02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬਿਨਾਂ ਪੱਖਪਾਤ ਅਮਲੋਹ ਦਾ ਸਰਵਪੱਖੀ ਵਿਕਾਸ ਕਰਵਾਉਣਾ ਸਾਡੀ ਪਹਿਲੀ ਤਰਜੀਹ- ਚੀਮਾ, ਜਗਤਾਰ, ਮੋਨੀ

ਅਮਲੋਹ, 1 ਸਤੰਬਰ (ਕੇਵਲ ਸਿੰਘ)- ਅਮਲੋਹ ਸ਼ਹਿਰ ਦੇ ਵਾਰਡ ਨੰ. 3 ਵਿਚ ਰੁਕੇ ਹੋਏ ਵਿਕਾਸ ਕਾਰਜ ਮੁੜ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਵਿਚ ਖ਼ੁਸ਼ੀ ਦਾ ਮਾਹੌਲ ਹੈ।

ਅਜੀਤ ਡੈਸਕ 02-09-2026
ਅਮਲੋਹ, 1 ਸਤੰਬਰ (ਕੇਵਲ ਸਿੰਘ)- ਅਮਲੋਹ ਸ਼ਹਿਰ ਦੇ ਵਾਰਡ ਨੰ. 3 ਵਿਚ ਰੁਕੇ ਹੋਏ ਵਿਕਾਸ ਕਾਰਜ ਮੁੜ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਵਾਰਡ ਵਿਚ ਇੰਟਰਲਾਕ ਟਾਈਲ ਲਗਾਉਣ ਦਾ ਕੰਮ, ਜੋ ਕਿਸੇ ਕਾਰਨ ਕਰਕੇ ਰੁਕਿਆ ਹੋਇਆ ਸੀ, ਹੁਣ ਦੁਬਾਰਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ, ਕੌਂਸਲਰ ਜਗਤਾਰ ਸਿੰਘ, ਮੋਨੀ ਪੰਡਿਤ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਆਉਣ ਵਾਲੇ ਦਿਨਾਂ ਵਿਚ ਅਮਲੋਹ ਸ਼ਹਿਰ ਦੇ ਹੋਰ ਵਿਕਾਸ ਕਾਰਜਾਂ ਵਿਚ ਵੀ ਤੇਜ਼ੀ ਲਿਆਂਦੀ ਜਾਵੇਗੀ ਅਤੇ ਨਵੇਂ ਵਿਕਾਸ ਦੇ ਕੰਮ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਧਾਇਕ ਵਲੋਂ ਅਮਲੋਹ ਸ਼ਹਿਰ ਦਾ ਬਿਨਾਂ ਕਿਸੇ ਪੱਖਪਾਤ ਦੇ ਸਰਵਪੱਖੀ ਵਿਕਾਸ ਕਰਵਾਉਣ ਦੀ ਗੱਲ ਆਖੀ ਗਈ ਹੈ ਅਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਵੀ ਦਿੱਤਾ ਗਿਆ ਹੈ। ਇਲਾਕਾ ਵਾਸੀਆਂ ਨੇ ਰੁਕੇ ਹੋਏ ਕੰਮ ਦੇ ਮੁੜ ਸ਼ੁਰੂ ਹੋਣ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਵਾਰਡ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਇਲਾਕੇ ਦੀ ਦਿੱਖ ਵੀ ਹੋਰ ਸੁੰਦਰ ਬਣੇਗੀ।
ਪਿਛਲੀ ਖ਼ਬਰ ਸਵੱਛਤਾ ਤੇ ਸਫ਼ਾਈ ਸਿਹਤਮੰਦ ਤੇ ਅਰਥਪੂਰਨ ਵਿੱਦਿਅਕ ਵਾਤਾਵਰਨ ਲਈ ਜ਼ਰੂਰੀ- ਰਵਿੰਦਰ ਕੌਰ ਅਗਲੀ ਖ਼ਬਰ ਕੰਪਿਊਟਰ ਸਾਇੰਸ ਵਿਭਾਗ ਵਲੋਂ ਆਰਟੀਫਿਸ਼ਲ ਇੰਟੈਲੀਜੈਂਸ ’ਤੇ ਵਰਕਸ਼ਾਪ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।