਰਾ, ਦਵਿੰਦਰ ਸਿੰਘ ਬਹਿਲੋਲਪੁਰ, ਅਵਤਾਰ ਸਿੰਘ ਹੱਲੋਤਾਲੀ, ਲਖਬੀਰ ਸਿੰਘ ਸਰਾਣਾ, ਜਗਦੀਪ ਸਿੰਘ ਹੁਸੈਨਪੁਰ, ਸਰਬਜੀਤ ਸਿੰਘ ਡੰਘੇੜੀਆਂ, ਸੁਖਵਿੰਦਰ ਸਿੰਘ ਬਰਾਸ, ਨਵਰੀਤ ਸਿੰਘ ਕੋਟਲਾ ਭਾਈ ਕਾ, ਜਗਤਾਰ ਸਿੰਘ ਗੁਣੀਆ ਮਾਜਰਾ, ਸੁਖਦੀਪ ਸਿੰਘ ਬਹਿਲੋਲਪੁਰ, ਮਨਜੀਤ ਸਿੰਘ ਮਾਨ,ਪਲਵਿੰਦਰ ਸਿੰਘ, ਬਲਜਿੰਦਰ ਸਿੰਘ ਭੁੱਚੀ, ਕਿਰਨਦੀਪ ਸਿੰਘ ਚੁੰਨੀ ਕਲਾਂ, ਸਤਵਿੰਦਰ ਸਿੰਘ ਬਡਾਲੀ ਮਾਈਕੀ, ਅੰਮ੍ਰਿਤਪਾਲ ਸਿੰਘ ਰਾਜੂ, ਗੁਰਜੀਤ ਸਿੰਘ ਸਾਨੀਪੁਰ, ਰਵਿੰਦਰ ਸਿੰਘ ਰਵੀ, ਗੁਰਪ੍ਰੀਤ ਸਿੰਘ ਮਲਕੋ ਮਾਜਰਾ, ਪੁਨੀਤ ਬਾਵਾ, ਗੁਰਜਸਜੀਤ ਸਿੰਘ, ਗੁਰਪ੍ਰੀਤ ਸਿੰਘ, ਤਰਨਜੀਤ ਸਿੰਘ ਸ਼ੇਰਗਿੱਲ, ਮਨਪ੍ਰੀਤ ਸਿੰਘ ਮਣੀ, ਮਨਪ੍ਰੀਤ ਸਿੰਘ ਸ਼ਾਹਪੁਰ, ਬਲਜਿੰਦਰ ਸਿੰਘ ਬਰਾਸ, ਜਗਤਾਰ ਸਿੰਘ ਬਧੌਛੀ ਖੁਰਦ, ਗਗਨਦੀਪ ਸਿੰਘ ਖੇੜੀ ਭਾਈ ਕੀ, ਸੁਖਵਿੰਦਰ ਸਿੰਘ, ਪਰਮਿੰਦਰ ਸਿੰਘ, ਨਰੇਸ਼ ਕੁਮਾਰ, ਬਲਜੀਤ ਸਿੰਘ ਖ਼ਾਲਸਾ, ਵਿੱਕੀ ਸਾਨੀਪੁਰ, ਗੁਰਵਿੰਦਰ ਸਿੰਘ ਹੈਪੀ, ਮਹਿੰਦਰ ਸਿੰਘ, ਹਰਜੀਤ ਸਿੰਘ ਸੇਖੋਂ, ਸਤਿੰਦਰ ਸਿੰਘ ਸੋਢੀ, ਦਰਸ਼ਨ ਸਿੰਘ, ਅਜੈਬ ਸਿੰਘ, ਨਾਜਰ ਸਿੰਘ ਬਲਾੜੀ ਕਲਾਂ, ਬਲਜੀਤ ਸਿੰਘ ਦਿਓਲ, ਹਰਪ੍ਰੀਤ ਸਿੰਘ ਤਲਾਣੀਆ, ਗੁਰਵੰਤ ਸੈਕਟਰੀ, ਰਘਵੀਰ ਸਿੰਘ, ਲਖਬੀਰ ਸਿੰਘ, ਦਲਵੀਰ ਸਿੰਘ, ਧੀਰਜ, ਕੁਲਵੀਰ ਸਿੰਘ ਨੰਬਰਦਾਰ, ਮਲਕੀਤ ਸਿੰਘ ਸੌਂਢਾ, ਵਿੱਕੀ ਸੌਂਢਾ, ਬਲਵਿੰਦਰ ਸਿੰਘ, ਕੇਸਰ ਸਿੰਘ ਰੰਧਾਵਾ, ਕਰਮਜੀਤ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ ਝਾਂਮਪੁਰ, ਹਰਭਜਨ ਕੌਰ ਹਲਕਾ ਪ੍ਰਧਾਨ ਇਸਤਰੀ ਵਿੰਗ, ਹਰਵਿੰਦਰ ਕੌਰ ਖ਼ਾਲਸਾ, ਤਰੁਣ ਕੁਮਾਰੀ, ਅਮਰਜੀਤ ਕੌਰ, ਗੁਰਪ੍ਰੀਤ ਸਿੰਘ, ਡਾ: ਪ੍ਰਿਤਪਾਲ ਸਿੰਘ, ਸੁਰਿੰਦਰਪਾਲ ਸਿੰਘ ਵੀ ਹਾਜ਼ਰ ਸਨ।