58 ਸਾਲ ਦੀ ਉਮਰ ’ਚ ਸੇਵਾਮੁਕਤੀ ਦੇ ਫ਼ੈਸਲੇ ’ਤੇ ਮੁੜ ਵਿਚਾਰ ਦੀ ਮੰਗ
ਪਟਿਆਲਾ, 2 ਸਤੰਬਰ (ਗੁਰਵਿੰਦਰ ਸਿੰਘ ਔਲਖ)- ਸੇਵਾਮੁਕਤੀ ਦੀ ਉਮਰ ਸੰਬੰਧੀ ਸਰਕਾਰ ਵਲੋਂ ਲਏ ਗਏ ਫ਼ੈਸਲੇ ’ਤੇ ਸਵਾਲ ਉਠਾਉਂਦਿਆਂ ਸੁਖਰਾਮ ਸਿੰਘ ਨੇ ਕਿਹਾ ਕਿ ਵੱਖ-ਵੱਖ ਵਰਗਾਂ ਦੇ ਅਧਿਆਪਕਾਂ ਲਈ ਸੇਵਾਮੁਕਤੀ ਦੀ ਉਮਰ ਵਿਚ ਅੰਤਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਕ ਪਾਸੇ ਕੁਝ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਰੱਖੀ ਗਈ ਹੈ, ਜਦਕਿ ਦੂਜੇ ਪਾਸੇ ਕੁਝ ਅਧਿਆਪਕਾਂ ਲਈ ਇਹ ਉਮਰ 58 ਸਾਲ ਨਿਰਧਾਰਿਤ ਕੀਤੀ ਗਈ ਹੈ।
ਅਜੀਤ ਡੈਸਕ
03-09-2026