28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮਹਾਂ ਹੜਤਾਲ ਦੌਰਾਨ ਜ਼ਿਲ੍ਹਾ ਪੱਧਰੀ ਰੋਸ ਰੈਲੀ ’ਚ ਵੱਖ-ਵੱਖ ਪੈਨਸ਼ਨਰਜ਼ ਐਸੋਸੀਏਸ਼ਨਾਂ ਨੇ ਕੀਤੀ ਸ਼ਮੂਲੀਅਤ

ਫ਼ਤਹਿਗੜ੍ਹ ਸਾਹਿਬ, 27 ਅਗਸਤ (ਬਲਜਿੰਦਰ ਸਿੰਘ)-ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਵੱਖ-ਵੱਖ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਕੀਤੇ ਜ਼ਬਰਦਸਤ ਰੋਸ ਵਿਖਾਵੇ ਵਿਚ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਪੈਨਸ਼ਨਰਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਤੇ ਪੈਨਸ਼ਨਰਾਂ ਦੀਆਂ ਲੰਬਿਤ ਮੰਗਾਂ ਨੂੰ ਪ੍ਰਵਾਨ ਕਰਨ ਦੀ ਬਜਾਏ ਲਗਾਤਾਰ ਟਾਲ ਮਟੋਲ ਕਰਦੀ ਆ ਰਹੀ ਹੈ।

ਅਜੀਤ ਡੈਸਕ 28-08-2026
ਫ਼ਤਹਿਗੜ੍ਹ ਸਾਹਿਬ, 27 ਅਗਸਤ (ਬਲਜਿੰਦਰ ਸਿੰਘ)-ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਵੱਖ-ਵੱਖ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਕੀਤੇ ਜ਼ਬਰਦਸਤ ਰੋਸ ਵਿਖਾਵੇ ਵਿਚ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਪੈਨਸ਼ਨਰਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਤੇ ਪੈਨਸ਼ਨਰਾਂ ਦੀਆਂ ਲੰਬਿਤ ਮੰਗਾਂ ਨੂੰ ਪ੍ਰਵਾਨ ਕਰਨ ਦੀ ਬਜਾਏ ਲਗਾਤਾਰ ਟਾਲ ਮਟੋਲ ਕਰਦੀ ਆ ਰਹੀ ਹੈ। ਜਿਸ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖ਼ਿਲਾਫ਼ ਗ਼ੁੱਸੇ ਦੀ ਲਹਿਰ ਲਗਾਤਾਰ ਪ੍ਰਚੰਡ ਹੋ ਰਹੀ ਹੈ। ਜਿਸ ਦਾ ਖ਼ਮਿਆਜ਼ਾ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਇਸ ਰੋਸ ਰੈਲੀ ਵਿਚ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਤਰਖਾਣ ਮਾਜਰਾ, ਇੰਸਪੈਕਟਰ ਰਿਟਾ. ਸ਼ਮਸ਼ੇਰ ਸਿੰਘ ਪ੍ਰਧਾਨ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ, ਜੋਸ਼ੀਲ ਤਿਵਾੜੀ, ਬਲਤੇਜ ਸਿੰਘ, ਬਲਜੀਤ ਸਿੰਘ, ਜਸਵਿੰਦਰ ਸਿੰਘ ਆਹਲੂਵਾਲੀਆ, ਲਛਮਣ ਸਿੰਘ ਨਬੀਪੁਰ, ਹਰਚੰਦ ਸਿੰਘ ਪੰਜੋਲੀ, ਪ੍ਰੀਤਮ ਸਿੰਘ ਨਾਗਰਾ, ਕੁਲਵੰਤ ਸਿੰਘ ਢਿੱਲੋਂ, ਸੰਦੇਹਪਾਲ ਸਿੰਘ, ਨਰਿੰਦਰ ਸਿੰਘ ਚੀਮਾ, ਮਨਜੀਤ ਸਿੰਘ ਲਿਬੜਾ, ਲਖਵੀਰ ਸਿੰਘ, ਸੁਰਜੀਤ ਸਿੰਘ ਮੜੋਲੀ, ਹਰਮਿੰਦਰ ਸਿੰਘ, ਬਲਬੀਰ ਸਿੰਘ ਬਾਜਵਾ, ਸੁਖਪਾਲ ਸਿੰਘ ਬਾਜਵਾ, ਸੁਰਜੀਤ ਸਿੰਘ ਮੋਰਿੰਡਾ, ਅਸ਼ੋਕ ਕੁਮਾਰ, ਰਾਮ ਮੁਰਤੀ ਖਮਾਣੋਂ, ਦਿਲਬਾਰਾ ਸਿੰਘ, ਅਜੈਬ ਸਿੰਘ, ਸੁਖਦੇਵ ਸਿੰਘ, ਸੁਖਚੈਨ ਸਿੰਘ ਜੱਲ੍ਹਾ, ਓਮ ਪ੍ਰਕਾਸ਼, ਗੁਰਮੁੱਖ ਸਿੰਘ, ਸ਼ਰਨਪ੍ਰੀਤ ਸਿੰਘ, ਦਿਨੇਸ਼ ਕੁਮਾਰ, ਰਛਪਾਲ ਸਿੰਘ ਪ੍ਰਧਾਨ, ਰਾਜੇਸ਼ ਕੁਮਾਰ ਅਮਲੋਹ, ਗੁਰਿੰਦਰ ਸਿੰਘ ਗੁਰਮ, ਰਜਿੰਦਰ ਪਾਲ, ਆਸ਼ੂ ਵਰਮਾ, ਮਨਦੀਪ ਸਿੰਘ ਜਿਮੀ, ਪ੍ਰਭਜੋਤ ਕੌਰ, ਸੰਦੀਪ ਕੌਰ, ਰਜਿੰਦਰ ਸਿੰਘ ਰਾਜਨ, ਜਗਤਾਰ ਸਿੰਘ, ਹਰਜੀਤ ਸਿੰਘ ਹਿੰਦੂਪੁਰ, ਬਲਬੀਰ ਸਿੰਘ, ਪ੍ਰਕਾਸ਼ ਕੌਰ, ਬੇਅੰਤ ਭਾਂਬਰੀ, ਆਸ਼ੂਤੋਸ਼ ਧੀਮਾਨ, ਰਣਜੀਤ ਸਿੰਘ ਬਰਵਾਲੀ, ਗੁਰਿੰਦਰ ਕੌਰ, ਅਮਨਦੀਪ ਕੌਰ, ਸਰਬਜੀਤ ਕੌਰ, ਹਰਵਿੰਦਰ ਸਿੰਘ, ਹਰਜੀਤ ਸਿੰਘ ਜੁਨੇਜਾ, ਪਰਮਿੰਦਰ ਸਿੰਘ, ਮਾਸਟਰ ਚਰਨਜੀਤ ਸਿੰਘ ਖਾਲਸਪੁਰ, ਦਲਵੀਰ ਸਿੰਘ, ਸੁਰਿੰਦਰ ਪਾਲ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਹਾਦਸੇ ’ਚ ਜ਼ਖ਼ਮੀ ਹੋਈ ਔਰਤ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।