28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਖਮਾਣੋਂ, 27 ਅਗਸਤ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਰੱਖੜੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 28-08-2026
ਖਮਾਣੋਂ, 27 ਅਗਸਤ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਰੱਖੜੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰਾਰਥਨਾ ਸਭਾ ਤੋਂ ਬਾਅਦ ਵਿਦਿਆਰਥਣਾਂ ਨੇ ਵਿਦਿਆਰਥੀਆਂ ਦੇ ਗੁੱਟ ’ਤੇ ਰੱਖੜੀ ਬੰਨ੍ਹੀ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਸਕੂਲ ਦਾ ਮਾਹੌਲ ਪਿਆਰ, ਸਤਿਕਾਰ, ਭਾਈਚਾਰੇ ਅਤੇ ਆਪਸੀ ਸਨੇਹ ਦੀ ਭਾਵਨਾ ਨਾਲ ਭਰਿਆ ਨਜ਼ਰ ਆਇਆ। ਵਿਦਿਆਰਥੀਆਂ ਨੇ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਨੂੰ ਸਮਝਦਿਆਂ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ। ਸਕੂਲ ਦੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਉਸ ਸਮੇਂ ਬਹੁਤ ਖ਼ੁਸ਼ੀ ਮਹਿਸੂਸ ਹੁੰਦੀ ਹੈ, ਜਦੋਂ ਵਿਦਿਆਰਥਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਦੀਆਂ ਹਨ ਅਤੇ ਭਰਾ ਵੀ ਖ਼ੁਸ਼ੀ-ਖ਼ੁਸ਼ੀ ਆਪਣੀਆਂ ਭੈਣਾਂ ਲਈ ਤੋਹਫ਼ੇ ਲਿਆ ਕੇ ਉਨ੍ਹਾਂ ਨੂੰ ਭੇਟ ਕਰਦੇ ਹਨ। ਉਨ੍ਹਾਂ ਕਿਹਾ ਕਿ ਰੱਖੜੀ ਵਰਗੇ ਤਿਉਹਾਰ ਬੱਚਿਆਂ ਵਿਚ ਪਿਆਰ, ਸੰਸਕਾਰ, ਸਹਿਯੋਗ ਅਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਸਭਿਆਚਾਰਕ ਵਿਰਾਸਤ ਅਤੇ ਰਿਸ਼ਤਿਆਂ ਦੀ ਮਹੱਤਤਾ ਨਾਲ ਜੋੜਨ ਵਿਚ ਵੀ ਸਹਾਇਕ ਹੁੰਦੇ ਹਨ।
ਪਿਛਲੀ ਖ਼ਬਰ ਮਹਾਂ ਹੜਤਾਲ ਦੌਰਾਨ ਜ਼ਿਲ੍ਹਾ ਪੱਧਰੀ ਰੋਸ ਰੈਲੀ ’ਚ ਵੱਖ-ਵੱਖ ਪੈਨਸ਼ਨਰਜ਼ ਐਸੋਸੀਏਸ਼ਨਾਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਸਬ ਇੰਸਪੈਕਟਰ ਭੁਪਿੰਦਰ ਸਿੰਘ ਵਧੀਆ ਸੇਵਾਵਾਂ ਲਈ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।