29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਭਗਵੰਤ ਮਾਨ ’ਤੇ ਜਿਨ੍ਹਾਂ ਮੁਲਾਜ਼ਮਾਂ ਨੇ ਫੁੱਲ ਵਰਸਾਏ, ਉਹੀ ਹੁਣ ਮੁਰਦਾਬਾਦ ਦੇ ਨਾਅਰੇ ਲਗਾ ਰਹੇ ਹਨ-ਦਰਬਾਰਾ ਸਿੰਘ ਗੁਰੂ

ਖਮਾਣੋਂ, 28 ਅਗਸਤ (ਮਨਮੋਹਣ ਸਿੰਘ ਕਲੇਰ)-ਭਗਵੰਤ ਮਾਨ ਜਦੋਂ ਮੁੱਖ ਮੰਤਰੀ ਬਣ ਕੇ ਪਹਿਲੀ ਵਾਰ ਪੰਜਾਬ ਸਕੱਤਰੇਤ ਵਿਖੇ ਆਪਣੇ ਦਫ਼ਤਰ ਜਾਣ ਲਈ ਪਹੁੰਚੇ ਸਨ ਤਾਂ ਉਥੇ ਮੌਜੂਦ ਮੁਲਾਜ਼ਮਾਂ ਨੇ ਉਨ੍ਹਾਂ ਤੇ ਫੁੱਲ ਵਰਸਾਏ ਅਤੇ ਬੀਤੇ ਦਿਨ ਇਸੇ ਸਕੱਤਰੇਤ ’ਤੇ ਉਨ੍ਹਾਂ ਮੁਲਾਜ਼ਮਾਂ ਨੇ ਮੁੱਖ ਮੰਤਰੀ ਮੁਰਦਾਬਾਦ ਦੇ ਨਾਅਰੇ ਲਗਾਏ। ਅਸਲ ਵਿਚ ਇਹ ਸੀ ਬਦਲਾਅ, ਜਿਹੜੇ ਮੁੱਖ ਮੰਤਰੀ ਸੂਬੇ ਵਿਚ ‘ਆਪ’ ਦੀ ਸਰਕਾਰ ਬਣਨ ’ਤੇ ਬਦਲਾਅ ਲਿਆਉਣ ਦੀ ਗੱਲ ਕਰ ਰਹੇ ਸਨ।

ਅਜੀਤ ਡੈਸਕ 29-08-2026
ਖਮਾਣੋਂ, 28 ਅਗਸਤ (ਮਨਮੋਹਣ ਸਿੰਘ ਕਲੇਰ)-ਭਗਵੰਤ ਮਾਨ ਜਦੋਂ ਮੁੱਖ ਮੰਤਰੀ ਬਣ ਕੇ ਪਹਿਲੀ ਵਾਰ ਪੰਜਾਬ ਸਕੱਤਰੇਤ ਵਿਖੇ ਆਪਣੇ ਦਫ਼ਤਰ ਜਾਣ ਲਈ ਪਹੁੰਚੇ ਸਨ ਤਾਂ ਉਥੇ ਮੌਜੂਦ ਮੁਲਾਜ਼ਮਾਂ ਨੇ ਉਨ੍ਹਾਂ ਤੇ ਫੁੱਲ ਵਰਸਾਏ ਅਤੇ ਬੀਤੇ ਦਿਨ ਇਸੇ ਸਕੱਤਰੇਤ ’ਤੇ ਉਨ੍ਹਾਂ ਮੁਲਾਜ਼ਮਾਂ ਨੇ ਮੁੱਖ ਮੰਤਰੀ ਮੁਰਦਾਬਾਦ ਦੇ ਨਾਅਰੇ ਲਗਾਏ। ਅਸਲ ਵਿਚ ਇਹ ਸੀ ਬਦਲਾਅ, ਜਿਹੜੇ ਮੁੱਖ ਮੰਤਰੀ ਸੂਬੇ ਵਿਚ ‘ਆਪ’ ਦੀ ਸਰਕਾਰ ਬਣਨ ’ਤੇ ਬਦਲਾਅ ਲਿਆਉਣ ਦੀ ਗੱਲ ਕਰ ਰਹੇ ਸਨ। ਇਹ ਸ਼ਬਦ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬਸੀ ਪਠਾਣਾਂ ਨੇ ਪਿੰਡ ਭੜੀ ਵਿਖੇ ਸ਼ੋਮਣੀ ਅਕਾਲੀ ਦਲ ਵਲੋਂ 6 ਸਤੰਬਰ ਨੂੰ ਹਲਕੇ ’ਚ ਕੀਤੀ ਜਾਣ ਵਾਲੀ ਪੰਜਾਬ ਬਚਾਓ ਰੈਲੀ ਦੇ ਸੰਬੰਧ ਵਿਚ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਮੌਕੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਹੱਕ ਦੇਣ ਤੋਂ ਭੱਜ ਰਹੀ ਹੈ। ਜਦਕਿ ਇਸ਼ਤਿਹਾਰਬਾਜ਼ੀ ’ਤੇ ਕਰੋੜਾਂ ਰੁਪਏ ਖ਼ਰਚ ਕੇ ਬਰਬਾਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਹਰ ਵਰਗ ਦਾ ਖ਼ਿਆਲ ਰੱਖਿਆ ਜਾਵੇਗਾ ਤੇ ਉਸ ਨਾਲ ਕੀਤਾ ਵਾਅਦਾ ਨਿਭਾਇਆ ਜਾਵੇਗਾ। ਇਸ ਮੌਕੇ ਜੱਸਾ ਭੜੀ, ਹਰਚੰਦ ਸਿੰਘ ਮੀਰਪੁਰ ਸਰਕਲ ਪ੍ਰਧਾਨ ਖੇੜੀ ਨੌਧ ਸਿੰਘ, ਪਾਰਟੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਬੀ. ਆਰ ਅੰਬੇਡਕਰ ਮਿਸ਼ਨ ਸੁਸਾਇਟੀ ਖਮਾਣੋਂ ਵਲੋਂ 17ਵੀਂ ਪੁਸਤਕ ਪ੍ਰਤੀਯੋਗਤਾ ਕੱਲ੍ਹ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਕਰਵਾਇਆ ਵੋਟਰ ਜਾਗਰੂਕਤਾ ਸੈਮੀਨਾਰ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।