02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ ਹੋਈ

ਅਮਲੋਹ, 1 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮਜ਼ਬੂਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਲੋਂ ਚਲਾਈ ਜਾ ਰਹੀ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਅਮਲੋਹ ਸ਼ਹਿਰ ਦੇ ਵਾਰਡ ਨੰਬਰ 2 ਵਿਚ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਦੀਪ ਸਿੰਘ ਬੱਬੀ ਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਇਕ ਮੀਟਿੰਗ ਕਰਵਾਈ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ।

ਅਜੀਤ ਡੈਸਕ 02-09-2026
ਅਮਲੋਹ, 1 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮਜ਼ਬੂਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਲੋਂ ਚਲਾਈ ਜਾ ਰਹੀ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਅਮਲੋਹ ਸ਼ਹਿਰ ਦੇ ਵਾਰਡ ਨੰਬਰ 2 ਵਿਚ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਦੀਪ ਸਿੰਘ ਬੱਬੀ ਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਇਕ ਮੀਟਿੰਗ ਕਰਵਾਈ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ। ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਨੀਤੀਆਂ ਦਾ ਮੁਲਾਂਕਣ ਕਰਦੇ ਹੋਏ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ। ਇਸ ਮੌਕੇ ਗੁਰਦੀਪ ਸਿੰਘ ਬੱਬੀ ਤੇ ਉਨ੍ਹਾਂ ਦੀ ਟੀਮ ਨੇ ਰਾਜੂ ਖੰਨਾ ਦਾ ਸਵਾਗਤ ਕਰਦਿਆਂ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਇਸ ਮੀਟਿੰਗ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਡਾ. ਅਰਜਨ ਸਿੰਘ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ ਅਤੇ ਕਾਲਾ ਗੋਸਲ ਨੇ ਸੰਬੋਧਨ ਕੀਤਾ । ਇਸ ਮੌਕੇ ਸੂਬਾ ਜਥੇਬੰਦਕ ਸਕੱਤਰ ਪਰਮਿੰਦਰ ਸਿੰਘ ਨੀਟਾ ਸੰਧੂ, ਯੂਥ ਅਕਾਲੀ ਦਲ ਸੂਬਾ ਜਥੇਬੰਦਕ ਸਕੱਤਰ ਰੇਸ਼ਮ ਸਿੰਘ ਵਿਰਕ, ਡਾ. ਜਸਵੰਤ ਸਿੰਘ ਅਲਾਦਾਦਪੁਰ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਅਮਨਿੰਦਰ ਸਿੰਘ ਬਿਲਿੰਗ, ਸੰਤੋਖ ਸਿੰਘ, ਅਵਤਾਰ ਸਿੰਘ, ਹਰਪਾਲ ਸਿੰਘ, ਹਰਵਿੰਦਰ ਸਿੰਘ, ਹਰਤੇਜ ਸਿੰਘ, ਰਾਜੂ ਸੱਗੂ, ਸਿੰਦਰ ਸਿੰਘ ਪੇਸ਼ੀ, ਗੁਰਚਰਨ ਸਿੰਘ, ਅਮਨਿੰਦਰ ਸਿੰਘ, ਜਸਵੀਰ ਸਿੰਘ, ਹਰਪ੍ਰੀਤ ਕੌਰ, ਪਵਨਦੀਪ ਕੌਰ, ਮਨਦੀਪ ਕੌਰ ਤੇ ਹੋਰ ਸਨ।
ਪਿਛਲੀ ਖ਼ਬਰ ਰੇਹੜੀ-ਫੜ੍ਹੀ ਵਾਲਿਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੁਸਾਇਟੀ ਨੇ ਕੀਤਾ ਵਿਚਾਰ-ਵਟਾਂਦਰਾ ਅਗਲੀ ਖ਼ਬਰ ਏਅਰ ਕੰਡੀਸ਼ਨ ਦੇ ਕੰਪਰੈਸ਼ਰ ਦੀਆਂ ਕਾਪਰ ਪਾਈਪਾਂ ਤੇ ਤਾਰਾਂ ਚੋਰੀ ਕਰਨ ਦੇ ਦੋਸ਼ ਹੇਠ ਤਿੰਨ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।