03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਇਨਲਿਸਟਮੈਂਟ, ਆਊਟਸੋਰਸ ਮੁਲਾਜ਼ਮ 8 ਨੂੰ ਸਾਹਨੇਵਾਲ ਮੋਰਚੇ ’ਚ ਸ਼ਾਮਿਲ ਹੋਣਗੇ- ਪੰਜੋਲੀ

ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਪੰਜੋਲੀ, ਜਨਰਲ ਸਕੱਤਰ ਕੁਲਵੀਰ ਸਿੰਘ, ਖ਼ਜ਼ਾਨਚੀ ਜਸਪਾਲ ਸਿੰਘ ਤੂਰਾਂ, ਸੀਨੀਅਰ ਮੀਤ ਪ੍ਰਧਾਨ ਬਲਵੀਰ ਸ਼ਾਹ ਅਤੇ ਗੁਰਪਾਲ ਸਿੰਘ ਨੇ ਦੱਸਿਆ ਕਿ 17 ਅਗਸਤ ਨੂੰ ਪੰਜਾਬ ਸਰਕਾਰ ਦੀ ਕੈਬਨਿਟ-ਸਬ-ਕਮੇਟੀ ਦੇ ਚੇਅਰਮੈਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐਚ. ਓ.

ਅਜੀਤ ਡੈਸਕ 03-09-2026
ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਪੰਜੋਲੀ, ਜਨਰਲ ਸਕੱਤਰ ਕੁਲਵੀਰ ਸਿੰਘ, ਖ਼ਜ਼ਾਨਚੀ ਜਸਪਾਲ ਸਿੰਘ ਤੂਰਾਂ, ਸੀਨੀਅਰ ਮੀਤ ਪ੍ਰਧਾਨ ਬਲਵੀਰ ਸ਼ਾਹ ਅਤੇ ਗੁਰਪਾਲ ਸਿੰਘ ਨੇ ਦੱਸਿਆ ਕਿ 17 ਅਗਸਤ ਨੂੰ ਪੰਜਾਬ ਸਰਕਾਰ ਦੀ ਕੈਬਨਿਟ-ਸਬ-ਕਮੇਟੀ ਦੇ ਚੇਅਰਮੈਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐਚ.ਓ.ਡੀ. ਸਮੇਤ ਹੋਰਨਾਂ ਅਧਿਕਾਰੀਆਂ ਨਾਲ ਯੂਨੀਅਨ ਦੀ ਪੈਨਲ ਮੀਟਿੰਗ ਦੌਰਾਨ ਸਹਿਮਤੀ ਬਣੀ ਸੀ ਕਿ 4 ਦਿਨਾਂ ਤੱਕ ਕਮੇਟੀ ਬਣਾ ਕੇ ਇਨਲਿਸਟਮੈਂਟ ਵਰਕਰਾਂ ਦਾ ਰਿਕਾਰਡ ਮੰਗਿਆ ਜਾਵੇਗਾ ਅਤੇ ਪੰਜਾਬ ਰਾਜ ਆਊਟਸੋਰਸਡ ਪਰਸੋਨਲ (ਕੰਟਰੈਕਟੂਅਲ ਇੰਗੇਜਮੈਂਟ ਵਿਚ ਤਬਦੀਲੀ) ਬਿੱਲ-2026 ਵਿਚ ਇਨਲਿਸਟਮੈਂਟ,ਆਊਟਸੋਰਸ ਵਰਕਰਾਂ ਤੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇਗਾ। ਪਰ ਤਰਾਸਦੀ ਅਜੇ ਤੱਕ ਇਨਲਿਸਟਮੈਂਟ ਵਰਕਰਾਂ ਦਾ ਰਿਕਾਰਡ ਵੈਰੀਫਿਕੇਸ਼ਨ ਕਰਨ ਲਈ ਹੇਠਲੇ ਪੱਧਰ ਤੇ ਨਹੀਂ ਮੰਗਿਆ ਗਿਆ। ਜਿਸ ਕਾਰਨ ਵਰਕਰਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ ਕਿਉਂਕਿ ਹਰ ਵਾਰ ਮੀਟਿੰਗਾਂ ਵਿਚ ਬਣੀ ਸਹਿਮਤੀ ਮੁਤਾਬਿਕ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵਲੋਂ ਮੀਟਿੰਗ ਕਰਕੇ ਫ਼ੈਸਲਾ ਕੀਤਾ ਗਿਆ ਹੈ ਕਿ ਜੇਕਰ ‘ਮੰਗ-ਪੱਤਰ’ ਵਿਚ ਦਰਜ ਤਮਾਮ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਪੰਜਾਬ ਸਰਕਾਰ, ਮੈਨੇਜਮੈਂਟ ਦੇ ਵਿਰੁੱਧ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਹਲਕੇ ਸਾਹਨੇਵਾਲ ਵਿਖੇ 8 ਸਤੰਬਰ ਨੂੰ ਆਪਣੇ ਪਰਿਵਾਰਾਂ-ਬੱਚਿਆਂ ਸਮੇਤ ਪੁਰ ਅਮਨ ਮੋਰਚਾ ਸ਼ੁਰੂ ਕੀਤਾ ਜਾਵੇਗਾ ਅਤੇ ਇਹ ਅੰਦੋਲਨ ਮੰਗਾਂ ਦਾ ਹੱਲ ਕਰਵਾਉਣ ਤੱਕ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੋਰਚੇ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ’ਚੋਂ ਜਲ ਸਪਲਾਈ ਕਾਮੇ ਆਪਣੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨਗੇ।
ਪਿਛਲੀ ਖ਼ਬਰ ਸਵ. ਜਥੇਦਾਰ ਜਸਮੇਰ ਸਿੰਘ ਬਡਲਾ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਭਾਰਤ ਨਿਰਪੱਖ ਚੋਣ ਲੋਕਤੰਤਰ ਸੂਚਕ ਅੰਕ ’ਚ 106ਵੇਂ ਸਥਾਨ ’ਤੇ- ਡਾ. ਨਰੇਸ਼ ਚੌਹਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।