03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ ਗੁਰਦੁਆਰਾ ਸਾਹਿਬ ਦੀ ਕਮੇਟੀ ਨੂੰ ਬਰਤਨ ਭੇਟ

ਖਮਾਣੋਂ, 2 ਸਤੰਬਰ (ਜੋਗਿੰਦਰ ਪਾਲ)- ਗੁਰਦੁਆਰਾ ਸਾਹਿਬ ਬਾਬਾ ਖੰਡਾ ਸਿੰਘ ਜੀ ਬਾਠਾਂ ਖ਼ੁਰਦ ਦੀ ਕਮੇਟੀ ਨੂੰ ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 100 ਸੈੱਟ ਬਰਤਨ ਭੇਟ ਕੀਤੇ ਗਏ। ਇਸ ਮੌਕੇ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਸਿੱਖੀ ਦੇ ਮੂਲ ਸਿਧਾਂਤਾਂ ਨਾਲ ਜੁੜਨ, ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਗੁਰਬਾਣੀ ਨਾਲ ਜੋੜਨ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 03-09-2026
ਖਮਾਣੋਂ, 2 ਸਤੰਬਰ (ਜੋਗਿੰਦਰ ਪਾਲ)- ਗੁਰਦੁਆਰਾ ਸਾਹਿਬ ਬਾਬਾ ਖੰਡਾ ਸਿੰਘ ਜੀ ਬਾਠਾਂ ਖ਼ੁਰਦ ਦੀ ਕਮੇਟੀ ਨੂੰ ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 100 ਸੈੱਟ ਬਰਤਨ ਭੇਟ ਕੀਤੇ ਗਏ। ਇਸ ਮੌਕੇ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਸਿੱਖੀ ਦੇ ਮੂਲ ਸਿਧਾਂਤਾਂ ਨਾਲ ਜੁੜਨ, ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਗੁਰਬਾਣੀ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਸੰਗਤਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਸਿਰਫ਼ ਧਾਰਮਿਕ ਅਸਥਾਨ ਹੀ ਨਹੀਂ, ਸਗੋਂ ਸਿੱਖੀ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸਮਾਜ ਨੂੰ ਸੇਵਾ ਤੇ ਸਦਾਚਾਰ ਦਾ ਸੰਦੇਸ਼ ਦੇਣ ਦੇ ਕੇਂਦਰ ਹਨ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਸਤਾਨ ਸਿੰਘ, ਸੈਕਟਰੀ ਹਰਦੀਪ ਸਿੰਘ, ਗੁਰਚਰਨ ਸਿੰਘ ਬਾਠ, ਨੰਬਰਦਾਰ ਸੰਤੋਖ ਸਿੰਘ, ਬਾਬਾ ਨਿਸ਼ਾਨ ਸਿੰਘ, ਬਲਵੀਰ ਸਿੰਘ ਪੰਚ, ਗੁਰਇੰਦਰ ਸਿੰਘ ਸਾਬਕਾ ਪ੍ਰਧਾਨ, ਸੰਦੀਪ ਕੌਰ, ਭਗਤ ਸਿੰਘ ਰਾਣਵਾਂ ਅਤੇ ਕਸ਼ਮੀਰਾ ਸਿੰਘ ਰਾਣਵਾਂ ਹਾਜ਼ਰ ਸਨ। ਕਮੇਟੀ ਵਲੋਂ ਭਾਈ ਰਵਿੰਦਰ ਸਿੰਘ ਖ਼ਾਲਸਾ ਦਾ ਇਸ ਸੇਵਾ ਲਈ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਦਸੂਹਾ ਹਲਕੇ ਦੇ ਵਿਕਾਸ ਲਈ ਇੰਡਸਟਰੀ, ਖੇਡਾਂ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਜ਼ਰੂਰੀ - ਐਡਵੋਕੇਟ ਰਾਜਗੁਲਜਿੰਦਰ ਸਿ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਬਸੀ ਪਠਾਣਾਂ ਰੈਲੀ ਲਈ ਵਰਕਰਾਂ ਅਤੇ ਅਹੁਦੇਦਾਰਾਂ ’ਚ ਭਾਰੀ ਉਤਸ਼ਾਹ- ਦਰਬਾਰਾ ਸਿੰਘ ਗੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।