02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੁਲਾਜ਼ਮ ਜਥੇਬੰਦੀ ਨੇਤਾਵਾਂ ਦੇ ਜਬਰੀ ਤਬਾਦਲੇ ਮਾਨ ਸਰਕਾਰ ਦੀ ਘਟੀਆ ਹਰਕਤ- ਡਾ. ਮਨੋਹਰ ਸਿੰਘ

ਖਮਾਣੋਂ, 1 ਸਤੰਬਰ (ਮਨਮੋਹਣ ਸਿੰਘ ਕਲੇਰ)- ਸੀਨੀਅਰ ਕਾਂਗਰਸ ਆਗੂ ਤੇ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਇੰਟਕ) ਫੈਡਰੇਸ਼ਨ ਪੰਜਾਬ ਤੇ ਚੰਡੀਗੜ੍ਹ ਦੇ ਪ੍ਰਧਾਨ ਡਾ. ਮਨੋਹਰ ਸਿੰਘ ਨੇ ਹਾਲ ਹੀ ਵਿਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਦੇ ਤਬਾਦਲੇ ਕਰਨ ਦੀ ਕਾਰਵਾਈ ਨੂੰ ਇਕ ਘਟੀਆ ਸੋਚ ਵਾਲੀ ਹਰਕਤ ਦੱਸਦਿਆਂ ਕਿਹਾ ਕਿ ਇਹ ਤਬਾਦਲੇ ਤੁਰੰਤ ਰੱਦ ਕੀਤੇ ਜਾਣੇ ਚਾਹੀਦੇ ਹਨ।

ਅਜੀਤ ਡੈਸਕ 02-09-2026
ਖਮਾਣੋਂ, 1 ਸਤੰਬਰ (ਮਨਮੋਹਣ ਸਿੰਘ ਕਲੇਰ)- ਸੀਨੀਅਰ ਕਾਂਗਰਸ ਆਗੂ ਤੇ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਇੰਟਕ) ਫੈਡਰੇਸ਼ਨ ਪੰਜਾਬ ਤੇ ਚੰਡੀਗੜ੍ਹ ਦੇ ਪ੍ਰਧਾਨ ਡਾ. ਮਨੋਹਰ ਸਿੰਘ ਨੇ ਹਾਲ ਹੀ ਵਿਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਦੇ ਤਬਾਦਲੇ ਕਰਨ ਦੀ ਕਾਰਵਾਈ ਨੂੰ ਇਕ ਘਟੀਆ ਸੋਚ ਵਾਲੀ ਹਰਕਤ ਦੱਸਦਿਆਂ ਕਿਹਾ ਕਿ ਇਹ ਤਬਾਦਲੇ ਤੁਰੰਤ ਰੱਦ ਕੀਤੇ ਜਾਣੇ ਚਾਹੀਦੇ ਹਨ। ਡਾ. ਮਨੋਹਰ ਸਿੰਘ ਜੋ ਰਾਜਨੀਤੀ ਵਿਚ ਆਉਣ ਤੋਂ ਪਹਿਲਾਂ ਖ਼ੁਦ ਸਰਕਾਰੀ ਨੌਕਰੀ ਦੌਰਾਨ ਪੰਜਾਬ ਸਿਵਿਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਹੇ ਹਨ, ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੂੰ ਚਾਹੀਦਾ ਹੈ ਕਿ ਮੁਲਾਜ਼ਮਾਂ ਜਥੇਬੰਦੀਆਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰੇ, ਜਿਸ ਨਾਲ ਸਾਰੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਅਸੰਤੁਸ਼ਟੀ ਦਾ ਮਾਹੌਲ ਖ਼ਤਮ ਹੋ ਸਕੇ। ਉਨ੍ਹਾਂ ਕਿਹਾ ਕਿ ਜਦੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਬਾਰੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਵੀ ਸੁਣਵਾਈ ਤੋਂ ਬਾਅਦ ਇਹ ਫ਼ੈਸਲਾ ਸੁਣਾ ਕੇ ਹੁਕਮ ਜਾਰੀ ਕੀਤੇ ਹਨ ਕਿ ਸਰਕਾਰ ਵਲੋਂ ਮੁਲਾਜ਼ਮਾਂ ਦਾ ਡੀ.ਏ. ਬਕਾਇਆ ਜਾਰੀ ਕੀਤਾ ਜਾਵੇ, ਫੇਰ ਵੀ ਸਰਕਾਰ ਦੀ ਆਨਾਕਾਨੀ ਮਾਨ ਸਰਕਾਰ ਦੀ ਘਟੀਆ ਸੋਚ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਨੀਤੀ ਬੇਹੱਦ ਨਿੰਦਣਯੋਗ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਰਮਨ ਗੁਪਤਾ ਨੂੰ ਜਨਰਲ ਕੌਂਸਲ ਦਾ ਮੈਂਬਰ ਬਣਾਇਆ ਅਗਲੀ ਖ਼ਬਰ ਭਾਜਪਾ ਨਾਲ ਗੱਠਜੋੜ ਦੀ ਗੱਲ ਕਰਕੇ ਪੰਜਾਬ ਤੇ ਪੰਜਾਬੀਅਤ ਦੀਆਂ ਗੱਲਾਂ ਕਰਨ ਵਾਲਿਆਂ ਦਾ ਅਸਲੀ ਚਿਹਰਾ ਹੋਇਆ ਬੇਨਕਾਬ- ਐਡ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।