30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਇੰਜੀਨੀਅਰਿੰਗ ਕਾਲਜ ਦੇ ਸਟਾਫ਼ ਵਲੋਂ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਦਾ ਵਿਸ਼ੇਸ਼ ਸਨਮਾਨ

ਫ਼ਤਹਿਗੜ੍ਹ ਸਾਹਿਬ, 29 ਅਗਸਤ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਸਮੂਹ ਸਟਾਫ਼ ਮੈਂਬਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਕੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਕਾਲਜ ਸਟਾਫ਼ ਨੇ ਜਥੇਦਾਰ ਮੁਕਾਰੋਂਪੁਰ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਸਟਾਫ਼ ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਦਾ ਸਨਮਾਨ ਕਰਦੇ ਹੋਏ। ਤਸਵੀਰ: ਕਰਨ 30-08-2026
ਫ਼ਤਹਿਗੜ੍ਹ ਸਾਹਿਬ, 29 ਅਗਸਤ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਸਮੂਹ ਸਟਾਫ਼ ਮੈਂਬਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਕੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਕਾਲਜ ਸਟਾਫ਼ ਨੇ ਜਥੇਦਾਰ ਮੁਕਾਰੋਂਪੁਰ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਸਟਾਫ਼ ਮੈਂਬਰਾਂ ਨੇ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਵਲੋਂ ਸਮਾਜ, ਸਿੱਖਿਆ ਤੇ ਪੰਥਕ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਹਰ ਵੇਲੇ ਲੋੜਵੰਦਾਂ ਦੀ ਮਦਦ ਲਈ ਤਿਆਰ ਰਹਿੰਦੇ ਹਨ, ਜਿਸ ਕਰਕੇ ਇਲਾਕੇ ਵਿਚ ਜਥੇਦਾਰ ਮੁਕਾਰੋਂਪੁਰ ਚੰਗਾ ਅਸਰ ਰਸੂਖ ਰੱਖਦੇ ਹਨ। ਇਸ ਮੌਕੇ ਜਥੇਦਾਰ ਮੁਕਾਰੋਂਪੁਰ ਨੇ ਕਾਲਜ ਸਟਾਫ਼ ਵਲੋਂ ਦਿੱਤੇ ਮਾਣ-ਸਨਮਾਨ ਲਈ ਸਟਾਫ਼ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਨਮਾਨ ਸਮਾਜ ਅਤੇ ਪੰਥ ਦੀ ਸੇਵਾ ਲਈ ਹੋਰ ਉਤਸ਼ਾਹ ਤੇ ਊਰਜਾ ਭਰਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਉੱਚ ਸਿੱਖਿਆ ਦੇ ਨਾਲ-ਨਾਲ ਆਪਣੇ ਵਿਰਸੇ, ਸਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਦਲਬੀਰ ਸਿੰਘ ਭਾਸ਼ਾ, ਇਕਬਾਲ ਸਿੰਘ ਪਰਲ ਕਾਲੋਨੀ, ਜਰਨੈਲ ਸਿੰਘ ਮਹਾਦੀਆਂ, ਅਮਰਜੀਤ ਸਿੰਘ ਰਿੰਕੂ, ਅੰਗਰੇਜ਼ ਸਿੰਘ, ਜਗਤਾਰ ਸਿੰਘ, ਕਰਮ ਸਿੰਘ, ਕੁਲਦੀਪ ਸਿੰਘ ਧੂੰਦਾ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ ਈਸਰਹੇਲ, ਜਗਰੂਪ ਸਿੰਘ, ਪਰਮਜੀਤ ਸਿੰਘ ਮਹਾਦੀਆਂ, ਰਾਮਦਾਸ ਅਤੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਭਾਕਿਯੂ (ਕਾਦੀਆਂ) ਦੀ ਮੀਟਿੰਗ ਵਿਚ ਚੰਡੀਗੜ੍ਹ ਧਰਨੇ ਸੰਬੰਧੀ ਕੀਤੀ ਵਿਚਾਰ-ਚਰਚਾ ਅਗਲੀ ਖ਼ਬਰ ਬੀ. ਜੈੱਡ. ਐਸ. ਐਫ਼. ਐਸ. ਸੀਨੀ. ਸੈਕੰ. ਪਬਲਿਕ ਸਕੂਲ ’ਚ ਲੋਕ ਖੇਡਾਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।