03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮਾਤਾ ਗੁਜਰੀ ਕਾਲਜ ਦੇ ਬਾਟਨੀ ਤੇ ਵਾਤਾਵਰਨ ਵਿਭਾਗ ਨੇ ਕੈਪਸ਼ਨ ਤੇ ਸਲੋਗਨ ਲੇਖਣ ਮੁਕਾਬਲਾ ਕਰਵਾਇਆ

ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਬਾਟਨੀ ਤੇ ਵਾਤਾਵਰਨ ਵਿਗਿਆਨ ਵਿਭਾਗ ਵਲੋਂ ‘ਐਂਟੀ-ਰੈਗਿੰਗ’ ਵਿਸ਼ੇ ‘ਤੇ ਕੈਪਸ਼ਨ ਅਤੇ ਸਲੋਗਨ ਲੇਖਣ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਰੈਗਿੰਗ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਅਤੇ ਇਸ ਦੇ ਵਿਦਿਆਰਥੀਆਂ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣਾ ਸੀ। ਇਸ ਮੌਕੇ ਵਿਦਿਆਰਥੀਆਂ ਨੂੰ ਰੈਗਿੰਗ ਵਿਰੋਧੀ ਜਾਗਰੂਕਤਾ ਨਾਲ ਸਬੰਧਿਤ ਵੀਡੀਓ ਵੀ ਦਿਖਾਈਆਂ ਗਈਆਂ।

ਅਜੀਤ ਡੈਸਕ 03-09-2026
ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਬਾਟਨੀ ਤੇ ਵਾਤਾਵਰਨ ਵਿਗਿਆਨ ਵਿਭਾਗ ਵਲੋਂ ‘ਐਂਟੀ-ਰੈਗਿੰਗ’ ਵਿਸ਼ੇ ‘ਤੇ ਕੈਪਸ਼ਨ ਅਤੇ ਸਲੋਗਨ ਲੇਖਣ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਰੈਗਿੰਗ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਅਤੇ ਇਸ ਦੇ ਵਿਦਿਆਰਥੀਆਂ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣਾ ਸੀ। ਇਸ ਮੌਕੇ ਵਿਦਿਆਰਥੀਆਂ ਨੂੰ ਰੈਗਿੰਗ ਵਿਰੋਧੀ ਜਾਗਰੂਕਤਾ ਨਾਲ ਸਬੰਧਿਤ ਵੀਡੀਓ ਵੀ ਦਿਖਾਈਆਂ ਗਈਆਂ। ਇਹ ਸਮਾਗਮ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਆਯੋਜਿਤ ਕਰਵਾਇਆ ਗਿਆ। ਮੁਕਾਬਲਿਆਂ ਵਿਚ ਬੀ.ਐੱਸ.ਸੀ. ਲਾਈਫ਼ ਸਾਇੰਸਿਜ਼ ਭਾਗ ਪਹਿਲਾ ਦੀ ਹਰਸ਼ਮੀਨ ਕੌਰ ਅਤੇ ਬੀ.ਐੱਸ.ਸੀ. ਮੈਡੀਕਲ ਭਾਗ ਤੀਸਰਾ ਦੇ ਜਸਕਰਨਜੀਤ ਸਿੰਘ ਨੇ ਸਾਂਝੇ ਤੌਰ ‘ਤੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਪ੍ਰਕਾਰ ਬੀ.ਐੱਸ.ਸੀ. ਬਾਇਓ ਟੈਕਨਾਲੋਜੀ ਭਾਗ ਤੀਸਰਾ ਦੀ ਸਿਮਰਨ ਕੌਰ ਗਿੱਲ ਅਤੇ ਐੱਮ.ਐੱਸ.ਸੀ. ਬਾਟਨੀ ਭਾਗ ਪਹਿਲਾ ਦੀ ਰਮਨਦੀਪ ਕੌਰ ਨੇ ਸਾਂਝੇ ਤੌਰ ‘ਤੇ ਦੂਸਰਾ ਸਥਾਨ ਪ੍ਰਾਪਤ ਕੀਤਾ, ਜਦਕਿ ਬੀ.ਐੱਸ.ਸੀ. ਲਾਈਫ਼ ਸਾਇੰਸਿਜ਼ ਭਾਗ ਪਹਿਲਾ ਦੀ ਪ੍ਰਭਜੋਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਐੱਮ.ਐੱਸ.ਸੀ. ਬਾਟਨੀ ਭਾਗ ਪਹਿਲਾ ਦੀ ਗੁਰਿੰਦਰ ਕੌਰ ਨੇ ਕੰਸੋਲੇਸ਼ਨ ਇਨਾਮ ਪ੍ਰਾਪਤ ਕੀਤਾ। ਬਾਟਨੀ ਅਤੇ ਵਾਤਾਵਰਨ ਵਿਗਿਆਨ ਵਿਭਾਗ ਦੇ ਮੁਖੀ ਡਾ. ਲਵਨੀਤ ਕੌਰ ਨੇ ਵਿਦਿਆਰਥੀਆਂ ਨੂੰ ਰੈਗਿੰਗ ਦੇ ਮਾਨਸਿਕ ਸਿਹਤ ‘ਤੇ ਗੰਭੀਰ ਪ੍ਰਭਾਵਾਂ ਬਾਰੇ ਦੱਸਦਿਆਂ ਇੱਕ-ਦੂਸਰੇ ਪ੍ਰਤੀ ਸਤਿਕਾਰ, ਸਹਿਯੋਗ ਅਤੇ ਸੰਵੇਦਨਸ਼ੀਲਤਾ ਦੀ ਭਾਵਨਾ ਵਿਕਸਤ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਬਾਟਨੀ ਵਿਭਾਗ ਦੇ ਡਾ. ਵਿਜੇ ਸਿੰਘ, ਡਾ. ਹਰਲੀਨ ਕੌਰ, ਪ੍ਰੋ. ਅਨਮੋਲ ਕੌਰ ਅਤੇ ਡਾ. ਪ੍ਰਦੀਪ ਕੁਮਾਰ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਧਰਨਿਆਂ ਵਾਲੀ ਸਟੇਟ ਬਣ ਕੇ ਰਹਿ ਗਿਆ ਹੈ- ਕੁਲਦੀਪ ਸਿੰਘ ਸਿੱਧੂਪੁਰ ਅਗਲੀ ਖ਼ਬਰ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਹਲਕਾ ਇੰਚਾਰਜ ਗੁਰੂ ਦੀ ਅਗਵਾਈ ਹੇਠ ਮੀਟਿੰਗਾਂ ਦਾ ਦੌਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।