ਪਾਈਨ ਗਰੋਵ ਸਕੂਲ ’ਚ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਬਸੀ ਪਠਾਣਾਂ, 3 ਸਤੰਬਰ (ਰਾਜਿੰਦਰ ਸ਼ਰਮਾ)- ਪਾਈਨ ਗਰੋਵ ਪਬਲਿਕ ਸਕੂਲ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ’ਚ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ।
ਬਸੀ ਪਠਾਣਾਂ, 3 ਸਤੰਬਰ (ਰਾਜਿੰਦਰ ਸ਼ਰਮਾ)- ਪਾਈਨ ਗਰੋਵ ਪਬਲਿਕ ਸਕੂਲ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ’ਚ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਜਨਮ ਅਸ਼ਟਮੀ ਦੇ ਤਿਉਹਾਰ ਨੂੰ ਲੈ ਕੇ ਸਕੂਲ ਦਾ ਮਾਹੌਲ ਕ੍ਰਿਸ਼ਨਮਈ ਰੰਗਾਂ ਨਾਲ ਰੰਗਿਆ ਨਜ਼ਰ ਆਇਆ। ਪਹਿਲੀ ਤੇ ਦੂਜੀ ਕਲਾਸ ਦੇ ਵਿਦਿਆਰਥੀਆਂ ਨੇ ਸੁੰਦਰ ਬਾਂਸਰੀਆਂ ਤਿਆਰ ਕਰਕੇ ਸਜਾਵਟ ਕੀਤੀ, ਜਦਕਿ ਤੀਜੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੇ ਮਨਮੋਹਕ ਸ੍ਰੀ ਕ੍ਰਿਸ਼ਨ ਮੁਕਟ ਤਿਆਰ ਕੀਤੇ। ਛੇਵੀਂ ਤੋਂ ਅੱਠਵੀਂ ਦੇ ਵਿਦਿਆਰਥੀਆਂ ਨੇ ਆਕਰਸ਼ਕ ਝੂਲੇ ਸਜਾਏ, ਉੱਥੇ ਹੀ ਨੌਵੀਂ ਕਲਾਸ ਦੇ ਵਿਦਿਆਰਥੀਆਂ ਨੇ ਰੰਗ-ਬਰੰਗੀਆਂ ਅਤੇ ਰਵਾਇਤੀ ਮਟਕੀਆਂ ਤਿਆਰ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਟੀਮ ਵਰਕ, ਸਹਿਯੋਗ ਅਤੇ ਸਭਿਆਚਾਰਕ ਕਦਰਾਂ-ਕੀਮਤਾਂ ਦਾ ਵੀ ਗਿਆਨ ਹਾਸਲ ਕੀਤਾ। ਇਸ ਮੌਕੇ ਸਕੂਲ ਪ੍ਰੈਜ਼ੀਡੈਂਟ ਵਿਜੇ ਕੌਸ਼ਲ, ਚੇਅਰਪਰਸਨ ਵੀਣਾ ਕੌਸ਼ਲ ਅਤੇ ਡਾਇਰੈਕਟਰ ਵਿਕਾਸ ਕੌਸ਼ਲ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਭਾਗੀਦਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ ਅਤੇ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ’ਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਪ੍ਰਿੰਸੀਪਲ ਨੀਤੂ ਕੁਮਾਰ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿੱਖਿਆ ਦੇ ਗਿਆਨ ਦੇ ਨਾਲ-ਨਾਲ ਵਿਦਿਆਰਥੀਆਂ ’ਚ ਸੰਸਕਾਰ, ਸਿਰਜਣਾਤਮਿਕ ਸੋਚ ਅਤੇ ਸਭਿਆਚਾਰਕ ਚੇਤਨਾ ਪੈਦਾ ਕਰਨਾ ਵੀ ਜ਼ਰੂਰੀ ਹੈ। ਸਕੂਲ ਪ੍ਰਬੰਧਕਾਂ ਵਲੋਂ ਜਨਮ ਅਸ਼ਟਮੀ ਦੇ ਉਤਸਵ ’ਚ ਸ਼ਾਮਿਲ ਹੋਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।