29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਬਦਲੇ ਵਿਧਾਨ ਸਭਾ ਚੋਣਾਂ ਵਿਚ ਲੋਕ ਸਰਕਾਰ ਨੂੰ ਸਬਕ ਜ਼ਰੂਰ ਸਿਖਾਉਣਗੇ-ਡਾ. ਅਮਰ ਸਿੰਘ, ਨਾਗਰਾ

ਫ਼ਤਹਿਗੜ੍ਹ ਸਾਹਿਬ, 28 ਅਗਸਤ (ਬਲਜਿੰਦਰ ਸਿੰਘ)-ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ’ਤੇ ਸੂਬੇ ਦੇ ਨਾਗਰਿਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਰਾਹੀਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਜ਼ਰੂਰ ਸਬਕ ਸਿਖਾਉਣਗੇ। ਇਹ ਪ੍ਰਗਟਾਵਾ ਸੰਸਦ ਮੈਂਬਰ ਡਾ.

ਸੰਸਦ ਮੈਂਬਰ ਡਾ. ਅਮਰ ਸਿੰਘ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਪਿੰਡ ਬਲਾੜੀ ਖ਼ੁਰਦ ਵਿਖੇ ਚੈੱਕ ਤਕਸੀਮ ਕਰਦੇ ਹੋਏ ਨਾਲ ਹੋਰ। ਅਜੀਤ ਤਸਵੀਰ 29-08-2026
ਫ਼ਤਹਿਗੜ੍ਹ ਸਾਹਿਬ, 28 ਅਗਸਤ (ਬਲਜਿੰਦਰ ਸਿੰਘ)-ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ’ਤੇ ਸੂਬੇ ਦੇ ਨਾਗਰਿਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਰਾਹੀਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਜ਼ਰੂਰ ਸਬਕ ਸਿਖਾਉਣਗੇ। ਇਹ ਪ੍ਰਗਟਾਵਾ ਸੰਸਦ ਮੈਂਬਰ ਡਾ. ਅਮਰ ਸਿੰਘ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਬਲਾੜੀ ਖ਼ੁਰਦ ਵਿਖੇ ਐਮ. ਪੀ. ਫ਼ੰਡ ਵਿਚੋਂ ਐਸ. ਸੀ. ਭਾਈਚਾਰੇ ਨੂੰ ਚੈੱਕ ਤਕਸੀਮ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਪਰ ਸੱਤਾ ਸੰਭਾਲਣ ਤੋਂ ਬਾਅਦ ਇਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ, ਜਿਸ ਕਰਕੇ ਸਰਕਾਰ ਦੀ ਕਾਰਗੁਜ਼ਾਰੀ ਪ੍ਰਤੀ ਲੋਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਡਾ. ਅਮਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਦੇ ਮਾਣ-ਸਨਮਾਨ ਲਈ ਜੋ ਵਾਅਦਾ ਕੀਤਾ ਗਿਆ ਸੀ, ਉਸ ਤੋਂ ਸਰਕਾਰ ਹੁਣ ਪਿੱਛੇ ਹਟਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਔਰਤਾਂ ਨਾਲ ਕੀਤਾ ਗਿਆ ਵਾਅਦਾ ਪਹਿਲੇ ਮਹੀਨੇ ਤੋਂ ਹੀ ਲਾਗੂ ਕਰਨ ਦੇ ਨਾਲ ਰਾਸ਼ੀ ਵਿਚ ਵਾਧਾ ਕਰਕੇ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਔਰਤਾਂ ਤੇ ਗ਼ਰੀਬ ਵਰਗ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਸੰਬੰਧੀ ਠੋਸ ਨੀਤੀਆਂ ਬਣਾਈਆਂ ਜਾਣਗੀਆਂ ਕਿਉਂਕਿ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਦੇ ਨਿਯਮਾਂ ਵਿਚ ਤਬਦੀਲੀਆਂ ਕਰਕੇ ਇਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮਨਰੇਗਾ ਨੂੰ ਮਜ਼ਬੂਤ ਕਰਨ ਲਈ ਪਹਿਲ ਦੇ ਆਧਾਰ ’ਤੇ ਕੰਮ ਕਰੇਗੀ ਅਤੇ ਪਿੰਡਾਂ ਦੇ ਲੋਕਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਪ੍ਰੋਗਰਾਮ ਤਿਆਰ ਕੀਤੇ ਜਾਣਗੇ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਇਕ ਪਾਸੇ ਸਰਕਾਰ ਵਲੋਂ ਔਰਤਾਂ ਦੇ ਖਾਤਿਆਂ ਵਿਚ ਕੁਝ ਰਾਸ਼ੀ ਪਾ ਕੇ ਫੋਕੀ ਵਾਹ-ਵਾਹੀ ਖੱਟੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਲੋਕਾਂ ਨੂੰ ਬਿਜਲੀ ਦੇ ਕਥਿਤ ਤੌਰ ’ਤੇ ਮੋਟੇ ਬਿੱਲ ਭੇਜ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਨਾਗਰਾ ਨੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਇਸ਼ਤਿਹਾਰਬਾਜ਼ੀ ਤੇ ਪ੍ਰਚਾਰ ’ਤੇ ਜ਼ਿਆਦਾ ਜ਼ੋਰ ਦੇ ਰਹੀ ਹੈ। ਇਸ ਮੌਕੇ ਪਿੰਡ ਬਲਾੜੀ ਖ਼ੁਰਦ ਵਿਖੇ ਐਸ.ਸੀ ਭਾਈਚਾਰੇ ਨਾਲ ਸਬੰਧਿਤ ਲੋੜਵੰਦਾਂ ਨੂੰ ਐਮ. ਪੀ. ਫ਼ੰਡ ਵਿਚੋਂ ਚੈੱਕ ਵੀ ਤਕਸੀਮ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਮਾਸਟਰ ਰਵਿੰਦਰ ਸਿੰਘ ਬੁਲਾਰਾ, ਗੁਰਵਿੰਦਰ ਸਿੰਘ ਭਗੜਾਣਾ, ਦਵਿੰਦਰ ਸਿੰਘ ਜੱਲ੍ਹਾ, ਜਤਿੰਦਰ ਸਿੰਘ, ਭੁਪਿੰਦਰ ਸਿੰਘ, ਸੰਦੀਪ ਕੌਰ, ਗੁਰਜੰਟ ਸਿੰਘ, ਸਤਵਿੰਦਰ ਸਿੰਘ, ਸਤਵੀਰ ਸਿੰਘ ਨੰਬਰਦਾਰ, ਦਵਿੰਦਰ ਸਿੰਘ ਢਿੱਲੋਂ, ਅਕਾਸ਼ਦੀਪ ਸਿੰਘ, ਗੁਰਜੰਟ ਸਿੰਘ, ਹਰਮੇਸ਼ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਕਰਵਾਇਆ ਵੋਟਰ ਜਾਗਰੂਕਤਾ ਸੈਮੀਨਾਰ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ... ਅਗਲੀ ਖ਼ਬਰ ਨਿਪਾਲ ਵਿਚ ਹੜ੍ਹ ਕਾਰਨ ਹੋਈ ਤਬਾਹੀ ’ਤੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰਾ ਦੁੱਖ ਪ੍ਰਗਟਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।