28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸੇਂਟ ਫ਼ਰੀਦ ਪਬਲਿਕ ਸਕੂਲ ਨੇ ਅੰਤਰ-ਸਕੂਲ ਮੁਕਾਬਲਿਆਂ ਵਿਚ ਜਿੱਤ ਦਾ ਝੰਡਾ ਲਹਿਰਾਇਆ

ਮੰਡੀ ਗੋਬਿੰਦਗੜ੍ਹ, 27 ਅਗਸਤ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀਆਂ ਨੇ ਗੋਬਿੰਦਗੜ੍ਹ ਪਬਲਿਕ ਕਾਲਜ ਵਲੋਂ ਕਰਵਾਏ ਗਏ ਅੰਤਰ-ਸਕੂਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਵੱਖ-ਵੱਖ ਸ਼੍ਰੇਣੀਆਂ ਵਿਚ ਬੇਮਿਸਾਲ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 28-08-2026
ਮੰਡੀ ਗੋਬਿੰਦਗੜ੍ਹ, 27 ਅਗਸਤ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀਆਂ ਨੇ ਗੋਬਿੰਦਗੜ੍ਹ ਪਬਲਿਕ ਕਾਲਜ ਵਲੋਂ ਕਰਵਾਏ ਗਏ ਅੰਤਰ-ਸਕੂਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਵੱਖ-ਵੱਖ ਸ਼੍ਰੇਣੀਆਂ ਵਿਚ ਬੇਮਿਸਾਲ ਪ੍ਰਦਰਸ਼ਨ ਕੀਤਾ। ਸਕੂਲ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਅੰਗਰੇਜ਼ੀ ਕੈਲੀਗ੍ਰਾਫੀ ਵਿਚ ਪਹਿਲਾ, ਮਾਨਿਆ ਸੂਦ ਨੇ ‘ਡਰੱਗ ਫਰੀ ਸੁਸਾਇਟੀ’ ਵਿਸ਼ੇ ’ਤੇ ਪੀ.ਪੀ.ਟੀ ਪ੍ਰਸਤੁਤੀ ਵਿਚ ਦੂਜਾ, ਮਨਵੀਰ ਸਿੰਘ ਨੇ ‘ਡਰੱਗ ਫਰੀ ਸੁੁਸਾਇਟੀ’ ਵਿਸ਼ੇ ’ਤੇ ਰੀਲ ਮੇਕਿੰਗ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਰਚਨਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਵਲੋਂ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਅੰਮ੍ਰਿਤਾ ਸਿੰਘ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਨੂੰ ਵੀ ਆਪਣੀ ਪ੍ਰਤਿਭਾ ਨਿਖਾਰਨ ਅਤੇ ਉੱਤਮਤਾ ਵੱਲ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਇਨ੍ਹਾਂ ਨੌਜਵਾਨ ਹੋਣਹਾਰ ਸਿਤਾਰਿਆਂ ’ਤੇ ਮਾਣ ਹੈ। ਇਸ ਮੌਕੇ ਸਮੂਹ ਸਟਾਫ਼ ਮੌਜੂਦ ਸੀ।
ਪਿਛਲੀ ਖ਼ਬਰ ਚੰਡੀਗੜ੍ਹ ਵਿਚ 1 ਸਤੰਬਰ ਦੇ ਧਰਨੇ ਸੰਬੰਧੀ ਤਿਆਰੀਆਂ ਮੁਕੰਮਲ-ਹਰਮੀਤ ਸਿੰਘ ਕਾਦੀਆਂ ਅਗਲੀ ਖ਼ਬਰ ਮੁਕਾਰੋਂਪੁਰ ਦਾ ਕੌਮੀ ਮੀਤ ਪ੍ਰਧਾਨ ਬਣਨ ’ਤੇ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।