ਐਸ. ਡੀ. ਐਮ. ਹਰਵੀਰ ਕੌਰ ਵਲੋਂ ਆਮ ਲੋਕਾਂ ਨੂੰ ਆਲਾ-ਦੁਆਲਾ ਤੇ ਖਾਲੀ ਪਲਾਟ ਸਾਫ਼ ਰੱਖਣ ਦੀ ਅਪੀਲ
ਅਮਲੋਹ, 2 ਸਤੰਬਰ, (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਬਿਮਾਰੀ-ਮੁਕਤ ਬਣਾਉਣ ਦੇ ਮਕਸਦ ਨਾਲ 10 ਦਿਨਾਂ ਵਿਸ਼ੇਸ਼ ‘ਸਵੱਛਤਾ ਅਭਿਆਨ’ ਚਲਾਇਆ ਗਿਆ ਹੈ। ਇਸ ਮੁਹਿੰਮ ਤਹਿਤ ਉਪ ਮੰਡਲ ਮੈਜਿਸਟਰੇਟ, ਅਮਲੋਹ ਵਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਘਰਾਂ, ਆਲੇ-ਦੁਆਲੇ ਅਤੇ ਖ਼ਾਸ ਤੌਰ ’ਤੇ ਖ਼ਾਲੀ ਪਏ ਪਲਾਟਾਂ ਦੀ ਪੂਰੀ ਸਾਫ਼-ਸਫ਼ਾਈ ਰੱਖਣ।
ਅਮਲੋਹ, 2 ਸਤੰਬਰ, (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਬਿਮਾਰੀ-ਮੁਕਤ ਬਣਾਉਣ ਦੇ ਮਕਸਦ ਨਾਲ 10 ਦਿਨਾਂ ਵਿਸ਼ੇਸ਼ ‘ਸਵੱਛਤਾ ਅਭਿਆਨ’ ਚਲਾਇਆ ਗਿਆ ਹੈ। ਇਸ ਮੁਹਿੰਮ ਤਹਿਤ ਉਪ ਮੰਡਲ ਮੈਜਿਸਟਰੇਟ, ਅਮਲੋਹ ਵਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਘਰਾਂ, ਆਲੇ-ਦੁਆਲੇ ਅਤੇ ਖ਼ਾਸ ਤੌਰ ’ਤੇ ਖ਼ਾਲੀ ਪਏ ਪਲਾਟਾਂ ਦੀ ਪੂਰੀ ਸਾਫ਼-ਸਫ਼ਾਈ ਰੱਖਣ। ਐਸ.ਡੀ.ਐਮ. ਹਰਵੀਰ ਕੌਰ ਨੇ ਦੱਸਿਆ ਕਿ ਹਲਕਾ ਅਮਲੋਹ ਦੇ ਵਿਧਾਇਕ ਵਲੋਂ ਖ਼ੁਦ ਵੱਖ-ਵੱਖ ਥਾਵਾਂ ’ਤੇ ਜਾ ਕੇ ਪ੍ਰਸ਼ਾਸਨਿਕ ਟੀਮਾਂ ਨਾਲ ਤਾਲਮੇਲ ਕਰਕੇ ਜਿੱਥੇ ਵੀ ਕੂੜਾ-ਕਰਕਟ ਇਕੱਠਾ ਹੋਇਆ ਹੈ, ਉੱਥੇ ਸਫ਼ਾਈ ਕਾਰਜ ਯਕੀਨੀ ਬਣਾਏ ਜਾ ਰਹੇ ਹਨ। ਐਸ.ਡੀ.ਐਮ. ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਖਾਲੀ ਪਲਾਟਾਂ ਵਿਚ ਕੂੜਾ ਤੇ ਗੰਦਗੀ ਜਮ੍ਹਾਂ ਹੋਣ ਕਾਰਨ ਡੇਂਗੂ, ਮਲੇਰੀਆ ਵਰਗੀਆਂ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਜੋ ਕਿ ਮਨੁੱਖੀ ਜਾਨਾਂ ਲਈ ਘਾਤਕ ਸਿੱਧ ਹੋ ਸਕਦਾ ਹੈ। ਉਨ੍ਹਾਂ ਸਮੂਹ ਪਲਾਟ ਮਾਲਕਾਂ ਨੂੰ ਹਦਾਇਤ ਕੀਤੀ ਕਿ ਖ਼ਾਲੀ ਪਏ ਪਲਾਟਾਂ ਦੀ ਤੁਰੰਤ ਸਾਫ਼-ਸਫ਼ਾਈ ਕਰਵਾਈ ਜਾਵੇ ਜਾਂ ਉਨ੍ਹਾਂ ਦੀ ਚਾਰਦੀਵਾਰੀ ਕਰਵਾ ਕੇ ਸਾਫ਼-ਸੁਥਰਾ ਰੱਖਿਆ ਜਾਵੇ ਅਤੇ ਖੁੱਲ੍ਹੇ ਵਿਚ ਕੂੜਾ ਸੁੱਟਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ ਜਾਵੇ। ਐਸ.ਡੀ.ਐਮ. ਨੇ ਦੱਸਿਆ ਕਿ ਜੇਕਰ ਲੋਕਾਂ ਜਾਂ ਪਲਾਟ ਮਾਲਕ ਵਲੋਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕੀਤੀ ਗਈ ਅਤੇ ਖ਼ਾਲੀ ਪਲਾਟਾਂ ਵਿਚ ਗੰਦਗੀ ਪਾਈ ਗਈ, ਤਾਂ ਮਿਉਂਸਪਲ ਐਕਟ ਦੀਆਂ ਸਬੰਧਿਤ ਧਾਰਾਵਾਂ ਤਹਿਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।