03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਅਮਰਇੰਦਰ ਸਿੰਘ ਲਿਬੜਾ ਨੇ ਕੁਸ਼ਤੀ ਦੰਗਲ ਦਾ ਪੋਸਟਰ ਕੀਤਾ ਜਾਰੀ

ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)- ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਨੇ ਕੁਸ਼ਤੀ ਦੰਗਲ ਕਮੇਟੀ ਤੇ ਗਰਾਮ ਪੰਚਾਇਤ ਪਿੰਡ ਦਾਦੂਮਾਜਰਾ ਵਲੋਂ 5 ਸਤੰਬਰ ਨੂੰ ਕਰਵਾਏ ਜਾ ਰਹੇ ਕੁਸ਼ਤੀ ਦੰਗਲ ਦਾ ਪੋਸਟਰ ਜਾਰੀ ਕੀਤਾ। ਇਸ ਮੌਕੇ ਅਮਰਇੰਦਰ ਸਿੰਘ ਲਿਬੜਾ ਨੇ ਕਿਹਾ ਕਿ ਕੁਸ਼ਤੀ ਪੰਜਾਬ ਦੀ ਪੁਰਾਤਨ ਤੇ ਹਰਮਨ ਪਿਆਰੀ ਖੇਡ ਹੈ, ਜਿਸ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।

ਅਜੀਤ ਡੈਸਕ 03-09-2026
ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)- ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਨੇ ਕੁਸ਼ਤੀ ਦੰਗਲ ਕਮੇਟੀ ਤੇ ਗਰਾਮ ਪੰਚਾਇਤ ਪਿੰਡ ਦਾਦੂਮਾਜਰਾ ਵਲੋਂ 5 ਸਤੰਬਰ ਨੂੰ ਕਰਵਾਏ ਜਾ ਰਹੇ ਕੁਸ਼ਤੀ ਦੰਗਲ ਦਾ ਪੋਸਟਰ ਜਾਰੀ ਕੀਤਾ। ਇਸ ਮੌਕੇ ਅਮਰਇੰਦਰ ਸਿੰਘ ਲਿਬੜਾ ਨੇ ਕਿਹਾ ਕਿ ਕੁਸ਼ਤੀ ਪੰਜਾਬ ਦੀ ਪੁਰਾਤਨ ਤੇ ਹਰਮਨ ਪਿਆਰੀ ਖੇਡ ਹੈ, ਜਿਸ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੇਡਾਂ ਮਨੁੱਖ ਨੂੰ ਸਰੀਰਕ ਪੱਖੋਂ ਤੰਦਰੁਸਤ ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਤੋਂ ਲਾਂਭੇ ਰੱਖਣ ਵਿਚ ਸਹਾਈ ਹੁੰਦੀਆਂ ਹਨ ਤੇ ਅਜਿਹੇ ਖੇਡ ਸਮਾਗਮ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਉਨ੍ਹਾਂ ਵਿਚ ਖੇਡ ਭਾਵਨਾ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਮੇਟੀ ਨੂੰ ਇਸ ਉਪਰਾਲੇ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਇਲਾਕਾ ਨਿਵਾਸੀਆਂ ਤੇ ਖੇਡ ਪ੍ਰੇਮੀਆਂ ਨੂੰ ਦੰਗਲ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ’ਤੇ ਜਸਪਾਲ ਸਿੰਘ ਦਾਦੂਮਾਜਰਾ, ਗੁਰਧਰਮ ਸਿੰਘ, ਅਮਰਿੰਦਰ ਸਿੰਘ ਨਰੈਣ, ਹਰਜਿੰਦਰ ਸਿੰਘ ਦਾਦੂਮਾਜਰਾ, ਜਸਵੀਰ ਸਿੰਘ ਲੋਹਾਖੇੜੀ ਤੇ ਬਚਿੱਤਰ ਸਿੰਘ ਪੰਜੋਲਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਸੰਸਦ ਮੈਂਬਰਾਂ ਨੇ ਸੱਜਣ ਕੁਮਾਰ ਦੇ ਸ਼ਰਧਾਂਜਲੀ ਸਮਾਗਮ ’ਚ ਸ਼ਮੂਲੀਅਤ ਕਰ ਕੇ ਸਿੱਖਾਂ ਦੇ ਮਨਾਂ ਨੂੰ ਡੂੰਘੀ ਠੇਸ ਪਹੁ... ਅਗਲੀ ਖ਼ਬਰ ਐੱਸ. ਡੀ. ਮਾਡਲ ਸਕੂਲ ’ਚ ਜਨਮ ਅਸ਼ਟਮੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।