ਖ਼ੁਸ਼ੀ ਦੇ ਮੌਕੇ ਬੂਟੇ ਲਗਾਉਣ ਨੂੰ ਪਹਿਲ ਦੇਣ ਲੋਕ-ਦਰਸ਼ਨ ਸਿੰਘ ਚੀਮਾ
ਅਮਲੋਹ, 28 ਅਗਸਤ (ਕੇਵਲ ਸਿੰਘ)-ਰੱਖੜੀ ਦੇ ਤਿਉਹਾਰ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ ਵਲੋਂ ਆਪਣੇ ਸਾਥੀਆਂ ਸਮੇਤ ਅਮਲੋਹ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਦਰਸ਼ਨ ਸਿੰਘ ਚੀਮਾ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ ਤੇ ਆਪਸੀ ਸਾਂਝ ਦਾ ਪ੍ਰਤੀਕ ਹੈ, ਜਿਸ ਨੂੰ ਵਾਤਾਵਰਨ ਦੀ ਸੰਭਾਲ ਨਾਲ ਜੋੜਦਿਆਂ ਬੂਟੇ ਲਗਾਉਣ ਦਾ ਉਪਰਾਲਾ ਕੀਤਾ ਗਿਆ ਹੈ।
ਅਜੀਤ ਡੈਸਕ
29-08-2026